National
ਦਿੱਲੀ-NCR ‘ਚ ਬਾਰਿਸ਼ ਲਈ Orange Alert ਜਾਰੀ
ORANGE ALERT: ਮੌਸਮ ਵਿਭਾਗ ਨੇ ਐਤਵਾਰ ਯਾਨੀ 14 ਅਪ੍ਰੈਲ ਨੂੰ ਔਰੇਂਜ ਅਲਰਟ ਵੀ ਜਾਰੀ ਕੀਤਾ ਹੈ। ਮੌਸਮ ਵਿਭਾਗ ਮੁਤਾਬਕ ਪੱਛਮੀ ਗੜਬੜੀ ਦੇ ਨਾਲ-ਨਾਲ ਰਾਜਸਥਾਨ ਅਤੇ ਉੱਤਰੀ ਗੁਜਰਾਤ ਦੇ ਦੱਖਣੀ ਹਿੱਸੇ ‘ਚ ਚੱਕਰਵਾਤੀ ਹਲਚਲ ਮੌਜੂਦ ਹੈ। ਇਸ ਲਈ ਅਗਲੇ ਦੋ ਦਿਨਾਂ ਤੱਕ ਦਿੱਲੀ ਵਿੱਚ ਤੇਜ਼ ਹਵਾਵਾਂ ਦੇ ਨਾਲ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਐਤਵਾਰ ਨੂੰ ਵੀ 35 ਤੋਂ 45 ਕਿਲੋਮੀਟਰ ਪ੍ਰਤੀ ਘੰਟੇ ਦੀ ਰਫਤਾਰ ਨਾਲ ਹਵਾ ਚੱਲੇਗੀ।
ਐਤਵਾਰ ਯਾਨੀ 14 ਅਪ੍ਰੈਲ ਨੂੰ ਵੀ 35 ਤੋਂ 45 ਕਿਲੋਮੀਟਰ ਪ੍ਰਤੀ ਘੰਟੇ ਦੀ ਰਫਤਾਰ ਨਾਲ ਹਵਾ ਚੱਲੇਗੀ। ਨਾਲ ਹੀ ਵੱਧ ਤੋਂ ਵੱਧ ਤਾਪਮਾਨ ਵਿੱਚ ਛੇ ਡਿਗਰੀ ਸੈਲਸੀਅਸ ਦੀ ਗਿਰਾਵਟ ਆਵੇਗੀ। ਇਸ ਕਾਰਨ ਵੱਧ ਤੋਂ ਵੱਧ ਤਾਪਮਾਨ 33 ਡਿਗਰੀ ਸੈਲਸੀਅਸ ਅਤੇ ਘੱਟੋ-ਘੱਟ ਤਾਪਮਾਨ 20 ਡਿਗਰੀ ਸੈਲਸੀਅਸ ਰਹਿਣ ਦੀ ਸੰਭਾਵਨਾ ਹੈ। ਸੋਮਵਾਰ ਤੋਂ ਬਾਅਦ ਤਾਪਮਾਨ ਹੌਲੀ-ਹੌਲੀ ਵਧਣਾ ਸ਼ੁਰੂ ਹੋ ਜਾਵੇਗਾ। ਫਿਰ ਵੀ 19 ਅਪ੍ਰੈਲ ਤੱਕ ਗਰਮੀ ਤੋਂ ਕੁਝ ਰਾਹਤ ਮਿਲਣ ਦੀ ਸੰਭਾਵਨਾ ਹੈ।
ਦਿੱਲੀ ਵਿੱਚ ਸੰਘਣੇ ਬੱਦਲਾਂ ਅਤੇ ਤੇਜ਼ ਹਵਾਵਾਂ ਦੇ ਵਿਚਕਾਰ ਗਰਜ ਦੇ ਨਾਲ ਬਾਰਿਸ਼ ਹੋਈ। ਇਸ ਦੌਰਾਨ ਕੁਝ ਇਲਾਕਿਆਂ ‘ਚ ਭਾਰੀ ਮੀਂਹ ਵੀ ਪਿਆ। ਇਸ ਨਾਲ ਲੋਕਾਂ ਨੂੰ ਗਰਮੀ ਅਤੇ ਪ੍ਰਦੂਸ਼ਣ ਤੋਂ ਰਾਹਤ ਮਿਲੀ। ਮੀਂਹ ਦੇ ਨਾਲ ਤੇਜ਼ ਹਵਾਵਾਂ ਕਾਰਨ ਮੌਸਮ ਵਿਭਾਗ ਨੇ ਅਲਰਟ ਜਾਰੀ ਕਰਕੇ ਲੋਕਾਂ ਨੂੰ ਘਰਾਂ ਵਿੱਚ ਰਹਿਣ ਦੀ ਸਲਾਹ ਦਿੱਤੀ ਹੈ।