Connect with us

National

15 ਅਗਸਤ ਨੂੰ ਮੇਰੀ ਥਾਂ ‘ਤੇ ਆਤਿਸ਼ੀ ਲਹਿਰਾਉਣਗੇ ਤਿਰੰਗਾ : CM ਕੇਜਰੀਵਾਲ

Published

on

DELHI CM ARVIND KEJRIWAL : ਜੇਲ੍ਹ ‘ਚ ਬੰਦ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਉਪ ਰਾਜਪਾਲ ਵੀਕੇ ਸਕਸੈਨਾ ਨੂੰ ਪੱਤਰ ਲਿਖ ਕੇ ਕਿਹਾ ਹੈ ਕਿ ਦਿੱਲੀ ਸਰਕਾਰ ਦੇ ਸੁਤੰਤਰਤਾ ਦਿਵਸ ਸਮਾਰੋਹ ‘ਚ ਕੈਬਨਿਟ ਮੰਤਰੀ ਆਤਿਸ਼ੀ ਉਨ੍ਹਾਂ ਦੀ ਥਾਂ ‘ਤੇ ਰਾਸ਼ਟਰੀ ਝੰਡਾ ਲਹਿਰਾਉਣਗੇ।

ਹਾਲਾਂਕਿ ਐਲਜੀ ਦਫ਼ਤਰ ਨੇ ਇਸ ਸਬੰਧੀ ਕੋਈ ਵੀ ਪੱਤਰ ਪ੍ਰਾਪਤ ਕਰਨ ਤੋਂ ਇਨਕਾਰ ਕੀਤਾ ਹੈ।

15 ਅਗਸਤ ਆ ਰਹੀ ਹੈ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਇਨ੍ਹੀਂ ਦਿਨੀਂ ਜੇਲ੍ਹ ਵਿੱਚ ਹਨ। ਪਰ ਉਹ ਚਾਹੁੰਦੇ ਹਨ ਕਿ ਝੰਡਾ ਲਹਿਰਾਉਣ ਦੀ ਰਸਮ ਆਮ ਵਾਂਗ ਹੋਵੇ। ਜੇਲ੍ਹ ਵਿੱਚ ਹੋਣ ਕਾਰਨ ਉਹ ਝੰਡਾ ਨਹੀਂ ਲਹਿਰਾ ਸਕਣਗੇ। ਪਰ ਦਿੱਲੀ ਦੇ ਮੁੱਖ ਮੰਤਰੀ ਚਾਹੁੰਦੇ ਹਨ ਕਿ ਆਤਿਸ਼ੀ ਉਨ੍ਹਾਂ ਦੀ ਥਾਂ ‘ਤੇ ਝੰਡੇ ਨੂੰ ਲਹਿਰਾਉਣ, ਇਸ ਬਾਰੇ ਉਨ੍ਹਾਂ ਨੇ ਜੇਲ੍ਹ ਤੋਂ ਹੀ ਦਿੱਲੀ ਦੇ ਐਲਜੀ ਵੀਕੇ ਸਕਸੈਨਾ ਨੂੰ ਪੱਤਰ ਲਿਖਿਆ ਹੈ। ਪੱਤਰ ‘ਚ ਉਨ੍ਹਾਂ ਕਿਹਾ ਹੈ ਕਿ ਇਸ ਵਾਰ 15 ਅਗਸਤ ਨੂੰ ਦਿੱਲੀ ਸਰਕਾਰ ਦੇ ਮੰਤਰੀ ਆਤਿਸ਼ੀ ਉਨ੍ਹਾਂ ਦੀ ਥਾਂ ‘ਤੇ ਝੰਡਾ ਲਹਿਰਾਉਣਗੇ। ਤਿਹਾੜ ਜੇਲ ‘ਚ ਬੰਦ ਅਰਵਿੰਦ ਕੇਜਰੀਵਾਲ ਨੇ LG ਨੂੰ ਪੱਤਰ ਲਿਖ ਕੇ ਇਸ ਦੀ ਜਾਣਕਾਰੀ ਦਿੱਤੀ ਹੈ।