Connect with us

Punjab

ਜ਼ਿਲ੍ਹੇ ਵਿੱਚ ਜਨਤਕ ਥਾਵਾਂ ‘ਤੇ ਅਸਲਾ, ਵਿਸਫੋਟਕ ਅਤੇ ਤੇਜ਼ਧਾਰ ਹਥਿਆਰ ਲੈ ਕੇ ਜਾਣ ‘ਤੇ ਮਨਾਹੀ ਹੁਕਮ ਜਾਰੀ

Published

on

ਪਟਿਆਲਾ: ਪਟਿਆਲਾ ਦੇ ਜ਼ਿਲ੍ਹਾ ਮੈਜਿਸਟਰੇਟ ਸੰਦੀਪ ਹੰਸ ਨੇ ਜ਼ਿਲ੍ਹੇ ਵਿੱਚ ਅਮਨ ਕਾਨੂੰਨ ਕਾਇਮ ਰੱਖਣ ਅਤੇ ਲੋਕ ਹਿਤ ਵਿੱਚ ਸ਼ਾਂਤੀ ਬਰਕਰਾਰ ਰੱਖਣ ਲਈ ਫ਼ੌਜਦਾਰੀ ਜ਼ਾਬਤਾ ਸੰਘਤਾ 1973 (1974 ਦਾ ਐਕਟ ਨੰ: 2) ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਪਟਿਆਲਾ ਦੀਆਂ ਸੀਮਾਵਾਂ ਅੰਦਰ ਜਨਤਕ ਥਾਵਾਂ ‘ਤੇ ਅਗਨ ਸ਼ਸ਼ਤਰ, ਅਸਲਾ, ਵਿਸਫੋਟਕ, ਜਲਣਸ਼ੀਲ, ਚੀਜ਼ਾਂ, ਤੇਜ਼ਧਾਰ ਹਥਿਆਰ ਜਿਵੇਂ ਕਿ ਟਕੂਏ, ਬਰਛੇ, ਤ੍ਰਿਸ਼ੂਲ ਆਦਿ ਸ਼ਾਮਲ ਹਨ, ਨੂੰ ਚੁੱਕਣ ‘ਤੇ ਪਾਬੰਦੀ ਲਗਾਈ ਹੈ। ਇਹ ਹੁਕਮ ਜ਼ਿਲ੍ਹੇ ਵਿੱਚ 23 ਮਈ 2022 ਤੱਕ ਲਾਗੂ ਰਹਿਣਗੇ। ਇਹ ਹੁਕਮ ਅੰਗਹੀਣ/ਬਿਰਧ ਵਿਅਕਤੀ (ਜੋ ਬਿਨਾਂ ਡੰਡੇ ਲਾਠੀ ਦੇ ਸਹਾਰੇ ਤੋਂ ਚੱਲ ਨਹੀਂ ਸਕਦੇ) ਅਤੇ ਸੁਰੱਖਿਆ ਅਮਲੇ/ਡਿਊਟੀ ‘ਤੇ ਤਾਇਨਾਤ ਪੁਲਿਸ ਅਮਲੇ ‘ਤੇ ਲਾਗੂ ਨਹੀਂ ਹੋਵੇਗਾ।