Connect with us

Punjab

ਸ਼੍ਰੋਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ ਨੇ ਸਸਪੈਂਡ ਕੀਤੇ 51 ਮੁਲਾਜ਼ਮਾਂ ਵਿਚੋਂ 21 ਕੀਤੇ ਬਹਾਲ

Published

on

ਅੰਮ੍ਰਿਤਸਰ 9 ਅਗਸਤ, 2023: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸੁੱਕੇ ਰਾਸ਼ਨ ਦੇ ਘੁਟਾਲੇ ਵਿਚ ਸਸਪੈਂਡ ਕੀਤੇ 51ਮੁਲਾਜ਼ਮਾਂ ਵਿਚੋਂ 21 ਨੂੰ ਬਹਾਲ ਕਰ ਦਿੱਤਾ ਹੈ। ਓਥੇ ਹੀ ਦੱਸਿਆ ਜਾ ਰਿਹਾ ਹੈ ਕਿ ਬਹਾਲ ਕੀਤੇ ਗਏ ਮੁਲਾਜ਼ਮਾਂ ਵਿਚ ਜ਼ਿਆਦਾਤਰ ਇੰਸਪੈਕਟਰ ਰੈਂਕ ਦੇ ਮੁਲਾਜ਼ਮ ਹਨ।


ਦੱਸਣਯੋਗ ਹੈ ਕਿ ਇਹ ਮੁਲਾਜ਼ਮ ਸਸਪੈਂਡ ਕੀਤੇ ਜਾਣ ਤੋਂ ਬਾਅਦ ਹੀ ਸ਼੍ਰੋਮਣੀ ਕਮੇਟੀ ਮੁਲਾਜ਼ਮ ਯੂਨੀਅਨ ਦਾ ਗਠਨ ਕੀਤਾ ਗਿਆ ਸੀ ਜਿਸਨੂੰ ਸ਼੍ਰੋਮਣੀ ਕਮੇਟੀ ਨੇ ਗੰਭੀਰਤਾ ਨਾਲ ਲੈਂਦਿਆਂ ਯੂਨੀਅਨ ਬਣਾਉਣ ਵਾਲਿਆਂ ਦੇ ਦੂਰ ਦੁਰਾਡੇ ਤਬਾਦਲੇ ਕਰ ਦਿੱਤੇ ਸਨ।