Connect with us

National

ਆਪਰੇਸ਼ਨ ‘ਸੀਲ’: ਪੁਲਿਸ ਦੇ ਹੱਥ ਲੱਗੀ ਵੱਡੀ ਸਫਲਤਾ, 50 ਲੱਖ ਦੀ ਨਕਦੀ ਕੀਤੀ ਬਰਾਮਦ..

Published

on

ਲਾਲੜੂ 20ਅਗਸਤ 29023: ਲਾਲੜੂ ਪੁਲੀਸ ਨੇ ਅੰਬਾਲਾ-ਚੰਡੀਗੜ੍ਹ ਮੁੱਖ ਮਾਰਗ ’ਤੇ ਝਰਮੜੀ ਅੰਤਰਰਾਜੀ ਬੈਰੀਅਰ ’ਤੇ ਨਾਕਾਬੰਦੀ ਦੌਰਾਨ 50 ਲੱਖ ਰੁਪਏ ਦੀ ਨਕਦੀ ਬਰਾਮਦ ਕੀਤੀ। ਲਾਲੜੂ ਥਾਣੇ ਦੇ ਐੱਸ.ਐੱਚ.ਓ. ਅਜੀਤੇਸ਼ ਕੌਸ਼ਲ ਨੇ ਦੱਸਿਆ ਕਿ ਨਾਕਾਬੰਦੀ ਦੌਰਾਨ ਗੱਡੀ ਦੀ ਤਲਾਸ਼ੀ ਲਈ ਤਾਂ ਯੂ.ਪੀ. ਮੁਜ਼ੱਫਰਨਗਰ ਦੇ ਰਹਿਣ ਵਾਲੇ ਇਸਲਾਮ ਕੋਲੋਂ 50 ਲੱਖ ਰੁਪਏ ਦੀ ਨਕਦੀ ਬਰਾਮਦ ਹੋਈ ਹੈ। ਇਸ ਸਬੰਧੀ ਆਮਦਨ ਕਰ ਵਿਭਾਗ ਦੀ ਟੀਮ ਨੂੰ ਮੌਕੇ ‘ਤੇ ਬੁਲਾ ਕੇ ਨਕਦੀ ਬਾਰੇ ਜਾਣਕਾਰੀ ਦਿੱਤੀ ਗਈ।

ਆਮਦਨ ਕਰ ਵਿਭਾਗ ਦੀ ਟੀਮ ਵੱਲੋਂ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਸਾਰੀ ਪ੍ਰਕਿਰਿਆ ਦੀ ਪਾਰਦਰਸ਼ਤਾ ਯਕੀਨੀ ਬਣਾਉਣ ਲਈ ਵੀਡੀਓਗ੍ਰਾਫੀ ਕੀਤੀ ਗਈ ਹੈ ਅਤੇ ਬਰਾਮਦ ਕੀਤੀ ਗਈ ਨਕਦੀ ਥਾਣਾ ਮਲਖਾਨਾ ਵਿਖੇ ਜਮ੍ਹਾਂ ਕਰਵਾਈ ਜਾਵੇਗੀ। ਦੱਸ ਦੇਈਏ ਕਿ ਪੁਲਿਸ ਨੇ ਨਸ਼ਿਆਂ ਵਿਰੁੱਧ ਨਕੇਲ ਕੱਸਣ ਲਈ ਅੰਤਰਰਾਜੀ ਨਾਕੇਬੰਦੀਆਂ ਕੀਤੀਆਂ ਸਨ, ਜਿਸ ਦੌਰਾਨ ਉਨ੍ਹਾਂ ਨੂੰ ਆਪਰੇਸ਼ਨ ‘ਸੀਲ’ ਤਹਿਤ ਸਫ਼ਲਤਾ ਮਿਲੀ।

ਪੰਜਾਬ ਪੁਲਿਸ ਨੇ ਨਸ਼ਾ ਤਸਕਰੀ, ਸ਼ਰਾਬ ਦੀ ਤਸਕਰੀ ਨੂੰ ਰੋਕਣ ਲਈ ਸਰਹੱਦੀ ਜ਼ਿਲ੍ਹਿਆਂ ਵਿੱਚ ਓਪੀਐਸ ਸੀਲ-3 ਚਲਾਉਣ ਲਈ 4 ਗੁਆਂਢੀ ਰਾਜਾਂ ਅਤੇ ਯੂਟੀ ਚੰਡੀਗੜ੍ਹ ਨਾਲ ਸਾਂਝੇ ਆਪ੍ਰੇਸ਼ਨ ਵਿੱਚ।