Connect with us

Punjab

ਤੇਲ ਹੋਇਆ ਮਹਿੰਗਾ ! ਪੰਜਾਬ ਵਾਸੀਆਂ ਲਈ ਨਵਾਂ ਝਟਕਾ

Published

on

ਪੰਜਾਬ ਤੋਂ ਇਸ ਵੇਲੇ ਦੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਆਮ ਲੋਕਾਂ ਨੂੰ ਮਹਿੰਗਾਈ ਦਾ ਇਕ ਹੋਰ ਵੱਡਾ ਝਟਕਾ ਲੱਗਿਆ ਹੈ।

ਰਾਜ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਵਾਧਾ ਕਰ ਦਿੱਤਾ ਗਿਆ ਹੈ। ਮਿਲ ਰਹੀ ਜਾਣਕਾਰੀ ਮੁਤਾਬਕ ਪੈਟਰੋਲ ਦੀ ਕੀਮਤ ਵਿੱਚ ਕਰੀਬ 5 ਰੁਪਏ ਦਾ ਵਾਧਾ ਹੋਇਆ ਹੈ, ਜਦਕਿ ਡੀਜ਼ਲ ਵੀ 2 ਤੋਂ 3 ਰੁਪਏ ਤੱਕ ਮਹਿੰਗਾ ਹੋ ਗਿਆ ਹੈ।

ਇਸ ਵਾਧੇ ਨਾਲ ਆਮ ਜਨਤਾ ਦੀ ਜੇਬ ‘ਤੇ ਸਿੱਧਾ ਅਸਰ ਪੈਣ ਵਾਲਾ ਹੈ। ਰੋਜ਼ਾਨਾ ਆਵਾਜਾਈ ਕਰਨ ਵਾਲੇ ਲੋਕਾਂ ਅਤੇ ਟ੍ਰਾਂਸਪੋਰਟ ਸੈਕਟਰ ਨਾਲ ਜੁੜੇ ਲੋਕਾਂ ਲਈ ਇਹ ਵੱਡੀ ਚਿੰਤਾ ਬਣ ਸਕਦੀ ਹੈ।

ਮਾਹਿਰਾਂ ਦਾ ਕਹਿਣਾ ਹੈ ਕਿ ਤੇਲ ਦੀਆਂ ਕੀਮਤਾਂ ਵਿੱਚ ਵਾਧਾ ਹੋਣ ਨਾਲ ਆਉਣ ਵਾਲੇ ਸਮੇਂ ਵਿੱਚ ਹੋਰ ਸਮਾਨ ਦੀਆਂ ਕੀਮਤਾਂ ਵੀ ਵੱਧ ਸਕਦੀਆਂ ਹਨ, ਜਿਸ ਨਾਲ ਮਹਿੰਗਾਈ ਹੋਰ ਵਧੇਗੀ।