Connect with us

Punjab

ਮੱਛੀ ਪਾਲਣ ਵਿਭਾਗ ਵੱਲੋਂ ਇੱਕ ਰੋਜ਼ਾ ਸਿਖਲਾਈ ਕੈਂਪ

Published

on

ਪਟਿਆਲਾ: ਮੱਛੀ ਪਾਲਣ ਵਿਭਾਗ ਵੱਲੋਂ ਮੱਛੀ ਪਾਲਣ ਦੇ ਕਿੱਤੇ ਨੂੰ ਉਤਸ਼ਾਹਿਤ ਕਰਨ ਲਈ ਸਿਖਲਾਈ ਤੇ ਸਮਰੱਥਾ ਉਸਾਰੀ ਪ੍ਰੋਗਰਾਮ ਤਹਿਤ ਨੈਸ਼ਨਲ ਫਿਸ਼ਰੀਜ਼ ਡਿਵੈਲਪਮੈਂਟ ਬੋਰਡ ਦੇ ਸਹਿਯੋਗ ਨਾਲ ਪ੍ਰਧਾਨ ਮੰਤਰੀ ਮਤਸ਼ਯ ਸੰਪਦਾ ਯੋਜਨਾ ਸਕੀਮ ਅਧੀਨ ਇੱਕ ਰੋਜ਼ਾ ਸਿਖਲਾਈ ਕੈਂਪ ਜ਼ਿਲ੍ਹਾ ਪ੍ਰੀਸ਼ਦ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਲਗਾਇਆ ਗਿਆ ਜਿਸ ਵਿਚ ਕੁੱਲ 50 ਸਿੱਖਿਆਰਥੀਆਂ ਨੇ ਭਾਗ ਲਿਆ।

ਕੈਂਪ ‘ਚ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਡਾ. ਪ੍ਰੀਤੀ ਯਾਦਵ ਨੇ ਟ੍ਰੇਨਿੰਗ ਕੈਂਪ ਦੀ ਸ਼ੁਰੂਆਤ ਕਰਵਾਉਣ ਮੌਕੇ ਸਿੱਖਿਆਰਥੀਆਂ ਨੂੰ ਪ੍ਰਧਾਨ ਮੰਤਰੀ ਮਤਸ਼ਯ ਸੰਪਦਾ ਸਕੀਮ ਅਧੀਨ ਇੱਕ ਰੋਜ਼ਾ ਕੈਂਪ ਦਾ ਵੱਧ ਤੋਂ ਵੱਧ ਲਾਭ ਉਠਾਉਣ ਲਈ ਪ੍ਰੇਰਿਤ ਕੀਤਾ ਤਾਂ ਜੋ ਉਹਨਾਂ ਦੀ ਆਮਦਨ ਵਿਚ ਵਾਧਾ ਹੋ ਸਕੇ। ਕੈਂਪ ਵਿਚ ਆਉਣ ਵਾਲੇ ਸਿੱਖਿਆਰਥੀਆਂ ਨੂੰ ਸਰਟੀਫਿਕੇਟ ਵੀ ਵੰਡੇ ਗਏ।

ਇਸ ਮੌਕੇ ਗੁਰੂ ਅੰਗਦ ਦੇਵ ਵੈਟਰਨਰੀ ਅਤੇ ਐਨੀਮਲ ਸਾਇੰਸਜ਼ ਯੂਨੀਵਰਸਿਟੀ (ਗਡਵਾਸੂ) ਲੁਧਿਆਣਾ ਤੋਂ ਰਿਸੋਰਸ ਪਰਸਨ ਵਜੋਂ ਡਾ. ਆਬੇਦ ਪਾਂਡੇ ਅਤੇ ਡਾ ਹਸਨ ਵੱਲੋਂ ਸਿੱਖਿਆਰਥੀਆਂ ਮੱਛੀ ਦੀ ਫੀਡ ਤਿਆਰ ਕਰਨ ਬਾਰੇ ਅਤੇ ਵਾਟਰ ਮੈਨੇਜਮੈਂਟ ਫ਼ਾਰ ਫਿਸ ਕਲਚਰ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ਗਈ। ਡਾ. ਨਿਰਵੰਤ ਸਿੰਘ  ਡਿਪਟੀ ਡਾਇਰੈਕਟਰ ਬਾਗਬਾਨੀ ਅਤੇ ਡਾ. ਪਰਮਿੰਦਰ ਸਿੰਘ ਕ੍ਰਿਸ਼ੀ ਵਿਗਿਆਨ ਕੇਂਦਰ ਵੱਲੋਂ  ਆਪਣੇ

ਵਿਭਾਗ ਦੀਆਂ ਵੱਖ- ਵੱਖ ਸਕੀਮਾਂ ਬਾਰੇ ਸਿੱਖਿਆਰਥੀਆਂ ਨੂੰ ਜਾਣੂ ਕਰਵਾਇਆ ਗਿਆ।
ਪਵਨ ਕੁਮਾਰ ਸਹਾਇਕ ਡਾਇਰੈਕਟਰ , ਮੱਛੀ ਪਾਲਣ ਪਟਿਆਲਾ ਵੱਲੋਂ ਆਏ ਸਾਰੇ ਮੁੱਖ ਮਹਿਮਾਨਾਂ ਦਾ ਧੰਨਵਾਦ ਕੀਤਾ ਗਿਆ। ਇਸ ਮੌਕੇ ‘ਤੇ ਗੁਰਜੀਤ ਸਿੰਘ ਮੱਛੀ ਪ੍ਰਸਾਰ ਅਫ਼ਸਰ ਪਟਿਆਲਾ, ਵੀਰਪਾਲ ਕੌਰ ਮੱਛੀ ਪਾਲਣ ਅਫ਼ਸਰ ਪਟਿਆਲਾ ਵੱਲੋਂ ਸਿੱਖਿਆਰਥੀਆਂ ਨੂੰ ਵਿਭਾਗ ਦੀਆਂ ਸਕੀਮਾਂ ਬਾਰੇ ਪੂਰਨ ਜਾਣਕਾਰੀ ਦਿੱਤੀ ਗਈ। ਇਸ ਮੌਕੇ ਤੇ ਸਮੂਹ ਸਟਾਫ਼, ਸਹਾਇਕ ਡਾਇਰੈਕਟਰ ਮੱਛੀ ਪਾਲਣ ਪਟਿਆਲਾ  ਵੀ ਹਾਜ਼ਰ ਸੀ।