Punjab
Operation Blue Star-ਅੰਮ੍ਰਿਤਸਰ ਸ਼ਹਿਰ ਪੂਰੀ ਤਰ੍ਹਾਂ ਨਾਲ ਕੀਤਾ ਗਿਆ ਬੰਦ
ਜੂਨ 1984 ਦੇ ਘੱਲੂਘਾਰੇ ਦਿਹਾੜੇ ਨੂੰ ਲੈ ਕੇ ਅੰਮ੍ਰਿਤਸਰ ਸ਼ਹਿਰ ਪੂਰੀ ਤਰ੍ਹਾਂ ਨਾਲ ਬੰਦ ਕੀਤਾ ਗਿਆ ਹੈ। ਦੱਸ ਦੇਈਏ ਕਿ ਦਲ ਖਾਲਸਾ ਵੱਲੋਂ ਅੰਮ੍ਰਿਤਸਰ ਬੰਦ ਦੀ ਕਾਲ ਦਿੱਤੀ ਗਈ ਸੀ, ਜਿਸ ਦੇ ਮੱਦੇਨਜ਼ਰ ਅੰਮ੍ਰਿਤਸਰ ਸ਼ਹਿਰ ਦੇ ਦੁਕਾਨਦਾਰਾਂ ਨੇ ਆਪਣੀਆਂ ਦੁਕਾਨਾਂ ਬੰਦ ਕੀਤੀਆਂ ਹਨ।
ਦੱਸ ਦੇਈਏ ਕਿ ਸਾਕਾ ਨੀਲਾ ਤਾਰਾ ਦੀ ਸਾਲਾਨਾ ਬਰਸੀ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਮਨਾਈ ਜਾ ਰਹੀ ਹੈ । ਸਿੱਖ ਜਥੇਬੰਦੀਆਂ ਅਤੇ ਵੱਡੀ ਗਿਣਤੀ ਵਿੱਚ ਸੰਗਤਾਂ ਸੱਚਖੰਡ ਸ੍ਰੀ ਹਰਿਮੰਦਿਰ ਸਾਹਿਬ ਵਿਖੇ ਪਹੁੰਚ ਰਹੀਆਂ ਹਨ। ਇਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ਼ਹੀਦਾਂ ਦੀ ਯਾਦ ਵਿੱਚ ਰੱਖੇ ਗਏ ਸ੍ਰੀ ਆਖੰਡ ਪਾਠ ਸਾਹਿਬ ਦੇ ਭੋਗ ਵੀ ਪਾਏ ਗਏ।
ਪੁਲਿਸ ਕਮਿਸ਼ਨਰ ਵੱਲੋਂ ਪੁਖ਼ਤਾ ਪ੍ਰਬੰਧ
ਅੰਮ੍ਰਿਤਸਰ ਅੱਜ ਘੱਲੂਘਾਰੇ ਨੂੰ ਲੈ ਕੇ ਪੁਲਿਸ ਪ੍ਰਸ਼ਾਸਨ ਵੱਲੋਂ ਵੀ ਪੁਖਤਾ ਪ੍ਰਬੰਧ ਕੀਤੇ ਗਏ ਹਨ। ਇਸ ਮੌਕੇ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਘੱਲੂਘਾਰਾ ਹਫਤੇ ਦੇ ਸੰਬੰਧ ਦੇ ਵਿੱਚ ਜਿੰਨੀਆਂ ਵੀ ਸੰਗਤਾਂ ਬਾਹਰੋਂ ਆ ਰਹੀਆਂ ਹਨ, ਉਹਨਾਂ ਨੂੰ ਕੋਈ ਮੁਸ਼ਕਿਲ ਦਾ ਸਾਹਮਣਾ ਨਾ ਕਰਨਾ ਪਵੇ। ਇਸ ਕਰਕੇ ਸਾਡੇ ਵੱਲੋਂ ਪੁਖਤਾ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਦੀ ਸਹੂਲਤ ਅਤੇ ਪਾਰਕਿੰਗ ਦੇ ਲਈ ਵੀ ਪੂਰੇ ਪ੍ਰਬੰਧ ਕੀਤੇ ਗਏ ਹਨ। ਇਸ ਤੋਂ ਇਲ਼ਾਵਾ ਬਾਹਰੋਂ ਵੀ ਕਾਫ਼ੀ ਫੋਰਸ ਆ ਚੁੱਕੀ ਹੈ। ਇਸ ਤੋਂ ਇਲਾਵਾ ਪੁਲਿਸ ਕਮਿਸ਼ਨਰ ਵੱਲੋਂ ਲੋਕਾਂ ਨੂੰ ਪੁਲਿਸ ਨਾਲ ਸਹਿਯੋਗ ਕਰਨ ਦੀ ਅਪੀਲ ਕੀਤੀ ਗਈ ਹੈ। ਪੁਲਿਸ ਵੱਲ਼ੋਂ ਸਾਰੇ ਅੰਮ੍ਰਿਤਸਰ ਸ਼ਹਿਰ ਵਿੱਚ ਥਾਂ-ਥਾਂ ‘ਤੇ ਨਾਕੇ ਲਾਏ ਗਏ ਹਨ।