Corona Virus
ਸੂਬੇ ਵਿੱਚ ਖਰੀਦ ਦੇ 15ਵੇਂ ਦਿਨ 667871 ਮੀਟ੍ਰਿਕ ਟਨ ਕਣਕ ਦੀ ਹੋਈ ਖ਼ਰੀਦ
ਚੰਡੀਗੜ, 29 ਅਪ੍ਰੈਲ : ਪੰਜਾਬ ਰਾਜ ਵਿੱਚ ਅੱਜ ਕਣਕ ਦੀ ਖਰੀਦ ਦੇ 15ਵੇਂ ਦਿਨ 66781 ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਗਈ ਜਿਸ ਵਿਚੋਂ ਸਰਕਾਰੀ ਏਜੰਸੀਆਂ ਵੱਲੋਂ 667871 ਮੀਟ੍ਰਿਕ ਟਨ ਅਤੇ ਆੜ੍ਹਤੀਆਂ ਵਲੋਂ 2310 ਮੀਟ੍ਰਿਕ ਟਨ ਕਣਕ ਦੀ ਖ਼ਰੀਦ ਕੀਤੀ ਗਈ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਦੇ ਇਕ ਬੁਲਾਰੇ ਨੇ ਦੱਸਿਆ ਕਿ ਸੂਬੇ ਵਿੱਚ 665561 ਮੀਟ੍ਰਿਕ ਟਨ ਕਣਕ ਦੀਖਰੀਦ ਸਰਕਾਰੀ ਏਜੰਸੀਆਂ ਦੁਆਰਾ ਕੀਤੀ ਗਈ ਹੈ ਜਿਸ ਵਿਚੋਂ ਪਨਗ੍ਰੇਨ ਵੱਲੋਂ 165443 ਮੀਟ੍ਰਿਕ ਟਨ, ਮਾਰਕਫੈੱਡ ਵੱਲੋਂ 141343 ਮੀਟ੍ਰਿਕ ਟਨ ਅਤੇਪਨਸਪ ਵੱਲੋਂ 125857 ਮੀਟ੍ਰਿਕ ਟਨ ਕਣਕ ਖ਼ਰੀਦੀ ਗਈ ਹੈ ਜਦਕਿ ਪੰਜਾਬ ਸਟੇਟ ਵੇਅਰਹਾਊਸਿੰਗ ਕਾਰਪੋਰੇਸ਼ਨ ਵਲੋਂ 102536 ਮੀਟ੍ਰਿਕ ਟਨ ਕਣਕ ਖ਼ਰੀਦੀਗਈ ਹੈ।
ਕੇਂਦਰ ਸਰਕਾਰ ਦੀ ਏਜੰਸੀ ਐਫ.ਸੀ.ਆਈ. ਵੱਲੋਂ 79560 ਮੀਟ੍ਰਿਕ ਟਨ ਕਣਕ ਖ਼ਰੀਦੀ ਜਾ ਗਈ ਹੈ।
ਇਸ ਤੋਂ ਇਲਾਵਾ ਪਨਗ੍ਰੇਨ ਵਲੋਂ ਪੰਜਾਬ ਵਿੱਚ ਜਨਤਕ ਵੰਡ ਲਈ 50822 ਮੀਟ੍ਰਿਕ ਟਨ ਕਣਕ ਵੀ ਖਰੀਦੀ ਗਈ ਹੈ।
ਬੁਲਾਰੇ ਨੇ ਦੱਸਿਆ 15ਵੇਂ ਦਿਨ ਦੀ ਖਰੀਦ ਸਮੇਤ ਹੁਣ ਤੱਕ ਰਾਜ ਵਿੱਚ ਕੁੱਲ 6833074 ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਜਾ ਚੁੱਕੀ ਹੈ।
ਬੁਲਾਰੇ ਨੇ ਦੱਸਿਆ ਕਿ ਅੱਜ ਪੰਜਾਬ ਰਾਜ ਦੀਆਂ ਮੰਡੀਆਂ ਵਿਚੋਂ 535434 ਲੱਖ ਮੀਟ੍ਰਿਕ ਟਨ ਕਣਕ ਦੀ ਚੁਕਾਈ ਕੀਤੀ ਗਈ ਹੈ ਅਤੇ 5717 ਕਰੋੜ ਰੁਪਏ ਦੀਅਦਾਇਗੀ ਕਰ ਦਿੱਤੀ ਗਈ ਹੈ