Punjab
73ਵੇਂ ਗਣਤੰਤਰ ਦਿਵਸ ਤੇ ਪੰਜਾਬ ਦੇ ਮੁੱਖ ਮੰਤਰੀ ਚੰਨੀ ਨੇ ਦੇਸ਼ ਵਾਸੀਆਂ ਨੂੰ ਦਿੱਤੀ ਵਧਾਈ
ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ 73ਵੇਂ ਗਣਤੰਤਰ ਦਿਵਸ ਤੇ ਪੰਜਾਬ ਅਤੇ ਭਾਰਤ ਦੇਸ਼ ਵਾਸੀਆਂ ਨੂੰ ਵਧਾਈ ਦਿੱਤੀ ਹੈ। ਇਸ ਮੌਕੇ ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਇਹ ਜ਼ਰੂਰੀ ਹੈ ਕਿ ਅਸੀਂ ਆਪਣੇ ਸੰਵਿਧਾਨ ਦੀਆਂ ਮੂਲ ਬੁਨਿਆਦਾਂ ਪ੍ਰਭੂਸੱਤਾ, ਸਮਾਜਵਾਦ, ਧਰਮ ਨਿਰਪੱਖਤਾ, ਲੋਕਤੰਤਰ, ਨਿਆਂ, ਆਜ਼ਾਦੀ, ਸਮਾਨਤਾ, ਭਾਈਚਾਰਾ, ਮਨੁੱਖੀ ਸਨਮਾਨ ਅਤੇ ਏਕਤਾ ਨੂੰ ਯਾਦ ਰੱਖੀਏ।
ਦੁਨੀਆ ਦੇ ਸਭ ਤੋਂ ਵੱਡੇ ਲੋਕਤੰਤਰੀ ਭਾਰਤ ਦੇਸ਼ ਵਿੱਚ 26 ਜਨਵਰੀ ਦੇ ਦਿਨ ਦਾ ਬਹੁਤ ਹੀ ਖਾਸ ਮਹੱਤਵ ਹੈ। ਇਸ ਦਿਨ ਭਾਰਤ ਦਾ ਸੰਵਿਧਾਨ ਲਾਗੂ ਹੋਇਆ ਸੀ ਦੇਸ਼ ਵਿੱਚ ਕਾਨੂੰਨ ਦਾ ਰਾਜ ਸ਼ੁਰੂ ਹੋ ਗਿਆ ਸੀ। ਇਸ ਦਿਨ ਭਾਰਤ ਦੀ ਸਾਰੀ ਸੱਤਾ ਦੇਸ਼ ਦੇ ਲੋਕਾਂ ਦੇ ਹੱਥਾਂ ਵਿੱਚ ਦਿੱਤੀ ਗਈ ਸੀ। ਇਸੇ ਲਈ ਹਰ ਸਾਲ ਇਹ ਦਿਨ ਬੜੇ ਉਤਸ਼ਾਹ ਨਾਲ ਮਨਾਇਆ ਜਾਂਦਾ ਹੈ।