Punjab
26 ਜਨਵਰੀ ਨੂੰ ਪੂਰੇ ਦੇਸ਼ ‘ਚ ਕੱਢਿਆ ਜਾਵੇਗਾ ਟਰੈਕਟਰ ਮਾਰਚ
TRACTOR MARCH : ਪੰਜਾਬ-ਹਰਿਆਣਾ ਸਰਹੱਦ ‘ਤੇ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨੇ 26 ਜਨਵਰੀ ਨੂੰ ਦੇਸ਼ ਭਰ ਟਰੈਕਟਰ ਮਾਰਚ ਕਰਨ ਦਾ ਐਲਾਨ ਕੀਤਾ ਹੈ। ਇਹ ਗੱਲ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਚੱਲ ਰਹੀ ਭੁੱਖ ਹੜਤਾਲ ਦੇ ਦੌਰਾਨ ਹੋਈ ਹੈ, ਜੋ ਕਿ 26 ਨਵੰਬਰ ਤੋਂ ਪੰਜਾਬ ਅਤੇ ਹਰਿਆਣਾ ਦਰਮਿਆਨ ਖਨੌਰੀ ਸਰਹੱਦੀ ਪੁਆਇੰਟ ‘ਤੇ ਅਣਮਿੱਥੇ ਸਮੇਂ ਲਈ ਮਰਨ ਵਰਤ ‘ਤੇ ਹਨ। ਉਨ੍ਹਾਂ ਨੇ ਪੰਜਾਬ ਸਰਕਾਰ ਵੱਲੋਂ ਦਿੱਤੀ ਮੈਡੀਕਲ ਸਹਾਇਤਾ ਤੋਂ ਵੀ ਇਨਕਾਰ ਕਰ ਦਿੱਤਾ ਹੈ। ਫਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ (ਐੱਮ.ਐੱਸ.ਪੀ.) ਦੀ ਕਾਨੂੰਨੀ ਗਾਰੰਟੀ ਦੀ ਮੰਗ ਕਰ ਰਹੇ ਕਿਸਾਨ ਸੰਯੁਕਤ ਕਿਸਾਨ ਮੋਰਚਾ (ਗੈਰ-ਸਿਆਸੀ) ਅਤੇ ਕਿਸਾਨ ਮਜ਼ਦੂਰ ਮੋਰਚਾ ਦੇ ਬੈਨਰ ਹੇਠ ਪ੍ਰਦਰਸ਼ਨ ਕਰ ਰਹੇ ਹਨ।
ਜਗਜੀਤ ਡੱਲੇਵਾਲ ਦੀ ਵਿਗੜੀ ਸਿਹਤ…
ਖਨੌਰੀ ਬਾਰਡਰ ‘ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ ਅੱਜ44ਵਾਂ ਦਿਨ ਹੈ। ਬੀਤੇ ਦਿਨ 8.15 ਵਜੇ ਦੇ ਕਰੀਬ ਜਗਜੀਤ ਸਿੰਘ ਡੱਲੇਵਾਲ ਜੀ ਦੀ ਤਬੀਅਤ ਕਾਫੀ ਵਿਗੜ ਗਈ ਅਤੇ ਉਹਨਾਂ ਦਾ ਬਲੱਡ ਪ੍ਰੈਸ਼ਰ 77/45 ਹੋ ਗਿਆ ਅਤੇ ਨਬਜ਼ ਦੀ ਦਰ 38 ਤੋਂ ਹੇਠਾਂ ਡਿੱਗ ਗਈ। ਡਾਕਟਰਾਂ ਨੇ ਦੱਸਿਆ ਕਿ ਜਦੋਂ ਜਗਜੀਤ ਸਿੰਘ ਡੱਲੇਵਾਲ ਜੀ ਦੀਆਂ ਲੱਤਾਂ ਨੂੰ ਥੋੜਾ ਜਿਹਾ ਚੁੱਕਦੇ ਹਨ ਤਾਂ ਬਲੱਡ ਪ੍ਰੈਸ਼ਰ ਕੁਝ ਸਥਿਰ ਹੋ ਜਾਂਦਾ ਹੈ, ਨਹੀਂ ਤਾਂ ਬਲੱਡ ਪ੍ਰੈਸ਼ਰ ਅਤੇ ਨਬਜ਼ ਦੀ ਦਰ ਬਹੁਤ ਘੱਟ ਜਾਂਦੀ ਹੈ।