Health
ਪਟਿਆਲਾ ਦੇ ਸਰਕਾਰੀ ਰਾਜਿੰਦਰਾ ਹਸਪਤਾਲ ‘ਚ OPD ਸੇਵਾ ਬੰਦ! ਪੂਰੀ ਖ਼ਬਰ ਪੜ੍ਹੋ
ਪਟਿਆਲਾ 14ਅਗਸਤ 2023: ਪਟਿਆਲਾ ਦੇ ਸਰਕਾਰੀ ਰਾਜਿੰਦਰਾ ਹਸਪਤਾਲ ਵਿੱਚ ਓ.ਪੀ.ਡੀ. ਸੇਵਾ ਬੰਦ ਕਰ ਦਿੱਤੀ ਗਈ ਹੈ। ਦਰਅਸਲ, ਭੁੱਖ ਹੜਤਾਲ ਵੱਖ-ਵੱਖ ਜਥੇਬੰਦੀਆਂ ਦੇ ਮੁਲਾਜ਼ਮਾਂ ਵੱਲੋਂ ਕੀਤੀ ਗਈ ਹੈ, ਜਿਸ ਦਾ ਅਸਰ ਹੁਣ ਲੋਕਾਂ ‘ਤੇ ਨਜ਼ਰ ਆ ਰਿਹਾ ਹੈ।
ਧਰਨਾਕਾਰੀਆਂ ਦੀ ਮੰਗ ਹੈ ਕਿ 2004 ਵਿੱਚ ਰੱਦ ਕੀਤੀਆਂ ਗਈਆਂ ਪੈਨਸ਼ਨਾਂ ਬਹਾਲ ਕੀਤੀਆਂ ਜਾਣ। ਉਨ੍ਹਾਂ ਦਾ ਕਹਿਣਾ ਹੈ ਕਿ ਲੋਕ ਪਿਛਲੇ ਲੰਬੇ ਸਮੇਂ ਤੋਂ ਆਪਣੀ ਡਿਊਟੀ ਪੂਰੀ ਤਨਦੇਹੀ ਨਾਲ ਕਰ ਰਹੇ ਹਨ ਅਤੇ ਉਨ੍ਹਾਂ ਨੂੰ ਬਣਦਾ ਹੱਕ ਨਹੀਂ ਦਿੱਤਾ ਜਾ ਰਿਹਾ। ਧਰਨਾਕਾਰੀਆਂ ਦਾ ਕਹਿਣਾ ਹੈ ਕਿ ਪੱਕਾ ਕਰਕੇ ਭਰਤੀ ਦੁਬਾਰਾ ਸ਼ੁਰੂ ਕੀਤੀ ਜਾਵੇ, ਜਿਸ ਨਾਲ ਹੋਰ ਨੌਜਵਾਨਾਂ ਨੂੰ ਵੀ ਰੁਜ਼ਗਾਰ ਮਿਲੇਗਾ, ਨਾਲ ਹੀ ਪੰਜਾਬ ਵਿੱਚ ਠੇਕੇਦਾਰੀ ਪ੍ਰਥਾ ਨੂੰ ਬੰਦ ਕੀਤਾ ਜਾਵੇ।
ਤਨਖਾਹ ਕਮਿਸ਼ਨ ਅਤੇ ਡੀ.ਏ ਦੇ ਬਕਾਏ ਦੇਣ ਦੀ ਮੰਗ ਕੀਤੀ ਹੈ। ਧਰਨਾਕਾਰੀਆਂ ਦਾ ਕਹਿਣਾ ਹੈ ਕਿ ਸਾਡੀਆਂ ਮੰਗਾਂ ਦਾ ਜਲਦੀ ਤੋਂ ਜਲਦੀ ਹੱਲ ਕੀਤਾ ਜਾਵੇ, ਨਹੀਂ ਤਾਂ ਧਰਨਾ ਇਸੇ ਤਰ੍ਹਾਂ ਜਾਰੀ ਰਹੇਗਾ।