Punjab
ਮਹਿਲਾ ਦਿਵਸ ਮੌਕੇ ਔਰਤਾਂ ਅੱਜ ਸ਼ੰਭੂ ਅਤੇ ਖਨੌਰੀ ਬਾਰਡਰ ‘ਤੇ ਖੋਲ੍ਹਣਗੀਆਂ ਮੋਰਚਾ
ਪੰਜਾਬ ਅਤੇ ਹਰਿਆਣਾ ਦੇ ਕਿਸਾਨ ਸ਼ੰਭੂ ਅਤੇ ਖਨੌਰੀ ਬਾਰਡਰ ‘ਤੇ ਖੜ੍ਹੇ ਹਨ। ਕਿਸਾਨ ਅੰਦੋਲਨ ਦਾ ਅੱਜ 25ਵਾਂ ਦਿਨ ਹੈ। ਮਹਿਲਾ ਦਿਵਸ ਮੌਕੇ ਅੱਜ ਸ਼ੰਭੂ ਅਤੇ ਖਨੌਰੀ ਬਾਰਡਰ ‘ਤੇ ਕਿਸਾਨ ਅੰਦੋਲਨ ‘ਚ ਔਰਤਾਂ ਮੋਰਚਾ ਖੋਲ੍ਹਣਗੀਆਂ। ਜਾਣਕਾਰੀ ਅਨੁਸਾਰ ਅੱਜ 10 ਹਜ਼ਾਰ ਤੋਂ ਵੱਧ ਔਰਤਾਂ ਦੋਵੇਂ ਸਰਹੱਦਾਂ ‘ਤੇ ਪਹੁੰਚ ਕੇ ਪ੍ਰਦਰਸ਼ਨ ਕਰਨਗੀਆਂ। ਅੱਜ ਦੋਹਾਂ ਸਰਹੱਦਾਂ ਦੀ ਕਮਾਨ ਔਰਤਾਂ ਦੇ ਹੱਥਾਂ ਵਿੱਚ ਹੋਵੇਗੀ। ਦੱਸ ਦੇਈਏ ਕਿ ਅੱਜ ਮਹਿਲਾ ਦਿਵਸ ਹੈ। ਕਿਸਾਨ ਅੰਦੋਲਨ ਵਿੱਚ ਹਿੱਸਾ ਲੈਣ ਵਾਲੀਆਂ ਔਰਤਾਂ ਲਈ ਹਰ ਸਹੂਲਤ ਦਾ ਪ੍ਰਬੰਧ ਕੀਤਾ ਗਿਆ ਹੈ।
ਜ਼ਿਕਰਯੋਗ ਹੈ ਕਿ ਕਿਸਾਨ ਦਿੱਲੀ ਦੇ ਜੰਤਰ-ਮੰਤਰ ਪੁੱਜੇ ਹਨ। ਤੁਹਾਨੂੰ ਦੱਸ ਦੇਈਏ ਕਿ ਸੰਯੁਕਤ ਕਿਸਾਨ ਮੋਰਚਾ ਨੇ 14 ਮਾਰਚ ਨੂੰ ਦਿੱਲੀ ਦੇ ਰਾਮਲੀਲਾ ਮੈਦਾਨ ਵਿੱਚ ਮਹਾਪੰਚਾਇਤ ਦਾ ਆਯੋਜਨ ਕੀਤਾ ਹੈ, ਜਿਸ ਦਾ ਨਾਮ ਕਿਸਾਨ-ਮਜ਼ਦੂਰ ਮਹਾਪੰਚਾਇਤ ਰੱਖਿਆ ਗਿਆ ਹੈ। ਕਿਸਾਨ ਆਗੂ ਸਰਵਣ ਪੰਧੇਰ ਨੇ ਐਲਾਨ ਕੀਤਾ ਹੈ ਕਿ ਕਿਸਾਨ 10 ਮਾਰਚ ਨੂੰ ਰੇਲਾਂ ਜਾਮ ਕਰਨਗੇ। ਦੁਪਹਿਰ 12 ਵਜੇ ਤੋਂ ਸ਼ਾਮ 4 ਵਜੇ ਤੱਕ ਟਰੇਨਾਂ ਨੂੰ ਰੋਕਿਆ ਜਾਵੇਗਾ।