Punjab
ਮਾਘੀ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋ ਰਹੀ ਹੈ ਸੰਗਤ
14 ਜਨਵਰੀ 2024: ਸੂਬੇ ਭਰ ’ਚ ਮਾਘੀ ਦਾ ਪਵਿੱਤਰ ਦਿਹਾੜਾ ਬਹੁਤ ਹੀ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ। ਸ਼ਰਧਾਲੂਆਂ ਵੱਲੋਂ ਚਾਲੀ ਮੁਕਤਿਆਂ ਦੀ ਯਾਦ ’ਚ ਇਹ ਪਵਿੱਤਰ ਦਿਹਾੜਾ ਦੇਸ਼ ਵਿਦੇਸ਼ਾਂ ਚ ਵੀ ਬਹੁਤ ਹੀ ਸ਼ਰਧਾਭਾਵਨਾ ਨਾਲ ਮਨਾਇਆ ਜਾਂਦਾ ਹੈ। ਇਸੇ ਦੇ ਚੱਲਦੇ ਇਸ ਪਵਿੱਤਰ ਦਿਹਾੜੇ ਮੌਕੇ ਵੱਡੀ ਗਿਣਤੀ ’ਚ ਸ਼ਰਧਾਲੂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਰਹੇ ਹਨ ਜਿਸ ਦੌਰਾਨ ਸੰਗਤਾਂ ਇਸ਼ਨਾਨ ਕਰਕੇ ਸਰਬੱਤ ਦੇ ਭਲੇ ਦੀ ਅਰਦਾਸ ਕਰ ਰਹੀਆਂ ਹਨ
ਸ੍ਰੀ ਹਰਿਮੰਦਰ ਸਾਹਿਬ ਵਿਖੇ ਸੰਗਤਾਂ ਨੇ ਗੁਰੂਘਰ ਮੱਥਾ ਟੇਕਿਆ ਨਾਲ ਹੀ ਇਸ਼ਨਾਲ ਵੀ ਕੀਤਾ ਅਤੇ ਕੀਰਤਨ ਵੀ ਸੁਣਿਆ। ਮਾਘੀ ਦੇ ਪਵਿੱਤਰ ਦਿਹਾੜੇ ਦੇ ਮੌਕੇ ਦੂਰੋਂ ਨੇੜਿਓਂ ਸੰਗਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਪਹੁੰਚੀਆਂ ਹਨ। ਇਸ ਮੌਕੇ ਸੰਗਤ ਨੇ ਗੁਰੂ ਘਰ ਆ ਕੇ ਆਪਣੀ ਅਤੇ ਆਪਣੇ ਪਰਿਵਾਰ ਦੀ ਚੜਦੀਕਲਾ ਦੀ ਅਰਦਾਸ ਕੀਤੀ।ਗੁਰੂਘਰ ਪਹੁੰਚੇ ਸ਼ਰਧਾਲੂਆਂ ਦਾ ਕਹਿਣਾ ਹੈ ਕਿ ਮਾਘੀ ਦੇ ਦਿਹਾੜੇ ਮੌਕੇ ਵੱਡੀ ਗਿਣਤੀ ਚ ਸੰਗਤ ਸ੍ਰੀ ਹਰਿਮੰਦਰ ਸਾਹਿਬ ਵਿਖੇ ਪਹੁੰਚਦੀਆਂ ਹਨ। ਉਨ੍ਹਾਂ ਨੇ ਇੱਥੇ ਗੁਰੂ ਘਰ ਮੱਥਾ ਟੇਕਿਆ ਅਤੇ ਪਵਿੱਤਰ ਸਰੋਵਰ ਵਿੱਚ ਇਸ਼ਨਾਨ ਵੀ ਕੀਤਾ। ਨਾਲ ਹੀ ਗੁਰਬਾਣੀ ਦਾ ਆਨੰਦ ਵੀ ਮਾਣਿਆ। ਦੇਸ਼ਾਂ ਵਿਦੇਸ਼ਾਂ ਤੋਂ ਸੰਗਤਾਂ ਇੱਥੇ ਆਉਂਦੀਆਂ ਹਨ