Amritsar
ਅੰਮ੍ਰਿਤਸਰ ਵਿਖੇ ਕੋਰੋਨਾ ਕਾਰਨ ਹੋਈ ਇੱਕ ਹੋਰ ਮੌਤ

ਅੰਮ੍ਰਿਤਸਰ, 12 ਮਈ (ਮਲਕੀਤ ਸਿੰਘ): ਗੁਰੂ ਨਾਨਕ ਦੇਵ ਹਸਪਤਾਲ ਦੇ ਆਈਸੋਲੇਸ਼ਨ ਵਾਰਡ ਵਿਚ ਦਾਖਲ 34 ਸਾਲਾ ਕੋਰੋਨਾ ਪਾਜ਼ਿਟਿਵ ਮਰੀਜ਼ ਦੀ ਅੱਜ ਮੌਤ ਹੋ ਗਈ। ਇਸ ਪੀੜਤ ਦੀ ਹਾਲਤ ਬੇਹੱਦ ਗੰਭੀਰ ਹੋਣ ਕਾਰਨ ਪਿਛਲੇ 48 ਘੰਟਿਆਂ ਤੋਂ ਉਸ ਨੂੰ ਵੈਂਟੀਲੇਟਰ ‘ਤੇ ਰੱਖਿਆ ਗਿਆ ਸੀ। ਡਾਕਟਰਾਂ ਅਨੁਸਾਰ ਮਰੀਜ਼ ਐੱਚ. ਆਈ. ਵੀ. ਪਾਜ਼ਿਟਿਵ ਤੋਂ ਇਲਾਵਾ ਟੀ. ਵੀ. ਦਾ ਵੀ ਮਰੀਜ਼ ਸੀ, ਜ਼ਿਲ੍ਹੇ ਵਿਚ ਕੋਰੋਨਾ ਵਾਇਰਸ ਨਾਲ ਮਰਨ ਵਾਲਿਆਂ ਦੀ ਗਿਣਤੀ ਹੁਣ ਵੱਧ ਕੇ 4 ਹੋ ਗਈ ਹੈ। ਇਸ ਤੋਂ ਇਲਾਵਾ ਪੂਰੇ ਪੰਜਾਬ ਵਿਚ ਕੋਰੋਨਾ ਵਾਇਰਸ ਨਾਲ ਮਰਨ ਵਾਲਿਆਂ ਦੀ ਗਿਣਤੀ 33 ਹੋ ਗਈ ਹੈ।