Punjab
ਲਾਠੀਚਾਰਜ ਮਾਮਲੇ ‘ਤੇ ਡਾ. ਚੀਮਾ ਕੀਤਾ ਖੱਟਰ ‘ਤੇ ਹਮਲਾ

ਰੂਪਨਗਰ : ਬੀਤੇ ਦਿਨੀਂ ਕਰਨਾਲ ਵਿੱਚ ਕਿਸਾਨਾਂ ‘ਤੇ ਹੋਏ ਲਾਠੀਚਾਰਜ ਨੂੰ ਲੈ ਕੇ ਜਿੱਥੇ ਕਿਸਾਨਾਂ ਦੇ ਵਿਚ ਰੋਸ ਪਾਇਆ ਜਾ ਰਿਹਾ ਹੈ, ਉਥੇ ਹੀ ਇਸ ਮਾਮਲੇ ਵਿਚ ਸਿਆਸੀ ਪਾਰਟੀਆਂ ਵੱਲੋਂ ਵੀ ਇਕ ਦੂਜੇ ਖ਼ਿਲਾਫ਼ ਸ਼ਬਦੀ ਹਮਲੇ ਤੇਜ਼ ਕਰ ਦਿੱਤੇ ਗਏ ਹਨ। ਇਸ ਮਾਮਲੇ ਨੂੰ ਲੈ ਕੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਵੱਲੋਂ ਵਿਰੋਧੀ ਪਾਰਟੀਆਂ ਖ਼ਿਲਾਫ਼ ਦਿੱਤੇ ਬਿਆਨ ‘ਤੇ ਆਪਣਾ ਪ੍ਰਤੀਕਰਮ ਦਿੰਦੇ ਹੋਏ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਲੀਡਰ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਮੁੱਖ ਮੰਤਰੀ ਖੱਟੜ ਕਿਸਾਨ ‘ਤੇ ਹੋਏ ਲਾਠੀਚਾਰਜ ਮਾਮਲੇ ਦੀ ਨਿਆਂਇਕ ਜਾਂਚ ਕਰਵਾਉਣ ਦੀ ਬਜਾਏ, ਇਸ ਤੇ ਘਟੀਆ ਰਾਜਨੀਤੀ ਕਰ ਰਹੇ ਹਨ।ਵੱਖ-ਵੱਖ ਮੁੱਦਿਆਂ ਨੂੰ ਲੈ ਕੇ ਆਪਣੇ ਹੀ ਮੁੱਖ ਮੰਤਰੀ ਨੂੰ ਸਲਾਹ ਦੇ ਰਹੇ ਨਵਜੋਤ ਸਿੰਘ ਸਿੱਧੂ ਦੀ ਵਾਇਰਲ ਹੋਈ ਵੀਡਿਓ ‘ਤੇ ਡਾ. ਦਲਜੀਤ ਸਿੰਘ ਚੀਮਾ ਨੇ ਬੋਲਦੇ ਹੋਏ ਕਿਹਾ ਕਿ ਸਿੱਧੂ ਸਾਬ੍ਹ ਲੋਕਾਂ ਦਾ ਹੁਣ ਵੀਡੀਓ ਦੇ ਨਾਲ ਢਿੱਡ ਨਹੀਂ ਭਰਨਾ, ਤੁਸੀਂ ਡਰਾਮੇ ਬੰਦ ਕਰ ਦਿਓ।