Punjab
26 ਜਨਵਰੀ ਨੂੰ ਨਵਜੋਤ ਸਿੱਧੂ ਦੀ ਰਿਹਾਈ ਨੂੰ ਲੈ ਕੇ ਅਹਿਮ ਖਬਰਾਂ ਆਈ ਸਾਹਮਣੇ

ਪੰਜਾਬ ਦੇ ਸਾਬਕਾ ਮੰਤਰੀ ਅਤੇ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੱਧੂ ਦੀ ਗਣਤੰਤਰ ਦਿਵਸ ਮੌਕੇ ਪਟਿਆਲਾ ਜੇਲ੍ਹ ਤੋਂ ਰਿਹਾਈ ਦਾ ਮਾਮਲਾ ਸ਼ੱਕ ਦੇ ਘੇਰੇ ਵਿੱਚ ਆ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਜੇਲ੍ਹ ਵਿਭਾਗ ਨੇ ਇਸ ਸਾਲ ਗਣਤੰਤਰ ਦਿਵਸ ਮੌਕੇ 52 ਕੈਦੀਆਂ ਨੂੰ ਰਿਹਾਅ ਕਰਨ ਲਈ ਪੰਜਾਬ ਸਰਕਾਰ ਨੂੰ ਪ੍ਰਸਤਾਵ ਭੇਜਿਆ ਸੀ। ਨਿਯਮਾਂ ਮੁਤਾਬਕ ਇਸ ਪ੍ਰਸਤਾਵ ਨੂੰ ਕੈਬਨਿਟ ਦੀ ਮਨਜ਼ੂਰੀ ਮਿਲਣੀ ਹੁੰਦੀ ਹੈ, ਜਿਸ ਤੋਂ ਬਾਅਦ ਰਾਜਪਾਲ ਪ੍ਰਸਤਾਵ ਨੂੰ ਮਨਜ਼ੂਰੀ ਦਿੰਦੇ ਹਨ।
ਨਵਜੋਤ ਸਿੱਧੂ ਦੀ ਰਿਹਾਈ 26 ਦੀ ਬਜਾਏ 27 ਜਾਂ 28 ਜਨਵਰੀ ਨੂੰ ਹੋ ਸਕਦੀ ਹੈ। ਗੌਰਤਲਬ ਹੈ ਕਿ ਨਵਜੋਤ ਸਿੱਧੂ ਦੀ ਰਿਹਾਈ ਨੂੰ ਲੈ ਕੇ ਕਾਂਗਰਸ ਦੇ ਇੱਕ ਹਿੱਸੇ ਵਿੱਚ ਜਸ਼ਨ ਦਾ ਮਾਹੌਲ ਹੈ। ਸਿੱਧੂ ਦੇ ਸਮਰਥਕ ਬਿਆਨ ਦੇ ਰਹੇ ਹਨ ਕਿ ਜੇਲ ਤੋਂ ਰਿਹਾਅ ਹੋਣ ਤੋਂ ਬਾਅਦ ਉਹ ਸਿੱਧੂ ਦਾ ਨਿੱਘਾ ਸਵਾਗਤ ਕਰਨਗੇ। ਇਹ ਵੀ ਚਰਚਾ ਸੀ ਕਿ ਕਾਂਗਰਸ ਹਾਈਕਮਾਂਡ ਖਾਸ ਕਰਕੇ ਪ੍ਰਿਅੰਕਾ ਗਾਂਧੀ ਨਵਜੋਤ ਸਿੱਧੂ ਨੂੰ ਵੱਡੀ ਭੂਮਿਕਾ ਦੇਣ ਦੇ ਮੂਡ ਵਿੱਚ ਹੈ। ਹੁਣ ਸਾਰਿਆਂ ਦੀਆਂ ਨਜ਼ਰਾਂ ਇਸ ਗੱਲ ‘ਤੇ ਟਿਕੀਆਂ ਹੋਈਆਂ ਹਨ ਕਿ ਪੰਜਾਬ ਸਰਕਾਰ ਸਿੱਧੂ ਦੀ ਰਿਹਾਈ ‘ਤੇ ਕੋਈ ਫੈਸਲਾ ਲੈਂਦੀ ਹੈ ਜਾਂ ਨਹੀਂ।