Connect with us

Punjab

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ਼ਰਧਾਲੂ ਨਤਮਸਤਕ ਹੋਣ ਲਈ ਪੁੱਜੇ

Published

on

ਦੇਸ਼-ਵਿਦੇਸ਼ ਤੋਂ ਆਏ ਸ਼ਰਧਾਲੂਆਂ ਨੇ ਮੱਥਾ ਟੇਕਿਆ ਅਤੇ ਪਵਿੱਤਰ ਸਰੋਵਰ ਵਿੱਚ ਇਸ਼ਨਾਨ ਕੀਤਾ।

ਇਸ ਮੌਕੇ ਸੰਗਤਾਂ ਨੂੰ ਅੱਜ ਜਲੋ ਸਾਹਿਬ ਦੇ ਦਰਸ਼ਨ ਵੀ ਕਰਵਾਏ ਜਾਣਗੇ।

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਰਾਤ ਸਮੇਂ ਦੀਪਮਾਲਾ ਅਤੇ ਆਤਿਸ਼ਬਾਜ਼ੀ ਵੀ ਕੀਤੀ ਜਾਵੇਗੀ।

ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਵੀ ਗੁਰੂ ਨਾਨਕ ਨਾਮ ਲੇਵਾ ਸੰਗਤਾਂ ਨੂੰ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਦੀ ਮੁਬਾਰਕਬਾਦ ਦਿੱਤੀ

ਇਸ ਮੌਕੇ ਗੁਰੂ ਘਰ ਆਏ ਸ਼ਰਧਾਲੂਆਂ ਦੇ ਮਨਾਂ ਵਿੱਚ ਖੁਸ਼ੀ ਦੀ ਲਹਿਰ ਵੇਖਣ ਨੂੰ ਮਿਲੀ

27 ਨਵੰਬਰ 2023:  ਅੰਮ੍ਰਿਤਸਰ ਸਤਿਗੁਰੂ ਨਾਨਕ ਪ੍ਰਗਟਿਆ ਮਿਟੀ ਧੁੰਧ ਜਗ ਚਾਨਣ ਹੋਈਆ- ਸਿੱਖਾਂ ਦੇ ਪਹਿਲੇ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਦੇਸ਼ ਭਰ ਵਿੱਚ ਅੱਜ ਬੜੀ ਸ਼ਰਧਾ ਅਤੇ ਧੂਮ-ਧਾਮ ਨਾਲ ਮਨਾਇਆ ਜਾ ਰਿਹਾ ਹੈ। ਉਥੇ ਹੀ ਅੱਜ ਸਵੇਰ ਤੋਂ ਹੀ ਸੰਗਤਾਂ ਦਾ ਭਾਰੀ ਇਕੱਠ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਪੁੱਜਣਾ ਸ਼ੁਰੂ ਹੋ ਗਿਆ ਹੈ।ਇਸ ਮੌਕੇ ਗੁਰੂ ਘਰ ਆਏ ਸ਼ਰਧਾਲੂਆਂ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨ ਕੀਤੇ, ਹਰਿਮੰਦਰ ਸਾਹਿਬ ਵਿਖੇ ਪਵਿੱਤਰ ਸਰੋਵਰ ਵਿੱਚ ਇਸ਼ਨਾਨ ਵੀ ਕੀਤਾ ਜਾ ਰਿਹਾ ਹੈ ਇਸ ਮੌਕੇ ਲੱਖਾਂ ਦੀ ਗਿਣਤੀ ਵਿੱਚ ਸੰਗਤਾਂ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਪਹੁੰਚ ਕੇ ਪ੍ਰਕਾਸ਼ ਪੁਰਬ ਮਨਾਇਆ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀ ਵਧਾਈ ਦਿੰਦੇ ਹੋਏ ਕਿਹਾ ਕਿ ਇਸ਼ਨਾਨ ਕਰਕੇ ਦੇਸ਼ ਅਤੇ ਪਰਿਵਾਰ ਦੀ ਸੁੱਖ ਸ਼ਾਂਤੀ ਲਈ ਵਾਹਿਗੁਰੂ ਅੱਗੇ ਅਰਦਾਸ ਕੀਤੀ। ਇਸ ਮੌਕੇ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਦੇਸ਼ਾਂ ਵਿਦੇਸ਼ਾਂ ਚ ਵਸਦੀ ਗੁਰੂ ਨਾਨਕ ਨਾਮ ਲੇਵਾ ਸੰਗਤਾਂ ਨੂੰ ਅੱਜ ਦੇ ਇਸ ਪਾਵਨ ਦਿਹਾੜੇ ਦੀ ਮੁਬਾਰਕਬਾਦ ਦਿੱਤੀ ਤੇ ਉਹਨਾਂ ਕਿਹਾ ਕਿ ਸਾਨੂੰ ਗੁਰੂ ਵਾਲੇ ਬੰਨਨਾ ਚਾਹੀਦਾ ਤੇ ਬਾਣੀ ਨਾਲ ਜੁੜਨਾ ਚਾਹੀਦਾ ਹੈ