Punjab
ਫਤਿਹਗੜ੍ਹ ਵਿਖੇ ਕੋਰੋਨਾ ਦਾ 1 ਮਾਮਲਾ ਆਇਆ ਸਾਹਮਣੇ, ਗਿਣਤੀ ਹੋਈ 8

ਕੋਰੋਨਾ ਮੁਕਤ ਹੋਏ ਜ਼ਿਲ੍ਹਾ ਫਤਿਹਗ਼ੜ ਸਾਹਿਬ ਵਿਚ ਮੁੜ ਤੋਂ ਕੋਰੋਨਾ ਪੀੜਤਾਂ ਦੀ ਗਿਣਤੀ ਵਧਣ ਲੱਗ ਗਈ।ਵੀਰਵਾਰ ਦੇਰ ਰਾਤ ਆਈ ਰਿਪੋਰਟ ਵਿਚ ਇੱਕ ਨੌਜਵਾਨ ਦਾ ਟੈਸਟ ਪਾਜ਼ੇਟਿਵ ਪਾਇਆ ਗਿਆ। ਜਿਸ ਦੀ ਪੁਸ਼ਟੀ ਕਰਦਿਆਂ ਡਾਕਟਰ ਕੁਲਦੀਪ ਸਿੰਘ ਨੇ ਦੱਸਿਆ ਕਿ ਉਕਤ ਵਿਅਕਤੀ ਮੰਡੀ ਗੋਬਿੰਦਗੜ ਦਾ ਰਹਿਣ ਵਾਲਾ ਹੈ ਜਿਸ ਦੀ ਉਮਰ ਕਰੀਬ 20 ਸਾਲ ਹੈ ਜੋ ਦਿੱਲੀ ਵਿਖੇ ਬੱਚਿਆਂ ਨੂੰ ਭੰਗੜੇ ਦੀ ਟ੍ਰੇਨਿੰਗ ਦਿੰਦਾ ਸੀ ਜੋ 2 ਜੂਨ ਨੂੰ ਮੰਡੀ ਗੋਬਿੰਦਗੜ ਆਇਆ ਸੀ ਜਿਸ ਦੇ ਸੈਪਲ ਲੈ ਕੇ ਜਾਂਚ ਲਈ ਭੇਜੇ ਗਏ ਸਨ ਜੋ ਪਾਜ਼ੇਟਿਵ ਆਇਆ ਹੈ ਜਿਸ ਤੋਂ ਬਾਅਦ ਉਕਤ ਵਿਅਕਤੀ ਨੂੰ ਗਿਆਨ ਸਾਗਰ ਹਸਪਤਾਲ ਬਨੂੜ ਭੇਜ ਦਿੱਤਾ ਗਿਆ ਹੈ।ਉਕਤ ਵਿਅਕਤੀ ਸਮੇਤ ਜ਼ਿਲ੍ਹੇ ਵਿਚ ਕੋਰੋਨਾ ਪੀੜਤਾਂ ਦੀ ਗਿਣਤੀ 8 ਹੋ ਗਈ ਹੈ।