Connect with us

National

ਮਹਾਸ਼ਿਵਰਾਤਰੀ ਵਾਲੇ ਦਿਨ ਕਈ ਇਲਾਕਿਆਂ ‘ਚ ਸਸਤਾ ਹੋਇਆ ਪੈਟਰੋਲ-ਡੀਜ਼ਲ

Published

on

ਭਾਰਤੀ ਤੇਲ ਕੰਪਨੀਆਂ ਦੁਆਰਾ ਰੋਜ਼ਾਨਾ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਨੂੰ ਸੋਧਿਆ ਜਾਂਦਾ ਹੈ, ਜਿਸ ਤੋਂ ਬਾਅਦ ਤਾਜ਼ਾ ਕੀਮਤਾਂ ਜਾਰੀ ਕੀਤੀਆਂ ਜਾਂਦੀਆਂ ਹਨ, ਆਓ ਜਾਣਦੇ ਹਾਂ ਅੱਜ ਮਹਾਸ਼ਿਵਰਾਤਰੀ ਵਾਲੇ ਦਿਨ ਪੈਟਰੋਲ- ਡੀਜ਼ਲ ਦੀਆਂ ਕੀਮਤਾਂ ਕੀ ਹੈ ?

ਅੱਜ ਦੇਸ਼ ਭਰ ਵਿੱਚ ਮਹਾਸ਼ਿਵਰਾਤਰੀ ਦਾ ਤਿਉਹਾਰ ਮਨਾਇਆ ਜਾ ਰਿਹਾ ਹੈ। ਇਸ ਦੌਰਾਨ ਸਰਕਾਰੀ ਤੇਲ ਕੰਪਨੀਆਂ ਨੇ ਪੈਟਰੋਲ ਅਤੇ ਡੀਜ਼ਲ ਦੀਆਂ ਤਾਜ਼ਾ ਕੀਮਤਾਂ ਜਾਰੀ ਕਰ ਦਿੱਤੀਆਂ ਹਨ। ਦੇਸ਼ ਦੇ ਕੁਝ ਹਿੱਸਿਆਂ ‘ਚ ਪੈਟਰੋਲ ਦੀਆਂ ਕੀਮਤਾਂ ‘ਚ ਵਾਧਾ ਹੋਇਆ ਹੈ ਜਦਕਿ ਕੁਝ ਥਾਵਾਂ ‘ਤੇ ਕੀਮਤਾਂ ਘੱਟ ਰਹੀਆਂ ਹਨ। ਹਾਲਾਂਕਿ ਗਲੋਬਲ ਬਾਜ਼ਾਰ ‘ਚ ਕੱਚੇ ਤੇਲ ਦੀ ਕੀਮਤ ‘ਚ ਕੋਈ ਉਤਰਾਅ-ਚੜ੍ਹਾਅ ਨਹੀਂ ਆਇਆ ਹੈ। ਆਓ ਪਹਿਲਾਂ ਜਾਣਦੇ ਹਾਂ ਕਿ ਕੀਮਤਾਂ ਕਿੱਥੇ ਬਦਲੀਆਂ…

ਗਾਜ਼ੀਆਬਾਦ ਵਿੱਚ ਪੈਟਰੋਲ 14 ਪੈਸੇ ਸਸਤਾ ਹੋ ਕੇ 96.44 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 13 ਪੈਸੇ ਸਸਤਾ ਹੋ ਕੇ 89.62 ਰੁਪਏ ਪ੍ਰਤੀ ਲੀਟਰ ਹੋ ਗਿਆ ਹੈ। ਦੂਜੇ ਪਾਸੇ ਬਿਹਾਰ ਦੀ ਰਾਜਧਾਨੀ ਪਟਨਾ ‘ਚ ਅੱਜ ਪੈਟਰੋਲ 29 ਪੈਸੇ ਮਹਿੰਗਾ ਹੋ ਗਿਆ ਹੈ, ਜਿਸ ਤੋਂ ਬਾਅਦ ਪੈਟਰੋਲ ਦੀ ਕੀਮਤ 107.59 ਰੁਪਏ ਪ੍ਰਤੀ ਲੀਟਰ ‘ਤੇ ਪਹੁੰਚ ਗਈ ਹੈ, ਜਦਕਿ ਡੀਜ਼ਲ 27 ਪੈਸੇ ਦੇ ਵਾਧੇ ਨਾਲ 94.36 ਰੁਪਏ ਪ੍ਰਤੀ ਲੀਟਰ ‘ਤੇ ਵਿਕ ਰਿਹਾ ਹੈ |