Punjab
ਮੁਹਾਲੀ ਵਿਖੇ ਕੋਰੋਨਾ ਦਾ ਇੱਕ ਨਵਾਂ ਮਾਮਲਾ ਸਾਹਮਣੇ ਆਇਆ

ਮੁਹਾਲੀ, 27 ਮਈ (ਆਸ਼ੂ ਅਨੇਜਾ): ਮੋਹਾਲੀ ਜ਼ਿਲ੍ਹੇ ਵਿੱਚ 32 ਸਾਲਾ ਨੌਜਵਾਨ ਨੂੰ ਕੋਰੋਨਾ ਪਾਜ਼ੇਟਿਵ ਪਾਇਆ ਗਿਆ ਹੈ। ਇਹ ਵਿਅਕਤੀ ਦਿੱਲੀ ਵਿਖੇ ਬੈਂਕਰ ਹੈ ਅਤੇ 24 ਮਈ ਨੂੰ ਇਸ ਦਾ ਨਮੂਨਾ ਜਾਂਚ ਲਈ ਭੇਜਿਆ ਗਿਆ ਸੀ। ਇਸ ਦੇ ਨਾਲ ਹੀ ਮੁਹਾਲੀ ਜ਼ਿਲ੍ਹੇ ਵਿੱਚ ਐਕਟਿਵ ਕੇਸਾਂ ਦੀ ਗਿਣਤੀ ਦੋ ਜਦਕਿ ਕੋਰੋਨਾ ਪਾਜ਼ੇਟਿਵ ਮਰੀਜ਼ਾਂ ਦਾ ਅੰਕੜਾ 107 ਹੋ ਗਿਆ ਹੈ। ਇਨ੍ਹਾਂ ਵਿਚੋੰ 103 ਮਰੀਜ਼ ਪਹਿਲਾਂ ਹੀ ਤੰਦਰੁਸਤ ਹੋ ਕੇ ਘਰ ਜਾ ਚੁੱਕੇ ਹਨ।
Continue Reading