Connect with us

Punjab

11 ਅਗਸਤ ਨੂੰ ਰੱਖੜੀ ਦੇ ਤਿਉਹਾਰ ਵਾਲੇ ਦਿਨ 11 ਤੋਂ 6 ਵਜੇ ਤੱਕ ਖੁੱਲ੍ਹੇ ਰਹਿਣਗੇ ਸੇਵਾ ਕੇਂਦਰ-ਡਿਪਟੀ ਕਮਿਸ਼ਨਰ

Published

on

ਪਟਿਆਲਾ:

ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਦੱਸਿਆ ਕਿ ਮਿਤੀ 11 ਅਗਸਤ, 2022 ਨੂੰ ਰੱਖੜੀ ਦੇ ਤਿਉਹਾਰ ਵਾਲੇ ਦਿਨ ਪਟਿਆਲਾ ਜ਼ਿਲ੍ਹੇ ਦੇ ਸੇਵਾ ਕੇਂਦਰ ਦੇ ਸਮੇਂ ‘ਚ ਤਬਦੀਲੀ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਇਸ ਦਿਨ ਸੇਵਾ ਕੇਂਦਰ ਸਵੇਰੇ 11 ਵਜੇ ਤੋਂ ਸ਼ਾਮੀ 6 ਵਜੇ ਤੱਕ ਖੁੱਲ੍ਹੇ ਰਹਿਣਗੇ।

ਉਨ੍ਹਾਂ ਪਟਿਆਲਾ ਜ਼ਿਲ੍ਹੇ ਦੇ ਵਾਸੀ ਨੂੰ ਰੱਖੜੀ ਵਾਲੇ ਦਿਨ ਸੇਵਾ ਕੇਂਦਰਾਂ ਦੀਆਂ ਸੇਵਾਵਾਂ ਪ੍ਰਾਪਤ ਕਰ ਲਈ ਸਵੇਰੇ 11 ਵਜੇ ਤੋਂ ਸ਼ਾਮ 6 ਵਜੇ ਤੱਕ ਪਹੁੰਚ ਬਣਾਉਣ ਦੀ ਅਪੀਲ ਕੀਤੀ। ਉਨ੍ਹਾਂ ਦੱਸਿਆ ਕਿ ਸੇਵਾ ਕੇਂਦਰਾਂ ਦੇ ਸਟਾਫ਼ ਨੂੰ ਇਸ ਸਬੰਧੀ ਹਦਾਇਤ ਕੀਤੀ ਜਾ ਚੁੱਕੀ ਹੈ ਕਿ ਉਹ ਇਸ ਦਿਨ ਬਿਨ੍ਹਾਂ ਕਿਸੇ ਡਿਊਟੀ ਰੋਸਟਰ ਤੋਂ ਸੇਵਾ ਕੇਂਦਰਾਂ ਦੀਆਂ ਸੇਵਾਵਾਂ ਆਮ ਨਾਗਰਿਕਾਂ ਨੂੰ ਮੁਹੱਈਆ ਕਰਵਾਉਣਗੇ।