Punjab
ਆਪ੍ਰੇਸ਼ਨ ਅੰਮ੍ਰਿਤਪਾਲ: ਡਿਬਰੂਗੜ੍ਹ ਜੇਲ੍ਹ ਤੋਂ ਖ਼ਾਲਿਸਤਾਨ ਸਮਰਥਕ ਅੰਮ੍ਰਿਤਪਾਲ ਦੀ ਪਹਿਲੀ ਤਸਵੀਰ, ਜਾਣੋ ਜੇਲ੍ਹ ਦੀ ਕੀ ਹੈ ਖਾਸੀਅਤ

ਖਾਲਿਸਤਾਨ ਸਮਰਥਕ ਅੰਮ੍ਰਿਤਪਾਲ ਦਾ ਨਵਾਂ ਟਿਕਾਣਾ ਹੁਣ ਡਿਬਰੂਗੜ੍ਹ ਜੇਲ੍ਹ ਹੈ। ਉੱਥੇ ਕੇਂਦਰੀ ਖੁਫੀਆ ਏਜੰਸੀਆਂ ਵੱਲੋਂ ਵੀ ਉਸ ਤੋਂ ਪੁੱਛਗਿੱਛ ਕੀਤੀ ਜਾਵੇਗੀ। ਅੰਮ੍ਰਿਤਪਾਲ ਨੂੰ ਉਸਦੇ ਸਾਥੀਆਂ ਤੋਂ ਦੂਰ ਇੱਕ ਵੱਖਰੇ ਸੈੱਲ ਵਿੱਚ ਰੱਖਿਆ ਗਿਆ ਹੈ। ਉਸ ਦੇ ਨੌਂ ਸਾਥੀ ਜੇਲ੍ਹ ਵਿੱਚ ਹਨ, ਜਿਨ੍ਹਾਂ ਨੂੰ ਪੰਜਾਬ ਤੋਂ ਗ੍ਰਿਫ਼ਤਾਰ ਕਰਕੇ ਭੇਜਿਆ ਗਿਆ ਹੈ। ਇੰਟੈਲੀਜੈਂਸ ਬਿਊਰੋ (ਆਈ.ਬੀ.), ਰਿਸਰਚ ਐਂਡ ਐਨਾਲਿਸਿਸ ਵਿੰਗ (ਰਾਅ) ਅਤੇ ਹੋਰ ਕੇਂਦਰੀ ਖੁਫੀਆ ਏਜੰਸੀਆਂ ਦੀ ਟੀਮ ਅੰਮ੍ਰਿਤਪਾਲ ਤੋਂ ਪੁੱਛਗਿੱਛ ਕਰਨ ਲਈ ਜਲਦ ਹੀ ਡਿਬਰੂਗੜ੍ਹ ਜੇਲ ਪਹੁੰਚੇਗੀ।