Connect with us

JAMMU-KASHMIR:

ਜੰਮੂ-ਕਸ਼ਮੀਰ ‘ਚ ਭਾਰੀ ਮਾਤਰਾ ਵਿੱਚ ਹਥਿਆਰਾਂ ਸਮੇਤ ਇੱਕ ਗ੍ਰਿਫ਼ਤਾਰ

Published

on

JAMMU-KASHMIR: ਜੰਮੂ-ਕਸ਼ਮੀਰ ਪੁਲਿਸ ਨੇ ਅੱਤਵਾਦ ਖਿਲਾਫ ਬੀ.ਐੱਸ.ਐੱਫ. (BSF) ਅਤੇ ਭਾਰਤੀ ਫੌਜ ਨੂੰ ਵੱਡੀ ਸਫਲਤਾ ਮਿਲੀ ਹੈ।ਜਾਣਕਾਰੀ ਅਨੁਸਾਰ ਕੁਪਵਾੜਾ ਦੇ ਖੁਰਹਾਮਾ ਇਲਾਕੇ ‘ਚ 4 ਹੈਂਡ ਗ੍ਰਨੇਡ ਅਤੇ ਹਥਿਆਰਾਂ ਸਮੇਤ ਇਕ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਗਿਆ ਹੈ, ਜਦਕਿ ਰੰਗਵਾੜ ‘ਚ ਭਾਰੀ ਮਾਤਰਾ ‘ਚ ਹਥਿਆਰਾਂ ਸਮੇਤ ਇਕ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਭਾਰਤੀ ਫੌਜ ਨੇ ਇਹ ਜਾਣਕਾਰੀ ਆਪਣੇ ਸੋਸ਼ਲ ਮੀਡੀਆ ਹੈਂਡਲ ਐਕਸ ‘ਤੇ ਪੋਸਟ ਕੀਤੀ ਹੈ।

 

 

ਜਾਣਕਾਰੀ ਅਨੁਸਾਰ ਕੁਪਵਾੜਾ ਦੇ ਖੁਰਹਾਮਾ ਇਲਾਕੇ ‘ਚ ਕੁਝ ਸ਼ੱਕੀ ਵਿਅਕਤੀ ਦੇ ਲੁਕੇ ਹੋਣ ਦੀ ਸੂਚਨਾ ਮਿਲੀ ਸੀ। ਇਸ ਸੂਚਨਾ ‘ਤੇ ਤੁਰੰਤ ਕਾਰਵਾਈ ਕਰਦੇ ਹੋਏ ਭਾਰਤੀ ਫੌਜ ਅਤੇ ਜੰਮੂ-ਕਸ਼ਮੀਰ ਪੁਲਿਸ ਨੇ ਉੱਤਰੀ ਕਸ਼ਮੀਰ ਦੇ ਕੁਪਵਾੜਾ ਦੇ ਖੁਰਹਾਮਾ ‘ਚ ਇਕ ਸੰਯੁਕਤ ਆਪ੍ਰੇਸ਼ਨ ਚਲਾਇਆ। ਇਸ ਕਾਰਵਾਈ ਦੌਰਾਨ ਇੱਕ ਸ਼ੱਕੀ ਵਿਅਕਤੀ ਨੂੰ ਕਾਬੂ ਕੀਤਾ ਗਿਆ।