Punjab
ਪੰਜਾਬ ‘ਚ ਮੌਸਮ ਵਿਭਾਗ ਵੱਲੋਂ ਆਰੇਂਜ ਅਲਰਟ ਜਾਰੀ
23 ਦਸੰਬਰ 2023: ਮੌਸਮ ਵਿਭਾਗ ਨੇ ਪੰਜਾਬ ਵਿੱਚ ਧੁੰਦ ਪੈਣ ਦੀ ਭਵਿੱਖਬਾਣੀ ਕਰਦਿਆਂ ਇੱਕ ਹੋਰ ਅਲਰਟ ਜਾਰੀ ਕੀਤਾ ਹੈ, ਜਿਸ ਕਾਰਨ ਲੋਕਾਂ ਨੂੰ ਸਾਵਧਾਨੀ ਨਾਲ ਸਫ਼ਰ ਕਰਨ ਦੀ ਹਦਾਇਤ ਕੀਤੀ ਗਈ ਹੈ। ਇਸ ਤੋਂ ਇਲਾਵਾ ਪਿਛਲੇ ਸਾਲਾਂ ਦੇ ਮੁਕਾਬਲੇ ਮੌਸਮ ‘ਚ ਵੀ ਕਾਫੀ ਬਦਲਾਅ ਦੇਖਣ ਨੂੰ ਮਿਲ ਰਿਹਾ ਹੈ। ਇਸੇ ਤਰ੍ਹਾਂ ਕਣਕ ਦੀ ਫ਼ਸਲ ਲਈ ਵੀ ਇਹ ਸੀਜ਼ਨ ਲਾਹੇਵੰਦ ਹੈ।
ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਦੇ ਮੌਸਮ ਵਿਭਾਗ ਦੇ ਮੁਖੀ ਡਾ. ਪਵਨੀਤ ਕੌਰ ਕਿੰਗਰਾ ਨੇ ਕਿਹਾ ਕਿ ਪਿਛਲੇ ਸਾਲਾਂ ਵਿੱਚ ਮੌਸਮ ਵਿੱਚ ਕਾਫੀ ਬਦਲਾਅ ਆਇਆ ਹੈ। ਲੁਧਿਆਣਾ ਵਿੱਚ ਬੀਤੇ ਦਿਨ ਵੱਧ ਤੋਂ ਵੱਧ ਤਾਪਮਾਨ 21.6 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜਦੋਂ ਕਿ ਅੱਜ ਦਾ ਆਮ ਤਾਪਮਾਨ 19.6 ਡਿਗਰੀ ਸੈਲਸੀਅਸ ਰਿਹਾ। ਇਸੇ ਤਰ੍ਹਾਂ ਅੱਜ ਰਾਤ ਦਾ ਘੱਟੋ-ਘੱਟ ਤਾਪਮਾਨ 4.8 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜਦੋਂ ਕਿ ਆਮ ਤਾਪਮਾਨ 6.3 ਡਿਗਰੀ ਸੈਲਸੀਅਸ ਰਿਹਾ। ਉਨ੍ਹਾਂ ਦੱਸਿਆ ਕਿ ਮੌਸਮ ਵਿਭਾਗ ਨੇ ਪੰਜਾਬ ਦੇ ਵੱਖ-ਵੱਖ ਹਿੱਸਿਆਂ ਵਿੱਚ ਡੂੰਘੀ ਧੁੰਦ ਦਾ ਔਰੇਂਜ ਅਲਰਟ ਜਾਰੀ ਕੀਤਾ ਹੈ। ਜਦਕਿ ਕੁਝ ਦਿਨਾਂ ਤੱਕ ਬੱਦਲਵਾਈ ਰਹਿਣ ਦੀ ਸੰਭਾਵਨਾ ਹੈ। ਇਸੇ ਤਰ੍ਹਾਂ ਕਣਕ ਦੀ ਫ਼ਸਲ ਲਈ ਵੀ ਇਹ ਸੀਜ਼ਨ ਲਾਹੇਵੰਦ ਹੈ।