Punjab
ਘੱਲੂਘਾਰਾ ਦਿਵਸ ਨੂੰ ਲੈ ਕੇ ਪੁਲਿਸ ਨੇ ਚਲਾਇਆ ਵਿਸ਼ੇਸ਼ ਚੈਕਿੰਗ ਅਭਿਆਨ, ਐਂਟੀ ਡੋਗ ਸਕੁਐਡ ਅਤੇ ਐਂਟੀ ਬੰਬ ਸਕੁਐਡ ਟੀਮਾ ਨਾਲ ਕੀਤੀ ਬਜ਼ਾਰਾਂ ਵਿੱਚ ਚੈਕਿੰਗ।

ਘੱਲੁਘਾਰਾ ਦਿਵਸ ਨੂੰ ਲੈ ਕੇ ਜ਼ਿਲ੍ਹਾ ਗੁਰਦਾਸਪੁਰ ਦੀ ਪੁਲਸ ਵੱਲੋਂ ਸ਼ਹਿਰ ਦੇ ਵੱਖ ਵੱਖ ਮੁੱਖ ਬਾਜ਼ਾਰਾਂ ਵਿਚ ਸਰਚ ਆਪ੍ਰੇਸ਼ਨ ਚਲਾਇਆ ਗਿਆ ਜਿਸ ਦੀ ਅਗਵਾਈ ਐਸਐਚਓ ਸਿਟੀ ਗੁਰਮੀਤ ਸਿੰਘ ਨੇ ਕੀਤੀ।
ਇਸ ਸਰਚ ਅਪ੍ਰੇਸ਼ਨ ਵਿਚ ਡੋਗ ਸਕੁਐਡ ਅਤੇ ਐਂਟੀ ਬੰਬ ਸਕੁਐਡ ਦੀਆਂ ਟੀਮਾਂ ਵੀ ਸ਼ਾਮਲ ਸਨ ਜਿਨ੍ਹਾਂ ਨੇ ਦੁਕਾਨਾਂ ਅਤੇ ਸਰਵਜਨਿਕ ਸਥਾਨਾਂ ਤੇ ਬਾਰੀਕੀ ਨਾਲ ਚੈਕਿੰਗ ਕੀਤੀ।
ਜਾਣਕਾਰੀ ਦਿੰਦਿਆਂ ਐਸ ਐਚ ਓ ਥਾਣਾ ਸਿਟੀ ਗੁਰਦਾਸਪੁਰ ਗੁਰਮੀਤ ਸਿੰਘ ਨੇ ਦੱਸਿਆ ਕਿ ਸ਼ਹਿਰ ਵਿਚ ਘੱਲੂਘਾਰਾ ਦਿਵਸ ਦੇ ਮੱਦੇਨਜ਼ਰ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ। ਸ਼ਹਿਰ ਦੇ ਹਰ ਚੁਰਾਹੇ ਅਤੇ ਇਲਾਕੇ ਵਿਚ ਪੁਲਿਸ ਦੇ ਨਾਕੇ ਲੱਗਾਏ ਗਏ ਹਨ ਅਤੇ ਸ਼ਰਾਰਤੀ ਅਨਸਰਾਂ ਬਾਰੇ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ
ਤਾਂ ਜੋ ‘ਲਾ ਐਂਡ ਆਰਡਰ’ ਕਾਇਮ ਰਖੇ ਜਾ ਸਕਣ।ਉਨ੍ਹਾਂ ਦੱਸਿਆ ਕਿ ਪੁਲਸ ਕਰਮਚਾਰੀਆਂ ਅਤੇ ਬਲੈਕ ਕਮਾਡੋਜ਼ ਦੇ ਨਾਲ-ਨਾਲ ਅਰਧ ਸੁਰੱਖਿਆ ਬਲ ਕਰਮਚਾਰੀ ਵੀ ਤਾਇਨਾਤ ਕੀਤੇ ਗਏ ਹਨ ਜੋ ਦਿਨ ਰਾਤ ਸ਼ਹਿਰ ਅਤੇ ਸ਼ਹਿਰ ਵਾਸੀਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਵਿਚ ਅਪਣਾ ਯੋਗਦਾਨ ਦੇ ਰਹੇ ਹਨ।ਐਸ ਐਚ ਓ ਗੁਰਮੀਤ ਸਿੰਘ ਨੇ ਦੱਸਿਆ ਕਿ ਸ਼ਹਿਰ ਵਿੱਚ ਦਾਖਲ ਹੋਣ ਵਾਲੇ ਹਰ ਰਸਤੇ ਤੇ ਵੀ ਪੁਲਿਸ ਕਰਮਚਾਰੀ ਅਤੇ ਪੈਰਾ ਮਿਲਟਰੀ ਫੋਰਸ ਵੱਲੋਂ ਦਿਨ ਰਾਤ ਨਾਕਾਬੰਦੀ ਕਰਕੇ ਵਾਹਨਾਂ ਦੀ ਚੈਕਿੰਗ ਕੀਤੀ ਜਾ ਰਹੀ ਹੈ।
ਉਨ੍ਹਾਂ ਨੇ ਸ਼ਹਿਰ ਨਿਵਾਸੀਆਂ ਨੂੰ ਅਪੀਲ ਕੀਤੀ ਕਿ ਪੁਲਿਸ ਉਨ੍ਹਾਂ ਦੀ ਸੁਰੱਖਿਆ ਲਈ ਤੈਨਾਤ ਹੈ ਅਤੇ ਡਰਨ ਵਾਲੀ ਕੋਈ ਗੱਲ ਨਹੀਂ ਹੈ, ਪਰ ਲੋਕਾਂ ਦਾ ਵੀ ਫਰਜ਼ ਬਣਦਾ ਹੈ ਕਿ ਕਨੂੰਨ ਵਿਵਸਥਾ ਬਨਾਉਣ ਵਿਚ ਪੁਲਿਸ ਦਾ ਸਹਿਯੋਗ ਕਰਨ ਅਤੇ ਕੋਈ ਵੀ ਸ਼ੱਕੀ ਅਨਸਰ ਯਾ ਚੀਜ਼ ਨਜ਼ਰ ਆਉਣ ਤੇ ਤੁਰੰਤ ਪੁਲਿਸ ਨੂੰ ਸੂਚਿਤ ਕਰਨ।