ਪਠਾਨਕੋਟ ਦੇ ਸੁਜਾਨਪੁਰ ਦੀ ਰਹਿਣ ਵਾਲੀ 75 ਸਾਲਾਂ ਰਾਜ ਰਾਣੀ ਦੀ ਕੋਰੋਨਾ ਕਾਰਨ ਮੌਤ ਹੋਈ ਸੀ। ਇਸਦੇ ਨਾਲ ਸੰਪਰਕ ਚ ਆਏ ਵਿਅਕਤੀਆਂ ਦੇ ਸੈਂਪਲ ਜਾਂਚ ਲਈ ਭੇਜੇ ਗਏ ਸਨ। ਜਿੰਨ੍ਹਾਂ ਵਿੱਚੋਂ 7 ਦੀ ਰਿਪੋਰਟ ਆ ਚੁੱਕੀ ਹੈ। ਦੱਸ ਦਈਏ ਕਿ ਇਨ੍ਹਾਂ ਵਿੱਚੋਂ ਇੱਕ ਦੀ ਰਿਪੋਰਟ ਪਾਜ਼ਿਟਿਵ ਪਾਈ ਗਈ ਹੈ। ਇਹ ਰਾਜ ਰਾਣੀ ਦਾ ਪਤੀ ਹੈ ਜੋ ਕਿ 77 ਸਾਲ ਦਾ ਹੈ।