Uncategorized
ਪੰਜਾਬ ਸਰਕਾਰ ਵੱਲੋਂ ਕਰਵਾਇਆ ਗਿਆ ਸ੍ਰੀ ਗੁਰੂ ਤੇਗ਼ ਬਹਾਦਰ ਜੀ ਨੂੰ ਸਮਰਪਿਤ ਆਨ ਲਾਈਨ ਗੁਰਬਾਣੀ ਕੀਰਤਨ
ਪਟਿਆਲਾ : ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਉਲੀਕੇ ਸਮਾਗਮਾਂ ਦੀ ਲੜੀ ਤਹਿਤ ਅੱਜ ਪੰਜਾਬੀ ਯੂਨੀਵਰਸਿਟੀ ਦੇ ਗੁਰਮਤਿ ਸੰਗੀਤ ਵਿਭਾਗ ਵੱਲੋਂ ਉੱਤਰ ਖੇਤਰੀ ਸੱਭਿਆਚਾਰਕ ਕੇਂਦਰ ਦੇ ਸਹਿਯੋਗ ਨਾਲ ਆਨ-ਲਾਈਨ ਗੁਰਬਾਣੀ ਗਾਇਨ ਪ੍ਰੋਗਰਾਮ ਕਰਵਾਇਆ ਗਿਆ।
ਸਮਾਗਮ ‘ਚ ਬੀਬੀਆਂ ਦੇ ਜਥੇ ਵਜੋਂ ਜਾਣੇ ਜਾਂਦੇ ਬੀਬੀ ਬੇਅੰਤ ਕੌਰ ਦੇ ਜਥੇ ਵੱਲੋਂ ਗੁਰੂ ਤੇਗ਼ ਬਹਾਦਰ ਸਾਹਿਬ ਦੀ ਬਾਣੀ ਦਾ ਰਸਭਿੰਨਾ ਕੀਰਤਨ ਗਾਇਨ ਕੀਤਾ ਗਿਆ। ਸਮਾਗਮ ਦੇ ਆਰੰਭ ਵਿਚ ਬੋਲਦਿਆਂ ਗੁਰਮਤਿ ਸੰਗੀਤ ਵਿਭਾਗ ਦੇੇ ਇੰਚਾਰਜ ਡਾ. ਕੰਵਲਜੀਤ ਸਿੰਘ ਨੇ ਗੁਰੂ ਤੇਗ਼ ਬਹਾਦਰ ਸਾਹਿਬ ਦੇ ਜੀਵਨ ਅਤੇ ਸਿੱਖਿਆਵਾਂ ‘ਤੇ ਰੌਸ਼ਨੀ ਪਾਉਂਦਿਆਂ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ ਗੁਰੂ ਸਾਹਿਬ ਨਾਲ ਸਬੰਧਿਤ ਗਤੀਵਿਧੀਆਂ ਦੀ ਜਾਣਕਾਰੀ ਦਿੱਤੀ।
ਉਨ੍ਹਾਂ ਦੱਸਿਆ ਕਿ ਵਿਭਾਗ ਵੱਲੋਂ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ ਦੀ ਲੜੀ ਤਹਿਤ ਹਰੇਕ ਮਹੀਨੇ ਸਮਾਗਮ ਕਰਵਾਏ ਜਾ ਰਹੇ ਹਨ, ਜਿਸ ਪੰਥ ਪ੍ਰਸਿੱਧ ਜਥਿਆਂ ਵੱਲੋਂ ਸੰਗਤਾਂ ਨੂੰ ਰਸਭਿੰਨੇ ਕੀਰਤਨ ਨਾਲ ਨਿਹਾਲ ਕੀਤਾ ਜਾਂਦਾ ਹੈ।
ਡਾ. ਕੰਵਲਜੀਤ ਸਿੰਘ ਨੇ ਦੱਸਿਆ ਕਿ ਬੀਬੀ ਇਕਬਾਲ ਕੌਰ ਦੀ ਸਰਪ੍ਰਸਤੀ ਹੇਠ ਤਿਆਰ ਇਸ ਜਥੇ ‘ਚ ਰਬਾਰ ‘ਤੇ ਅਧਿਆਪਕ ਸ. ਅਮਰਿੰਦਰ ਸਿੰਘ ਅਤੇ ਤਬਦਲੇ ‘ਤੇ ਸ. ਬਲਵਿੰਦਰ ਸਿੰਘ ਨੇ ਸੇਵਾ ਨਿਭਾਈ ਹੈ।
ਪ੍ਰੋਗਰਾਮ ਦੇ ਸਮਾਪਨ ‘ਤੇ ਡਾ. ਕੰਵਲਜੀਤ ਸਿੰਘ ਨੇ ਵਾਈਸ-ਚਾਂਸਲਰ ਡਾ. ਅਰਵਿੰਦ ਤੇ ਡਾਇਰੈਕਟਰ ਐੱਨ.ਜ਼ੈਡ.ਸੀ.ਸੀ ਮੈਡਮ ਦੀਪਿਕਾ ਪੋਖਰਨਾ ਅਤੇ ਉਨ੍ਹਾਂ ਦੇ ਸਮੂਹ ਸਟਾਫ ਦਾ ਧੰਨਵਾਦ ਕੀਤਾ।