Corona Virus
ਉੜੀਸਾ ਸਰਕਾਰ ਨੇ 30 ਅਪ੍ਰੈਲ ਤੱਕ ਲਾਕਡਾਊਨ ਵਿੱਚ ਕੀਤਾ ਵਾਧਾ
ਕੋਰੋਨਾ ਵਾਇਰਸ ਨੂੰ ਵਧਣ ਤੋਂ ਰੋਕਣ ਲਈ ਦੇਸ਼ ਦੇ ਪ੍ਰਧਾਨ ਮੰਤਰੀ ਵੱਲੋਂ ਦੇਸ਼ ਭਰ ਵਿੱਚ 15 ਅਪ੍ਰੈਲ ਤੱਕ ਤਾਲਾਬੰਦੀ ਦਾ ਐਲਾਨ ਕੀਤਾ ਗਿਆ ਸੀ ਅਤੇ ਕਈ ਸੂਬਿਆਂ ਵਿੱਚ ਕਰਫ਼ਿਊ ਵੀ ਲਗਾਇਆ ਗਿਆ ਤਾਂ ਜੋ ਇਸ ਮਹਾਂਮਾਰੀ ਤੋਂ ਬਚਿਆ ਜਾ ਸਕੇ। ਇਸ ਦੇ ਬਾਵਜੂਦ ਵੀ ਕੋਰੋਨਾ ਦੇ ਕੇਸ ਲਗਾਤਾਰ ਵੱਧ ਰਹੇ ਹਨ। ਜਿਸ ਨੂੰ ਵੇਖਦੇ ਹੋਏ ਉੜੀਸਾ ਸਰਕਾਰ ਨੇ 30 ਅਪ੍ਰੈਲ ਤੱਕ ਲਾਕਡਾਊਨ ਵਿੱਚ ਵਾਧਾ ਕਰ ਦਿੱਤਾ ਹੈ।
ਉੜੀਸਾ ਦੇ ਸੀਐਮ ਨਵੀਨ ਪਟਨਾਇਕ ਨੇ ਕੇਂਦਰ ਨੂੰ ਅਪੀਲ ਕੀਤੀ ਹੈ ਕਿ ਉਹ 30 ਅਪ੍ਰੈਲ ਤੱਕ ਰੇਲ ਅਤੇ ਹਵਾਈ ਸੇਵਾਵਾਂ ਚਾਲੂ ਨਾ ਕਰਨ, ਕਿਉਕਿ ਪਬਲਿਕ ਟਰਾਂਸਪੋਰਟ ਕਾਰਨ ਇਹ ਬਿਮਾਰੀ ਜ਼ਿਆਦਾ ਫੈਲਣ ਦਾ ਖਤਰਾ ਹੈ।
ਉੜੀਸਾ ਸਰਕਾਰ ਵੱਲੋਂ ਉਥੋਂ ਦੇ ਵਿਦਿਅਕ ਅਦਾਰੇ 17 ਜੂਨ ਤੱਕ ਬੰਦ ਰੱਖਣ ਦਾ ਐਲਾਨ ਕਰ ਦਿੱਤਾ ਗਿਆ ਹੈ।