Connect with us

Amritsar

ਛੇਵੀਂ ਪਾਤਸ਼ਾਹੀ ਸ਼੍ਰੀ ਹਰਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸਚਖੰਡ ਹਰਿਮੰਦਰ ਸਾਹਿਬ ਨਤਮਸਤਕ ਹੋਣ ਪਹੁੰਚਿਆ ਸੰਗਤਾਂ

Published

on

  • – ਛੇਵੀਂ ਪਾਤਸ਼ਾਹੀ ਸਾਹਿਬ ਸ੍ਰੀ ਹਰਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸੰਗਤਾਂ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਪਹੁੰਚਿਆ ਨਤਮਸਤਕ ਹੋਣ -ਸ਼੍ਰੌਮਣੀ ਕਮੇਟੀ ਨੇ ਦਿਤੀ ਸੰਗਤਾਂ ਨੂੰ ਪਾਵਨ ਦਿਹਾੜੇ ਦੀ ਵਧਾਈ, ਸਰਧਾ ਅਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ ਪ੍ਰਕਾਸ਼ ਪੁਰਬ
  • -ਸ੍ਰੀ ਅਕਾਲ ਤਖ਼ਤ ਸਾਹਿਬ ਤੇ ਪਾਏ ਗਏ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ -ਅਕਾਲ ਤਖਤ ਸਾਹਿਬ ਤੇ ਜੱਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋ ਸ਼੍ਰੀ ਗੁਰੂ ਹਰ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਤੇ ਆਈਆ ਹੋਈਆਂ ਸੰਗਤਾਂ ਨੂੰ ਸੰਬੋਧਨ ਕੀਤਾ ਗਿਆ
  • ਜੱਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋ ਅੱਜ ਦੇ ਪਾਵਨ ਦਿਹਾੜੇ ਦੀ ਵਧਾਈ ਦਿੱਤੀ ਗਈ ਛੇਵੀਂ ਪਾਤਸ਼ਾਹੀ ਸਾਹਿਬ ਸ੍ਰੀ ਹਰਗੋਬਿੰਦ ਸਾਹਿਬ ਜੀ ਮੀਰੀ ਪੀਰੀ ਦੇ ਮਾਲਿਕ ਜੀ ਦਾ ਪ੍ਰਕਾਸ਼ ਪੁਰਬ ਉਨ੍ਹਾਂ ਦੇ ਜਨਮ ਅਸਥਾਨ ਗੁਰੂ ਕੀ ਵਡਾਲੀ ਵਿਖੇ ਸ਼ਰਧਾ ਭਾਵਨਾ ਨਾਲ ਮਨਾਇਆ ਜਾ ਰਿਹਾ ਹੈ

ਅੰਮ੍ਰਿਤਸਰ:- ਮੀਰੀ ਪੀਰੀ ਦੇ ਮਾਲਿਕ ਸਾਹਿਬ ਸ੍ਰੀ ਹਰਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਮੌਕੇ ਅੱਜ ਸੰਗਤਾਂ ਵਲੋਂ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਪਹੁੰਚ ਇਸ ਦਿਹਾੜੇ ਨੂੰ ਬੜੀ ਸ਼ਰਧਾ ਅਤੇ ਭਾਵਨਾ ਨਾਲ ਮਨਾਇਆ ਜਾ ਰਿਹਾ ਹੈ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਤੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ।ਅਤੇ ਸ਼੍ਰੌਮਣੀ ਕਮੇਟੀ ਵਲੋਂ ਦੇਸ਼ਾ ਵਿਦੇਸ਼ਾਂ ਵਿਚ ਬੈਠਿਆ ਨਾਨਕ ਨਾਮ ਲੇਵਾ ਸੰਗਤਾਂ ਨੂੰ ਇਸ ਪਾਵਨ ਦਿਹਾੜੇ ਦੀ ਲੱਖ ਲੱਖ ਵਧਾਈ ਦਿੱਤੀ ਗਈ। ਉਥੇ ਹੀ ਜੱਥੇਦਾਰ ਅਕਾਲ ਤਖ਼ਤ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਵੱਲੋ ਅਕਾਲ ਤਖ਼ਤ ਤੇ ਆਈਆ ਹੋਈਆਂ ਸੰਗਤਾਂ ਨੂੰ ਸੰਬੋਧਨ ਕੀਤਾ ਗਿਆ ਤੇ ਸ਼੍ਰੀ ਗੁਰੂ ਹਰ ਗੋਬਿੰਦ ਸਾਹਿਬ ਜੀ ਦੀ ਜੀਵਨੀ ਤੇ ਚਾਨਣਾ ਪਾਇਆ ਗਿਆ। ਕਿਹਾ ਸਾਨੂੰ ਅੱਜ ਗੁਰੂ ਸਾਹਿਬ ਜੀ ਦੇ ਦਰਸਾਏ ਮਾਰਗ ਤੇ ਚੱਲਣ ਦੀ ਲੋੜ ਹੈ।

ਇਸ ਮੌਕੇ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਪਹੁੰਚਿਆ ਸੰਗਤਾਂ ਅਤੇ ਹੈੱਡ ਗ੍ਰੰਥੀ ਗਿਆਨੀ ਗੁਰਮਿੰਦਰ ਸਿੰਘ ਸ੍ਰੀ ਦਰਬਾਰ ਤੇ ਗਿਆਨੀ ਮਲਕੀਤ ਸਿੰਘ ਐਡੀਸ਼ਨਲ ਗ੍ਰੰਥੀ ਸ਼੍ਰੀ ਅਕਾਲ ਤਖਤ ਸਾਹਿਬ ਨੇ ਦਸਿਆ ਕਿ ਅਜ ਛੇਵੀਂ ਪਾਤਸ਼ਾਹੀ ਸਾਹਿਬ ਸ੍ਰੀ ਹਰਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸੰਗਤਾਂ ਵਡੀ ਗਿਣਤੀ ਵਿੱਚ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਪਹੁੰਚਿਆ ਹਨ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਤੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਹਨ ਅਤੇ ਸੰਗਤਾਂ ਵਡੀ ਗਿਣਤੀ ਵਿਚ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹਾਜਰੀਆ ਭਰਨ ਪਹੁੰਚਿਆ ਹਨ ਅਤੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕਰ ਰਹੀਆਂ ਹਨ।ਮੌਸਮ ਵਿਚ ਵਧ ਰਹੀ ਗਰਮੀ ਨੂੰ ਲੈ ਕੇ ਸੰਗਤਾਂ ਦੀ ਸਹੂਲਤ ਲਈ ਜਗਾ ਜਗਾ ਠੰਡੇ ਮਿੱਠੇ ਜਲ ਦੀਆਂ ਛਬੀਲਾਂ ਲਗਾਈਆਂ ਗਈਆਂ ਹਨ ਅਤੇ ਧੁੱਪ ਤਕ ਬਚਾਉਣ ਲਈ ਚਾਣਨੀਆ ਲਗਾਈਆਂ ਗਈਆਂ ਹਨ।ਅਤੇ ਇਸ ਪਾਵਨ ਦਿਹਾੜੇ ਦੀਆ ਸੰਗਤਾਂ ਨੂੰ ਲਖ ਲਖ ਵਧਾਈ ਦਿੱਤੀ ਜਾਂਦੀ ਹੈ।

ਛੇਵੇਂ ਸਤਿਗੁਰੁ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਪਾਵਨ ਪ੍ਰਕਾਸ਼ ਗੁਰਪੁਰਬ ਦੇ ਸਾਲਾਨਾ ਜੋੜ ਮੇਲ ਦੇ ਰੂਪ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੂਆਰਾ ਜਨਮ ਅਸਥਾਨ ਪਾਤਸ਼ਾਹੀ ਛੇਵੀਂ ਨਗਰ ਗੁਰੂ ਕੀ ਵਡਾਲੀ ਵਿਖੇ ਦੋ ਰੋਜ਼ਾ ਕੱਲ ਤੋਂ ਗੁਰਮਤਿ ਸਮਾਗਮ ਕੀਤੇ ਜਾ ਰਹੇ ਹਨ। ਸ੍ਰੀ ਅਖੰਡ ਪਾਠ ਸਾਹਿਬ ਜੀ ਜੀ ਦੀ ਅਰੰਭਤਾ ਮਿਤੀ 3 ਜੂਨ ਨੂੰ ਹੋਈ । ਮੈਨੇਜਰ ਗੁਰਦੁਆਰਾ ਛੇਹਰਟਾ ਸਾਹਿਬ ਤੇ ,ਇਲਾਕੇ ਦੀਆਂ ਸਭਾ ਸੁਸਾਇਟੀਆਂ ਅਤੇ ਸਮੁੱਚੀ ਸੰਗਤ ਦੇ ਸਹਿਯੋਗ ਨਾਲ ਮਿਤੀ 4 ਜੂਨ ਨੂੰ ਵਿਸ਼ੇਸ਼ ਗੁਰਮਤਿ ਸਮਾਗਮਾਂ ਦੀ ਅਰੰਭਤਾ ਹੋਈ । ਜਿਸ ਵਿੱਚ ਸੁਖਮਨੀ ਸਾਹਿਬ ਦੇ ਸੰਗਤੀ ਪਾਠ ਤੇ ਦੀਵਾਨ ਹਾਲ ਵੀ ਸਜਾਏ ਗਏ ਹਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਉਚੇਚੇ ਤੌਰ ਤੇ ਗੁਰਮਤਿ ਸਮਾਗਮ ਵਿਚ ਸ਼ਿਰਕਤ ਕੀਤੀ ।