Punjab
ਗਣਤੰਤਰਤਾ ਦਿਵਸ ਸਮਾਗਮ ਮੌਕੇ ਕੈਬਨਿਟ ਮੰਤਰੀ ਪੰਜਾਬ ਰਾਣਾ ਗੁਰਜੀਤ ਸਿੰਘ ਨੇ ਸ਼ਹੀਦਾਂ ਨੂੰ ਕੀਤਾ ਯਾਦ ਲੋਕਾਂ ਨੂੰ ਵੋਟ ਦੇ ਹੱਕ ਪ੍ਰਤੀ ਕੀਤਾ ਜਾਗਰੂਕ

ਗੁਰਦਾਸਪੁਰ: ਗੁਰਦਾਸਪੁਰ ਦੇ ਸ਼ਹੀਦ ਲੈਫਟੀਨੈਂਟ ਨਵਦੀਪ ਸਿੰਘ ਖੇਡ ਸਟੇਡੀਅਮ ਵਿਚ 73 ਵਾਂ ਗਣਤੰਤਰਤਾ ਦਿਵਸ ਮਨਾਇਆ ਗਿਆ ਇਸ ਸਮਾਗਮ ਵਿਚ ਕੈਬਨਿਟ ਮੰਤਰੀ ਪੰਜਾਬ ਰਾਣਾ ਗੁਰਜੀਤ ਸਿੰਘ ਪਹੁੰਚੇ ਜਿਹਨਾਂ ਵਲੋਂ ਤਿਰੰਗਾ ਝੰਡਾ ਲਹਿਰੋਣ ਦੀ ਰਸਮ ਅਦਾ ਕੀਤੀ ਗਈ ਅਤੇ ਪਰੇਡ ਦਾ ਨਿਰੀਖਣ ਕਰਨ ਤੋਂ ਬਾਅਦ ਪੁਲਿਸ ਅਤੇ ਐਨਸੀਸੀ ਦੀਆਂ ਟੁਕੜੀਆਂ ਨੇ ਸਲਾਮੀ ਦਿਤੀ ਇਸ ਮੌਕੇ ਆਪਣੇ ਸੰਬੋਧਨ ਦੌਰਾਨ ਉਹਨਾਂ ਨੇ ਸ਼ਹੀਦਾਂ ਨੂੰ ਯਾਦ ਕੀਤਾ ਅਤੇ ਸਬ ਨੂੰ ਵੋਟ ਦਾ ਸਹੀ ਇਸਤੇਮਾਲ ਕਰਨ ਲਈ ਪ੍ਰੇਰਿਤ ਕੀਤਾ
ਗੁਰਦਾਸਪੁਰ ਵਿੱਚ ਮਨਾਏ ਗਏ ਗਣਤੰਤਰਤਾ ਦਿਵਸ ਸਮਾਗਮ ਵਿੱਚ ਪਹੁੰਚੇ ਕੈਬਨਿਟ ਮੰਤਰੀ ਪੰਜਾਬ ਰਾਣਾ ਗੁਰਜੀਤ ਸਿੰਘ ਨੇ ਕਿਹਾ ਕਿ ਸਾਨੂੰ ਬੜੀ ਮੁਸ਼ਕਿਲ ਨਾਲ ਕਈ ਕੁਰਬਾਨੀਆਂ ਤੋਂ ਬਾਅਦ ਸਾਨੂ ਲੋਕਤੰਤਰ ਦਾ ਅਧਿਕਾਰ ਮਿਲਿਆ ਹੈ ਇਸ ਲਈ ਸਾਨੂੰ ਇਸ ਲੋਕ ਤੰਤਰ ਵਿਚ ਮਿਲ ਜੁਲ ਕੇ ਰਹਿਣਾ ਚਾਹੀਦਾ ਹੈ ਉਹਨਾਂ ਕਿਹਾ ਕਿ ਪੰਜਾਬ ਦੇ ਕਈ ਨੌਜਵਾਨਾਂ ਨੇ ਆਪਣੀ ਸ਼ਹੀਦੀ ਦਿਤੀ ਹੈ
ਉਹ ਇਹਨਾਂ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਂਟ ਕਰਦੇ ਹਨ ਇਸ ਮੌਕੇ ਉਹਨਾਂ ਨੇ ਪੰਜਾਬ ਲੋਕਾਂ ਨੂੰ ਵੋਟ ਦਾ ਸਹੀ ਇਸਤੇਮਾਲ ਕਰਨ ਲਈ ਵੀ ਪ੍ਰੇਰਿਤ ਕੀਤਾ ਇਸ ਮੌਕੇ ਤੇ ਬੋਲਦੇ ਹੋਏ ਉਨ੍ਹਾਂ ਨੇ ਕਿਹਾ ਕਿ ਗੁਰਦਾਸਪੁਰ ਵਿੱਚ ਡਿਪਟੀ ਕਮਿਸ਼ਨਰ ਗੁਰਦਾਸਪੁਰ ਵੱਲੋਂ ਜੋ ਸ਼ਹੀਦਾਂ ਦੀ ਯਾਦ ਵਿੱਚ ਗੁਰਦਾਸਪੁਰ ਵਿੱਚ ਸ਼ਹੀਦ ਗੈਲਰੀ ਬਣਾਈ ਗਈ ਹੈ ਉਹ ਉਸ ਤੋਂ ਕਾਫ਼ੀ ਪ੍ਰਭਾਵਿਤ ਹੋਏ ਹਨ ਉਨ੍ਹਾਂ ਕਿਹਾ ਕਿ ਪੂਰੇ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਸ਼ਹੀਦਾਂ ਨੂੰ ਸਮਰਪਿਤ ਸ਼ਹੀਦ ਗੈਲਰੀਆਂ ਬਣਨੀਆਂ ਚਾਹੀਦੀਆਂ ਹਨ ਉਨ੍ਹਾਂ ਕਿਹਾ ਕਿ ਉਹ ਆਪਣੇ ਕਪੂਰਥਲੇ ਜ਼ਿਲ੍ਹੇ ਵਿਚ ਅਜਿਹੀ ਸ਼ਹੀਦ ਗੈਲਰੀ ਜ਼ਰੂਰ ਬਣਾਉਣਗੇ ਇਸ ਮੌਕੇ ਤੇ ਉਨ੍ਹਾਂ ਨੇ ਕੋਈ ਵੀ ਸਿਆਸੀ ਬਿਆਨਬਾਜ਼ੀ ਕਰਨ ਤੋਂ ਇਨਕਾਰ ਕੀਤਾ