Punjab
ਇੱਕ ਵਾਰ ਫਿਰ ਝਲਕਿਆ ਪਿਤਾ ਬਲਕੌਰ ਸਿੱਧੂ ਦਾ ਦਰਦ, ਹਾਈਕੋਰਟ ਦੇ ਹੁਕਮਾਂ ਦੀ ਹੋ ਰਹੀ ਉਲੰਘਣਾ

1 ਜਨਵਰੀ 2024: ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਉਨ੍ਹਾਂ ਦੇ ਘਰ ਪਹੁੰਚੇ ਸਿੱਧੂ ਦੇ ਪ੍ਰਸ਼ੰਸਕਾਂ ਨੂੰ ਸੰਬੋਧਨ ਕੀਤਾ, ਇਸ ਦੌਰਾਨ ਸਿੱਧੂ ਮੂਸੇਵਾਲਾ ਦੇ ਪਿਤਾ ਨੇ ਕਿਹਾ ਕਿ ਹਾਈਕੋਰਟ ਦੇ ਹੁਕਮਾਂ ਮਗਰੋਂ ਵੀ ਲਾਰੇਂਸ ਬਿਸ਼ਨੋਈ ਦੀ ਇੰਟਰਵਿਊ ਨੂੰ ਛੋਟਾ ਕਰਕੇ ਸੋਸ਼ਲ ਮੀਡੀਆ ‘ਤੇ ਚਲਾਇਆ ਜਾ ਰਿਹਾ ਏ, ਸਿੱਧੂ ਮੂਸੇਵਾਲਾ ਦੇ ਪਿਤਾ ਨੇ ਕਿਹਾ ਕਿ ਲਾਰੈਂਸ ਬਿਸ਼ਨੋਈ ਇੰਟਰਵਿਊ ਮਾਮਲੇ ‘ਚ ਲੱਖਾਂ ਰੁਪਏ ਦੀ ਤਨਖਾਹ ਲੈਣ ਵਾਲੇ ਅਧਿਕਾਰੀ ਵੀ ਸ਼ਾਮਲ ਹੋਣਗੇ, ਇਸ ਲਈ ਇਸ ਇੰਟਰਵਿਊ ਵਿਰੁੱਧ ਕੋਈ ਕਾਰਵਾਈ ਨਹੀਂ ਕਰ ਸਕਦਾ| ਉਨ੍ਹਾਂ ਕਿਹਾ ਕਿ ਜੇਕਰ ਇਸ ਅਦਾਲਤ ਵਿੱਚ ਇਨਸਾਫ਼ ਨਾ ਮਿਲਿਆ ਤਾਂ ਰੱਬ ਦੀ ਕਚਹਿਰੀ ਵਿੱਚ ਜ਼ਰੂਰ ਇਨਸਾਫ਼ ਮਿਲੇਗਾ|