Connect with us

Punjab

ਘੱਲੂਘਾਰਾ ਦਿਵਸ ਨੂੰ ਲੈਕੇ ਪੁਲਿਸ ਨੇ ਚਲਾਇਆ ਵਿਸ਼ੇਸ਼ ਚੈਕਿੰਗ ਅਭਿਆਨ,ਐਂਟੀ ਡੋਗ ਸਕੁਐਡ ਅਤੇ ਐਂਟੀ ਬੰਬ ਸਕੁਐਡ ਟੀਮਾਂ ਨਾਲ ਕੀਤੀ ਚੈਕਿੰਗ

Published

on

6 ਜੂਨ ਘੱਲੁਘਾਰਾ ਦਿਵਸ ਨੂੰ ਲੈ ਕੇ ਜ਼ਿਲ੍ਹਾ ਗੁਰਦਾਸਪੁਰ ਦੀ ਪੁਲਸ ਵੱਲੋਂ ਸ਼ਹਿਰ ਵਿਚ ਫਲੈਗ ਮਾਰਚ ਕੱਢਿਆ ਗਿਆ। ‌ਜਿਸ ਦੀ ਅਗਵਾਈ ਸੁੱਖਪਾਲ ਸਿੰਘ ਡੀ ਐਸ ਪੀ ਸਿਟੀ ਨੇ ਕੀਤੀ। ਇਹ ਫਲੈਗ ਮਾਰਚ ਸ਼ਹਿਰ ਦੇ ਕਾਲਜ ਰੋਡ ਤੋਂ ਸ਼ੁਰੂ ਹੋ ਕੇ ਸ਼ਹਿਰ ਦੇ ਵੱਖ ਵੱਖ ਬਾਜ਼ਾਰਾਂ ਤੋਂ ਹੁੰਦਾ ਹੋਇਆ ਮੁੜ ਸਰਕਾਰੀ ਕਾਲਜ ਵਿਖੇ ਸਮਾਪਤ ਹੋਇਆ।

ਜਾਣਕਾਰੀ ਦਿੰਦਿਆਂ ਡੀਐਸਪੀ ਸਿਟੀ  ਸੁੱਖਪਾਲ ਸਿੰਘ ਨੇ ਦੱਸਿਆ ਕਿ ਸ਼ਹਿਰ ਵਿਚ ਘੱਲੂਘਾਰਾ ਦਿਵਸ ਦੇ ਮੱਦੇਨਜ਼ਰ ਪੁਲਿਸ ਅਤੇ ਪੈਰਾਮਿਲਟਰੀ ਫੋਰਸ ਵਲੋਂ ਸ਼ਹਿਰ ਵਿੱਚ ਫਲੈਗ ਮਾਰਚ ਕੱਢਿਆ ਗਿਆ। ਇਸ ਫਲੈਗ ਮਾਰਚ ਦਾ ਮੁੱਖ ਮਕਸਦ ਲੋਕਾਂ ਵਿੱਚ ਆਤਮਵਿਸ਼ਵਾਸ ਪੈਦਾ ਕਰਨਾ ਹੈ

ਉਹਨਾਂ ਲੋਕਾਂ ਅਪੀਲ ਕੀਤੀ ਕਿ ਉਹ ਕਿਸੇ ਵੀ ਅਫਵਾਹ ਤੇ ਯਕੀਨ ਨਾ ਕਰਨ।ਜੇਕਰ ਉਹਨਾਂ ਨੂੰ ਕੋਈ ਵੀ ਸ਼ੱਕੀ ਵਿਅਕਤੀ ਜਾ ਵਸਤੂ ਦਿਖਾਈ ਦਿੰਦੀ ਹੈ ਤਾਂ ਤੁਰੰਤ ਇਸਦੀ ਸੂਚਨਾ ਪੁਲਿਸ ਨੂੰ ਦਿੱਤੀ ਜਾਵੇ ਤਾਂ ਜੌ ਕੋਈ ਅਣਸੁਖਾਵੀ ਘਟਨਾ ਨਾ ਵਾਪਰੇ।