Connect with us

Punjab

ਹਰਜੋਤ ਸਿੰਘ ਬੈਂਸ ਦੇ ਨਿਰਦੇਸ਼ਾਂ ‘ਤੇ ਗੈਰ-ਹਾਜ਼ਰ ਅਧਿਕਾਰੀਆਂ ਨੂੰ ਕਾਰਨ ਦੱਸੋ ਨੋਟਿਸ ਜਾਰੀ

Published

on

ਚੰਡੀਗੜ੍ਹ:

ਇੱਕ ਰੋਜ਼ਾ ਓਰੀਐਂਟੇਸ਼ਨ ਵਰਕਸ਼ਾਪ ਦੌਰਾਨ ਗੈਰ-ਹਾਜ਼ਰ ਰਹਿਣ ਦਾ ਗੰਭੀਰ ਨੋਟਿਸ ਲੈਂਦਿਆਂ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਗੈਰ-ਹਾਜ਼ਰ ਰਹਿਣ ਵਾਲੇ ਅਧਿਕਾਰੀਆਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਕਰਨ ਦੇ ਨਿਰਦੇਸ਼ ਦਿੱਤੇ ਹਨ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਹਰਜੋਤ ਸਿੰਘ ਬੈਂਸ ਦੀਆਂ ਹਦਾਇਤਾਂ ‘ਤੇ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ ਸਿੱਖਿਆ) ਅਤੇ (ਐਲੀਮੈਂਟਰੀ ਸਿੱਖਿਆ), ਡਾਇਟ ਪ੍ਰਿੰਸੀਪਲ, ਬੀਪੀਈਓ ਅਤੇ ਜ਼ਿਲ੍ਹਾ ਕੋਆਰਡੀਨੇਟਰ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਗਿਆ ਹੈ।

ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਵੱਲੋਂ ਨਵੇਂ ਵਿੱਦਿਅਕ ਸੈਸ਼ਨ ਦੌਰਾਨ ਸੂਬੇ ਦੇ ਸਰਕਾਰੀ ਸਕੂਲਾਂ ਵਿੱਚ ਦਾਖਲਾ ਵਧਾਉਣ ਲਈ 17 ਫਰਵਰੀ, 2023 ਨੂੰ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਆਡੀਟੋਰੀਅਮ ਵਿਖੇ ਇੱਕ ਰੋਜ਼ਾ ਓਰੀਐਂਟੇਸ਼ਨ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ ਸੀ। ਸਬੰਧਤ ਅਥਾਰਟੀ ਨੇ ਉਨ੍ਹਾਂ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ ਸਿੱਖਿਆ) ਸ੍ਰੀ ਮੁਕਤਸਰ ਸਾਹਿਬ, ਫ਼ਾਜ਼ਿਲਕਾ, ਅੰਮ੍ਰਿਤਸਰ, ਬਰਨਾਲਾ, ਮਾਨਸਾ, ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀਮੈਂਟਰੀ) ਸ੍ਰੀ ਫ਼ਤਹਿਗੜ੍ਹ ਸਾਹਿਬ, ਮਾਨਸਾ ਅਤੇ ਸੰਗਰੂਰ ਨੂੰ ਵਰਕਸ਼ਾਪ ਵਿੱਚੋਂ ਗੈਰ-ਹਾਜ਼ਰ ਰਹਿਣ ਲਈ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਹੈ। ਇਹ ਅਧਿਕਾਰੀ ਸਮਰੱਥ ਅਧਿਕਾਰੀ ਦੀ ਅਗਾਊਂ ਪ੍ਰਵਾਨਗੀ ਲਏ ਬਿਨਾਂ ਗੈਰ-ਹਾਜ਼ਰ ਰਹੇ।

ਇਸੇ ਤਰ੍ਹਾਂ ਪ੍ਰਿੰਸੀਪਲ ਡੀਆਈਈਟੀ ਫਾਜ਼ਿਲਕਾ, ਮੋਗਾ, ਬਠਿੰਡਾ, ਗੁਰਦਾਸਪੁਰ, ਕਪੂਰਥਲਾ, ਲੁਧਿਆਣਾ, ਜਲੰਧਰ ਅਤੇ ਸੰਗਰੂਰ ਅਤੇ ਕੁਝ ਬੀਪੀਈਓਜ਼ ਅਤੇ ਬੀਐਮਟੀ ਨੂੰ ਗੈਰਹਾਜ਼ਰ ਹੋਣ ਦੀ ਗਿਣਤੀ ਵਿੱਚ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਗਿਆ ਹੈ।