Punjab
ਸਰਕਾਰੀ ਬਿਕਰਮ ਕਾਲਜ ਵਿਖੇ ਕਰਵਾਇਆ ਓਰੀਐਂਟੇਸ਼ਨ ਪ੍ਰੋਗਰਾਮ

ਪਟਿਆਲਾ:
ਸਰਕਾਰੀ ਬਿਕਰਮ ਕਾਲਜ ਆਫ਼ ਕਾਮਰਸ ਵਿਖੇ ਨਵੇਂ ਦਾਖਲ ਹੋਏ ਵਿਦਿਆਰਥੀਆਂ ਲਈ ਓਰੀਐਂਟੇਸ਼ਨ ਪ੍ਰੋਗਰਾਮ ਕਰਵਾਇਆ ਗਿਆ ਜਿਸ ਵਿੱਚ 300 ਵਿਦਿਆਰਥੀਆਂ ਨੇ ਭਾਗ ਲਿਆ ਅਤੇ ਕਾਲਜ ਦੀ ਕਾਰਜਪ੍ਰਣਾਲੀ ਸਬੰਧੀ ਜਾਣਕਾਰੀ ਪ੍ਰਾਪਤ ਕੀਤੀ। ਪ੍ਰੋਗਰਾਮ ਦੀ ਸ਼ੁਰੂਆਤ ਕਾਲਜ ਪ੍ਰਿੰਸੀਪਲ ਪ੍ਰੋ. (ਡਾ.) ਕੁਸੁਮ ਲਤਾ ਅਤੇ ਸਟਾਫ਼ ਮੈਂਬਰਾਂ ਵੱਲੋਂ ਜੋਤ ਜਗਾ ਕੇ ਅਤੇ ਕਾਲਜ ਧੁਨੀ ਵਜਾ ਕੇ ਕੀਤੀ ਗਈ।
ਇਸ ਮੌਕੇ ਕਾਲਜ ਪ੍ਰਿੰਸੀਪਲ ਡਾ. ਕੁਸੁਮ ਲਤਾ ਨੇ ਸਵਾਗਤੀ ਭਾਸ਼ਣ ਵਿਚ ਵਿਦਿਆਰਥੀਆਂ ਨੂੰ ਇਸ ਨਾਮਵਰ ਸੰਸਥਾ ਦਾ ਮੈਂਬਰ ਬਣਨ ਉਤੇ ਵਧਾਈ ਦਿੱਤੀ ਅਤੇ ਵਿਦਿਆਰਥੀਆਂ ਨੂੰ ਇਸ ਸੰਸਥਾ ਦੇ ਇਤਿਹਾਸ ਬਾਰੇ ਅਤੇ ਕਿਸ ਤਰ੍ਹਾਂ ਇਹ ਸੰਸਥਾ ਉੱਤਰੀ ਭਾਰਤ ਵਿਚ ਕਾਮਰਸ ਦੀ ਮੋਹਰੀ ਸੰਸਥਾ ਬਣੀ ਬਾਰੇ ਜਾਣੂ ਕਰਵਾਇਆ। ਉਨ੍ਹਾਂ ਕਿਹਾ ਕਿ ਇਸ ਓਰੀਐਂਟੇਸ਼ਨ ਦਾ ਮੁੱਖ ਮਕਸਦ ਕਾਲਜ ਵਿੱਚ ਦਾਖਲ ਹੋਏ ਨਵੇਂ ਵਿਦਿਆਰਥੀਆਂ ਨੂੰ ਅਕਾਦਮਿਕ ਵਾਤਾਵਰਣ ਵਿਚ ਰਚਣ ਲਈ ਮਦਦ ਕਰਨਾ ਹੈ।
ਪ੍ਰੋਗਰਾਮ ਦੇ ਕਨਵੀਨਰ ਡਾ. ਵਨੀਤਾ ਰਾਣੀ ਨੇ ਵਿਦਿਆਰਥੀਆਂ ਨੂੰ ਕਾਲਜ ਦੇ ਵਿੱਦਿਅਕ ਢਾਂਚੇ ਬਾਰੇ ਜਾਣੂ ਕਰਵਾਉਂਦੇ ਹੋਏ ਵਿਦਿਆਰਥੀਆਂ ਦੀ ਹਰ ਸੰਭਵ ਸਹਾਇਤਾ ਕਰਨ ਦਾ ਵਾਅਦਾ ਕੀਤਾ। ਪ੍ਰੋ. ਰਾਮ ਕੁਮਾਰ ਨੇ ਵਿਦਿਆਰਥੀਆਂ ਨੂੰ ਪ੍ਰੀਖਿਆਵਾਂ ਅਤੇ ਵਜ਼ੀਫ਼ਾ ਸਕੀਮਾਂ ਬਾਰੇ ਜਾਣਕਾਰੀ ਦਿੱਤੀ। ਸੀਨੀਅਰ ਟਿਊਟਰ ਡਾ. ਅਪਰਾ ਨੇ ਸੰਸਥਾ ਵਿਚ ਚੱਲ ਰਹੇ ਸਰਟੀਫਿਕੇਟ ਕੋਰਸਾਂ ਬਾਰੇ ਜਾਣੂ ਕਰਵਾਇਆ। ਡਾ. ਪਰਮਜੀਤ ਕੌਰ ਨੇ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਟਿਊਟਰਾਂ ਨਾਲ ਜਾਣ ਪਛਾਣ ਕਰਵਾਈ।
ਡਾ. ਜੋਤੀ ਤਿਰਥਾਨੀ ਨੇ ਕਾਲਜ ਵਿਚ ਚੱਲ ਰਹੇ ਐਨ.ਐਸ.ਐਸ. ਪ੍ਰੋਗਰਾਮ ਅਤੇ ਇਸ ਦੀ ਮਹੱਤਤਾ ਬਾਰੇ ਵਿਦਿਆਰਥੀਆਂ ਨੂੰ ਜਾਣਕਾਰੀ ਦਿੱਤੀ। ਇਸ ਪ੍ਰੋਗਰਾਮ ਵਿਚ ਲਗਭਗ 300 ਵਿਦਿਆਰਥੀਆਂ ਨੇ ਭਾਗ ਲਿਆ। ਇਸ ਮੌਕੇ ਮੈਡਮ ਸੁਖਬੀਰ ਕੌਰ, ਡਾ. ਰੇਖਾ ਰਾਣੀ, ਡਾ. ਰਜਨੀ ਬਾਲਾ, ਡਾ. ਤਰਨਦੀਪ ਕੌਰ, ਮੈਡਮ ਸਤਿੰਦਰ ਕੌਰ ਅਤੇ ਮੈਡਮ ਕਵਿਤਾ ਗਰਗ ਤੋਂ ਇਲਾਵਾ ਦਫ਼ਤਰ ਅਤੇ ਲਾਇਬ੍ਰੇਰੀ ਸਟਾਫ਼ ਵੀ ਮੌਜੂਦ ਸੀ।