Connect with us

India

ਪਹਿਲੇ ਦਿਨ ਸੂਬੇ ਵਿੱਚ 3119 ਮੀਟ੍ਰਿਕ ਟਨ ਕਣਕ ਦੀ ਹੋਈ ਖ਼ਰੀਦ : ਭਾਰਤ ਭੂਸ਼ਣ ਆਸ਼ੂ

Published

on

ਚੰਡੀਗੜ੍ਹ,15 ਅਪ੍ਰੈਲ : ਪੰਜਾਬ ਰਾਜ ਵਿੱਚ ਅੱਜ ਕਣਕ ਦੀ ਖਰੀਦ ਦੇ ਪਹਿਲੇ ਦਿਨ ਸਰਕਾਰੀ ਏਜੰਸੀਆਂ ਵੱਲੋਂ 3119 ਮੀਟ੍ਰਿਕ ਟਨ ਕਣਕ ਦੀ ਖ਼ਰੀਦ ਕੀਤੀ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਭਾਰਤ ਭੂਸ਼ਨ ਆਸ਼ੂ ਨੇ ਦੱਸਿਆ ਕਿ ਸੂਬੇ ਵਿੱਚ ਸਥਿਤ 1867 ਖ਼ਰੀਦ ਕੇਂਦਰਾਂ ਅਤੇ 1824 ਮੰਡੀ ਯਾਰਡਾਂ ਵਿੱਚੋਂ 3119 ਮੀਟ੍ਰਿਕ ਟਨ ਕਣਕ ਦੀ ਖ਼ਰੀਦ ਸਰਕਾਰੀ ਏਜੰਸੀਆਂ ਵੱਲੋਂ ਕੀਤੀ ਗਈ ਹੈ।

ਆਸ਼ੂ ਨੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਨਗ੍ਰੇਨ ਵੱਲੋਂ 860 ਮੀਟ੍ਰਿਕ ਟਨ, ਮਾਰਕਫੈੱਡ ਵੱਲੋਂ 763 ਟਨ ਅਤੇ ਪਨਸਪ ਵੱਲੋਂ 301 ਟਨ ਕਣਕ ਖ਼ਰੀਦੀ ਗਈ ਹੈ ਜਦਕਿ ਪੰਜਾਬ ਸਟੇਟ ਵੇਅਰਹਾਊਸਿੰਗ ਕਾਰਪੋਰੇਸ਼ਨ ਵਲੋਂ 501 ਮੀਟ੍ਰਿਕ ਟਨ ਕਣਕ ਖ਼ਰੀਦੀ ਗਈ ਹੈ।
ਕੇਂਦਰ ਸਰਕਾਰ ਦੀ ਏਜੰਸੀ ਐਫ.ਸੀ.ਆਈ. ਵੱਲੋਂ 56 ਮੀਟ੍ਰਿਕ ਟਨ ਕਣਕ ਖ਼ਰੀਦੀ ਗੲੀ ਹੈ।
ਇਸ ਤੋਂ ਇਲਾਵਾ ਪਨਗ੍ਰੇਨ ਵਲੋਂ ਪੰਜਾਬ ਵਿੱਚ ਜਨਤਕ ਵੰਡ ਲੲੀ 574 ਮੀਟ੍ਰਿਕ ਟਨ ਕਣਕ ਵੀ ਖਰੀਦੀ ਗਈ ਹੈ।
ਆਸ਼ੂ ਨੇ ਕਿਹਾ ਕਿ ਖਰੀਦ ਤੋਂ 48 ਘੰਟੇ ਬਾਅਦ ਜਿਣਸ ਦੀ ਅਦਾਇਗੀ ਕਰ ਦਿੱਤੀ ਜਾਵੇਗੀ।

Continue Reading
Click to comment

Leave a Reply

Your email address will not be published. Required fields are marked *