Connect with us

Punjab

ਆਮ ਲੋਕਾਂ ਨੂੰ ਮਹਿੰਗਾਈ ਦਾ ਇੱਕ ਹੋਰ ਝਟਕਾ ਲੱਗਾ ਹੈ। ਘਰੇਲੂ ਐਲ.ਪੀ.ਜੀ ਗੈਸ ਸਿਲੰਡਰ ਦੀ ਕੀਮਤ 1000 ਦੇ ਪਾਰ ਪਹੁੰਚ ਗਈ

Published

on

ਚੰਡੀਗੜ੍ਹ: ਆਮ ਲੋਕਾਂ ਨੂੰ ਮਹਿੰਗਾਈ ਦਾ ਇੱਕ ਹੋਰ ਝਟਕਾ ਲੱਗਾ ਹੈ। ਘਰੇਲੂ ਐਲ.ਪੀ.ਜੀ ਗੈਸ ਸਿਲੰਡਰ ਦੀ ਕੀਮਤ 1000 ਦੇ ਪਾਰ ਪਹੁੰਚ ਗਈ ਹੈ। ਘਰੇਲੂ ਗੈਸ ਸਿਲੰਡਰ ਦੀ ਕੀਮਤ ਵਿੱਚ 50 ਰੁਪਏ ਦਾ ਵਾਧਾ ਕੀਤਾ ਗਿਆ ਹੈ। ਇਸ ਹਿਸਾਬ ਨਾਲ ਪੰਜਾਬ ਵਿੱਚ ਘਰੇਲੂ ਗੈਸ ਸਿਲੰਡਰ ਦੀ ਕੀਮਤ 1043 ਰੁਪਏ ਹੋ ਗਈ ਹੈ। ਕੁਝ ਦਿਨ ਪਹਿਲਾਂ ਕਮਰਸ਼ੀਅਲ ਗੈਸ ਸਿਲੰਡਰਾਂ ਦੀਆਂ ਕੀਮਤਾਂ ਵਿੱਚ ਵਾਧਾ ਕੀਤਾ ਗਿਆ ਸੀ। ਇਸ ਤਰ੍ਹਾਂ ਲੋਕ ਲਗਾਤਾਰ ਮਹਿੰਗਾਈ ਦੀ ਮਾਰ ਹੇਠ ਆ ਰਹੇ ਹਨ। ਜਿੱਥੇ ਹਰ ਰੋਜ਼ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਵਾਧਾ ਹੋ ਰਿਹਾ ਹੈ, ਉੱਥੇ ਹੀ ਸਿਲੰਡਰ ਦੀਆਂ ਕੀਮਤਾਂ ਵਿੱਚ ਹੋ ਰਹੇ ਵਾਧੇ ਨਾਲ ਆਮ ਲੋਕਾਂ ਦਾ ਜਿਊਣਾ ਮੁਸ਼ਕਲ ਹੋ ਰਿਹਾ ਹੈ।