Connect with us

Punjab

ਸ਼ਹੀਦ ਕਰਤਾਰ ਸਿੰਘ ਸਰਾਭਾ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਸਰਕਾਰੀ ਛੁੱਟੀ ਦਾ ਕੀਤਾ ਐਲਾਨ

Published

on

ਚੰਡੀਗੜ੍ਹ 11 ਨਵੰਬਰ 22023 : ਪੰਜਾਬ ਸਰਕਾਰ ਨੇ 16 ਨਵੰਬਰ ਨੂੰ ਸੂਬੇ ਵਿੱਚ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਹੈ। ਪੰਜਾਬ ਸਰਕਾਰ ਨੇ ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ। ਨੋਟੀਫਿਕੇਸ਼ਨ ਜਾਰੀ ਕਰਦਿਆਂ ਕਿਹਾ ਗਿਆ ਹੈ ਕਿ ਸ਼ਹੀਦ ਕਰਤਾਰ ਸਿੰਘ ਸਰਾਭਾ ਜੀ ਦੇ ਸ਼ਹੀਦੀ ਦਿਹਾੜੇ ਨੂੰ ਮੁੱਖ ਰੱਖਦਿਆਂ 16-11-2023 (ਵੀਰਵਾਰ) ਨੂੰ ਪੰਜਾਬ ਵਿੱਚ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ।

ਇਸ ਕਾਰਨ ਸੂਬੇ ਦੇ ਸਰਕਾਰੀ ਦਫ਼ਤਰਾਂ, ਬੋਰਡਾਂ, ਕਾਰਪੋਰੇਸ਼ਨਾਂ ਅਤੇ ਸਰਕਾਰੀ ਵਿਦਿਅਕ ਅਦਾਰਿਆਂ ਵਿੱਚ ਗਜ਼ਟਿਡ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਦੱਸ ਦੇਈਏ ਕਿ ਸ਼ਹੀਦ ਕਰਤਾਰ ਸਿੰਘ ਸਰਾਭਾ ਦਾ ਸ਼ਹੀਦੀ ਦਿਹਾੜਾ 16 ਨਵੰਬਰ ਨੂੰ ਮਨਾਇਆ ਜਾਵੇਗਾ, ਜਿਸ ਕਾਰਨ ਪੰਜਾਬ ਸਰਕਾਰ ਨੇ ਸੂਬੇ ਵਿੱਚ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਹੈ।