Corona Virus
ਹੁਣ ਤੱਕ ਲਏ 213 ਸੈਂਪਲਾਂ ‘ਚੋਂ 163 ਨੈਗੇਟਿਵ : ਸਿਵਲ ਸਰਜਨ

ਹੁਸ਼ਿਆਰਪੁਰ, 2 ਅਪ੍ਰੈਲ : ਸਿਵਲ ਸਰਜਨ ਡਾ. ਜਸਵੀਰ ਸਿੰਘ ਨੇ ਦੱਸਿਆ ਕਿ ਅੱਜ ਇਕ ਹੋਰ ਪੋਜ਼ੀਟਿਵ ਮਰੀਜ਼ ਸਾਹਮਣੇ ਆਇਆ ਹੈ, ਜੋ ਪਿੰਡ ਪੈਂਸਰਾਂ ਬਲਾਕ ਪੋਸੀ ਦਾ ਵਸਨੀਕ ਹੈ। ਉਨਾਂਦੱਸਿਆ ਕਿ 58 ਸਾਲਾ ਹਰਜਿੰਦਰ ਸਿੰਘ ਨੂੰ 29 ਮਾਰਚ ਨੂੰ ਸਿਵਲ ਹਸਪਤਾਲ ਵਿਖੇ ਦਾਖਲ ਕਰਵਾਇਆ ਗਿਆ ਸੀ ਅਤੇ 1 ਅਪ੍ਰੈਲ ਨੂੰ ਇਸ ਦੀ ਹਾਲਤ ਠੀਕ ਨਾਹੋਣ ਕਰਕੇ ਮੈਡੀਕਲ ਕਾਲਜ ਅੰਮ੍ਰਿਤਸਰ ਰੈਫਰ ਕਰ ਦਿੱਤਾ ਗਿਆ ਸੀ। ਉਨਾਂ ਦੱਸਿਆ ਕਿ ਅੱਜ ਇਸ ਦੇ ਸੈਂਪਲ ਦੀ ਰਿਪੋਰਟ ਪੋਜ਼ੀਟਿਵ ਆਈ ਹੈ, ਜਿਸ ਦੌਰਾਨਪਿੰਡ ਪੈਂਸਰਾਂ ਨੂੰ ਸੀਲ ਕਰ ਦਿੱਤਾ ਗਿਆ ਹੈ। ਉਨਾਂ ਦੱਸਿਆ ਕਿ ਇਸ ਵਿਅਕਤੀ ਦੇ ਸੰਪਰਕ ਵਿੱਚ ਆਏ ਲੋਕਾਂ ਦੇ ਸੈਂਪਲ ਲਏ ਜਾ ਰਹੇ ਹਨ ਅਤੇ ਪਿੰਡ ਵਿੱਚੋਂ 41 ਸੈਂਪਲ ਲਏ ਜਾ ਚੁੱਕੇ ਹਨ। ਉਨਾਂ ਦੱਸਿਆ ਕਿ ਉਕਤ ਵਿਅਕਤੀ 13 ਮਾਰਚ ਨੂੰ ਆਪਣੀ ਭੈਣ, ਜੀਜਾ ਅਤੇ ਦੋ ਭਾਣਜੀਆਂ ਨੂੰ ਦਿੱਲੀ ਏਅਰਪੋਰਟ ਤੋਂ ਲੈ ਕੇ ਆਇਆਸੀ, ਜੋ ਇੰਗਲੈਂਡ ਤੋਂ ਪਰਤੇ ਸਨ। ਉਨਾਂ ਦੱਸਿਆ ਕਿ ਇਸ ਦੇ ਉਕਤ ਰਿਸ਼ਤੇਦਾਰ ਬਿਲਕੁੱਲ ਠੀਕ ਹਨ ਅਤੇ ਉਨਾਂ ਅੰਦਰ ਇਸ ਬੀਮਾਰੀ ਦੇ ਕੋਈ ਲੱਛਣ ਨਹੀਂ ਹਨ, ਪਰ ਅਹਿਤਿਆਤ ਵਜੋਂ ਉਨਾਂ ਦੇ ਸੈਂਪਲ ਲਏ ਗਏ ਹਨ। ਉਨਾਂ ਅਪੀਲ ਕਰਦਿਆਂ ਕਿਹਾ ਕਿ ਜ਼ਿਲਾ ਵਾਸੀ ਘਰ ਵਿੱਚ ਹੀ ਰਹਿਣ, ਤਾਂ ਜੋ ਕੋਰੋਨਾ ਵਾਇਰਸ ਦੀ ਲਾਗਤੋਂ ਸਮਾਜ ਅਤੇ ਦੇਸ਼ ਨੂੰ ਬਚਾਇਆ ਜਾ ਸਕੇ।

ਸਿਵਲ ਸਰਜਨ ਨੇ ਦੱਸਿਆ ਕਿ ਸਿਹਤ ਵਿਭਾਗ ਵਲੋਂ ਕੋਵਿਡ-19 ਸਬੰਧੀ ਹੁਣ ਤੱਕ 213 ਸੈਂਪਲ ਲਏ ਗਏ ਹਨ, ਜਿਨਾਂ ਵਿਚੋਂ 163 ਸੈਂਪਲਾਂ ਦੀ ਰਿਪੋਰਟਨੈਗੇਟਿਵ ਆਈ ਹੈ ਅਤੇ 44 ਸੈਂਪਲਾਂ ਦੀ ਰਿਪੋਰਟ ਆਉਣੀ ਅਜੇ ਬਾਕੀ ਹੈ। ਉਨਾਂ ਕਿਹਾ ਕਿ ਪਿੰਡ ਪੈਂਸਰਾਂ ਦੇ ਉਕਤ ਵਿਅਕਤੀ ਤੋਂ ਇਲਾਵਾ 5 ਵਿਅਕਤੀਆਂ ਦੇਸੈਂਪਲ ਹੀ ਪੋਜ਼ੀਟਿਵ ਆਏ ਹਨ ਅਤੇ ਪਿੰਡ ਮੋਰਾਂਵਾਲੀ ਦੇ ਇਸ ਪਰਿਵਾਰ ਦੇ ਇਕ ਪੋਜ਼ੀਟਿਵ ਮੈਂਬਰ ਸ੍ਰੀ ਹਰਭਜਨ ਸਿੰਘ ਜਿਸ ਨੂੰ ਮੈਡੀਕਲ ਕਾਲਜ ਅੰਮ੍ਰਿਤਸਰਰੈਫਰ ਕੀਤਾ ਸੀ, ਦੀ ਪਿਛਲੇ ਦਿਨੀਂ ਮੌਤ ਹੋ ਗਈ ਹੈ।