Connect with us

Corona Virus

ਕੋਵਿਡ-19, ਹੁਣ ਤੱਕ ਲਏ 233 ਸੈਂਪਲਾਂ ‘ਚੋਂ 206 Negative: ਸਿਵਲ ਸਰਜਨ

Published

on

ਹੁਸ਼ਿਆਰਪੁਰ, 5 ਅਪ੍ਰੈਲ : ਸਿਵਲ ਸਰਜਨ ਡਾ. ਜਸਵੀਰ ਸਿੰਘ ਨੇ ਦੱਸਿਆ ਕਿ ਸਿਹਤ ਵਿਭਾਗ ਵਲੋਂ ਕੋਵਿਡ-19 ਸਬੰਧੀ ਹੁਣ ਤੱਕ 233 ਸੈਂਪਲ ਲਏ ਗਏ ਹਨ, ਜਿਨਾਂ ਵਿੱਚੋ 206 ਸੈਂਪਲਾਂਦੀ ਰਿਪੋਰਟ ਨੈਗੇਟਿਵ ਆਈ ਹੈ ਅਤੇ 21 ਸੈਂਪਲਾਂ ਦੀ ਰਿਪੋਰਟ ਆਉਣੀ ਅਜੇ ਬਾਕੀ ਹੈ। ਉਨਾਂ ਕਿਹਾ ਕਿ ਜ਼ਿਲੇ ਵਿੱਚ 6 ਵਿਅਕਤੀਆਂ ਦੇ ਸੈਂਪਲ ਹੀ ਪੋਜ਼ੀਟਿਵਆਏ ਹਨ, ਜਿਨਾਂ ਵਿੱਚੋਂ ਪਿੰਡ ਮੋਰਾਂਵਾਲੀ ਦੇ ਇਕ ਪੋਜ਼ੀਟਿਵ ਮਰੀਜ਼ ਦੀ ਮੈਡੀਕਲ ਕਾਲਜ ਅੰਮ੍ਰਿਤਸਰ ਵਿਖੇ ਪਿਛਲੇ ਦਿਨੀਂ ਮੌਤ ਹੋ ਚੁੱਕੀ ਹੈ। ਉਨਾਂ ਦੱਸਿਆ ਕਿਸਿਹਤ ਵਿਭਾਗ ਦੀਆਂ ਟੀਮਾਂ ਵਲੋਂ ਪੋਜ਼ੀਟਿਵ ਆਏ ਮਰੀਜ਼ਾਂ ਦੇ ਸੰਪਰਕ ਵਿੱਚ ਆਉਣ ਵਾਲੇ ਵਿਅਕਤੀਆਂ ਨੂੰ ਇਕਾਂਤਵਾਸ ਵਿੱਚ ਰੱਖਿਆ ਜਾ ਰਿਹਾ ਹੈ।

       ਡਾ. ਜਸਵੀਰ ਸਿੰਘ ਨੇ ਅਪੀਲ ਕਰਦਿਆਂ ਕਿਹਾ ਕਿ ਜ਼ਿਲਾ ਵਾਸੀਆਂ ਨੂੰ ਘਬਰਾਉਣ ਦੀ ਕੋਈ ਲੋੜ ਨਹੀਂ ਹੈ, ਕਿਉਂਕਿ 80 ਫੀਸਦੀ ਤੱਕ ਪੋਜ਼ੀਟਿਵ ਕੇਸਇਕਾਂਤਵਾਸ ਵਿੱਚ ਰਹਿ ਕੇ ਹੀ ਠੀਕ ਹੋ ਰਹੇ ਹਨ। ਉਨਾਂ ਕਿਹਾ ਕਿ ਖਾਂਸੀ, ਜ਼ੁਕਾਮ ਅਤੇ ਬੁਖਾਰ ਆਦਿ ਲੱਛਣ ਵਾਲੇ ਵਿਅਕਤੀ ਤੁਰੰਤ ਆਪਣੇ ਨੇੜਲੇ ਸਿਹਤ ਕੇਂਦਰਸੰਪਰਕ ਕਰਨ। ਉਨਾਂ ਕਿਹਾ ਕਿ ਜਾਗਰੂਕਤਾ ਅਤੇ ਸਾਵਧਾਨੀਆਂ ਵਰਤਕੇ ਇਸ ਵਾਇਰਸ ਤੋਂ ਬਚਿਆ ਜਾ ਸਕਦਾ ਹੈ, ਇਸ ਲਈ ਹੱਥਾਂ ਦੀ ਸਫਾਈ ਅਤੇ ਪੌਸ਼ਟਿਕਖੁਰਾਕ ਯਕੀਨੀ ਬਣਾਈ ਜਾਵੇ।

Continue Reading
Click to comment

Leave a Reply

Your email address will not be published. Required fields are marked *