Connect with us

Punjab

ਇੱਕ ਵਾਰ ਫਿਰ ਕਿਸਾਨਾਂ ਦਾ ਦਿੱਲੀ ਕੂਚ,12 ਫਰਵਰੀ ਨੂੰ ਚੰਡੀਗੜ੍ਹ ‘ਚ ਸ਼ਾਮ 5 ਵਜੇ ਹੋਵੇਗੀ ਮੀਟਿੰਗ

Published

on

ਕਿਸਾਨਾਂ ਦੇ ਦਿੱਲੀ ਵੱਲ ਮਾਰਚ ਦੇ ਐਲਾਨ ਦੇ ਵਿਚਕਾਰ ਭਾਰਤ ਸਰਕਾਰ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰਾਲੇ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਕਿਸਾਨ ਆਗੂਆਂ ਨੂੰ ਮੀਟਿੰਗ ਲਈ ਪੱਤਰ ਜਾਰੀ ਕੀਤਾ ਗਿਆ ਹੈ| ਇਹ ਪੱਤਰ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ, ਯੂਨਾਈਟਿਡ ਕਿਸਾਨ ਮੋਰਚਾ ਗੈਰ ਰੈਜਨੀਤਿਕ ਅਤੇ ਸਰਵਣ ਸਿੰਘ ਪੰਧੇਰ ਕਿਸਾਨ ਮਜ਼ਦੂਰ ਮੋਰਚਾ ਨੂੰ ਲਿਖਿਆ | ਕੇਂਦਰੀ ਮੰਤਰੀ ਅਰਜੁਨ ਮੁੰਡਾ, ਪੀਯੂਸ਼ ਗੋਇਲ ਅਤੇ ਨਿਤਿਆਨੰਦ ਰਾਏ 12 ਫਰਵਰੀ ਨੂੰ ਸ਼ਾਮ 5 ਵਜੇ ਮੀਟਿੰਗ ਚੰਡੀਗੜ੍ਹ ਵਿੱਚ ਕਿਸਾਨ ਯੂਨੀਅਨ ਨਾਲ ਮੁਲਾਕਾਤ ਕਰਨਗੇ| ਕੇਂਦਰ ਸਰਕਾਰ ਦੀ ਕਿਸਾਨਾਂ ਨਾਲ ਪਹਿਲੀ ਮੀਟਿੰਗ ਤੋਂ ਬਾਅਦ ਹੁਣ ਇਹ ਦੂਜੀ ਮੀਟਿੰਗ ਸੱਦੀ ਗਈ ਹੈ| ਦੱਸ ਦਈਏ ਕਿ ਆਪਣੀਆਂ ਮੰਗਾਂ ਨੂੰ ਲੈ ਕੇ ਇੱਕ ਵਾਰ ਫਿਰ ਕਿਸਾਨਾਂ ਨੇ ਦਿੱਲੀ ਵੱਲ ਕੂਚ ਕਰਨ ਦਾ ਐਲਾਨ ਕਰ ਦਿੱਤਾ ਹੈ| ਕਿਸਾਨ ਜਥੇਬੰਦੀਆਂ ਨੇ 13 ਫਰਵਰੀ ਨੂੰ ਦਿੱਲੀ ਵੱਲ ਮਾਰਚ ਕਰਨ ਦਾ ਐਲਾਨ ਕੀਤਾ ਹੋਇਆ ਹੈ|