Connect with us

Uncategorized

ਇੱਕ ਮਹੀਨੇ ਦੌਰਾਨ 60,000 ਤੋਂ ਵੱਧ ਨਵੇਂ ਨਸ਼ਾ-ਪੀੜ੍ਹਤ ਮਰੀਜ਼ ਹੋਏ ਰਜਿਸਟਰਡ

Published

on

ਚੰਡੀਗੜ੍ਹ, 25 ਅਪ੍ਰੈਲ:
ਸੂਬੇ ਵਿੱਚ ਕੋਵਿਡ-19 ਦੇ ਫੈਲਾਅ ਨੂੰ ਕਾਬੂ ਕਰਨ ਲਈ ਲਗਾਏ ਗਏ ਕਰਫਿਊ ਦੌਰਾਨ ਨਸ਼ਾ-ਪੀੜ੍ਹਤਾਂ ਨੂੰ ਨਿਰਵਿਘਨ ਇਲਾਜ ਸੇਵਾਵਾਂ ਮੁੱਹਈਆ ਕਰਵਾਉਣ ਲਈ ਚਲਾਈ ਗਈ ਮੁਹਿੰਮ ਨੂੰ ਵੱਡੇ ਪੱਧਰ ‘ਤੇ ਸਫਲਤਾ ਹਾਸਲ ਹੋਈ ਹੈ ਜਿਸ ਤਹਿਤ ਮਹਿਜ਼ ਇਕ ਮਹੀਨੇ ਦੌਰਾਨ ਹੀ 60,000 ਤੋਂ ਵੱਧ ਦੀ ਗਿਣਤੀ ਵਿੱਚ ਨਵੀਆਂ ਰਜਿਸਟਰੇਸ਼ਨ ਦਰਜ ਕੀਤੀਆਂ ਗਈਆਂ ਹਨ।

ਇਸ ਬਾਰੇ ਹੋਰ ਜਾਣਕਾਰੀ ਦਿੰਦਿਆਂ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਦੱਸਿਆ ਕਿ ਮਰੀਜ਼ਾਂ ਦੀ ਵੱਧਦੀ ਗਿਣਤੀ ਨੂੰ ਧਿਆਨ ਵਿੱਚ ਰੱਖਦਿਆਂ ਓਟ ਕਲੀਨਿਕਾਂ ਦੇ ਖੁੱਲਣ ਦਾ ਸਮਾਂ ਸਵੇਰੇ 8 ਵਜੇ ਕਰ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਜਾਰੀ ਆਦੇਸ਼ਾਂ ਅਧੀਨ ਨਸ਼ਾ-ਛੁਡਾਊ ਪ੍ਰੋਗਰਾਮ ਸਮੇਤ ਸਿਹਤ ਵਿਭਾਗ ਦੇ ਸਾਰੇ ਅਤੀ ਜਰੂਰੀ ਪ੍ਰੋਗਰਾਮਾਂ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ ਤਾਂ ਜੋ ਗੰਭੀਰ ਮਰੀਜ਼ਾਂ ਨੂੰ ਵੀ ਕਿਸੇ ਕਿਸਮ ਦੀ ਮੁਸ਼ਕੱਲ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਸਮਾਜ ਸੇਵਕਾਂ ਤੇ ਆਮ ਲੋਕਾਂ ਨੂੰ ਅਪੀਲ ਵੀ ਕੀਤੀ ਇਸ ਨਾਜ਼ੁਕ ਸਮੇਂ ਵਿਚ ਸਰਕਾਰ ਦੀ ਹਦਾਇਤਾਂ ਦੀ ਪਾਲਣਾ ਕੀਤੀ ਜਾਵੇ ਅਤੇ ਕੇਵਲ ਲੋੜ ਪੈਣ ‘ਤੇ ਹੀ ਹਸਪਤਾਲਾਂ ਤੱਕ ਪਹੁੰਚ ਕੀਤੀ ਜਾਵੇ।

ਫਲੂ ਕਾਰਨਰਾਂ ਬਾਰੇ ਦੱਸਦਿਆਂ ਉਨ੍ਹਾਂ ਕਿਹਾ ਕਿ ਕੋਰੋਨਾ ਦੇ ਸ਼ੱਕੀ ਮਰੀਜ਼ਾਂ ਦੇ ਸੈਂਪਲ ਲੈਣ ਲਈ ਸਰਕਾਰੀ ਹਸਪਤਾਲਾਂ ਵਿਚ ਫਲੂ ਕਾਰਨਰ ਸਥਾਪਿਤ ਗਏ ਹਨ। ਕੋਵਿਡ-19 ਦੀ ਰੋਕਥਾਮ ਅਤੇ ਨਿਗਰਾਨੀ ਵਧਾਉਣ ਲਈ ਰਾਜ ਦੇ ਸਾਰੇ ਪ੍ਰਾਈਵੇਟ ਹਸਪਤਾਲਾਂ ਨੂੰ ਫਲੂ ਦੇ ਲੱਛਣਾਂ ਵਾਲੇ ਮਰੀਜਾਂ ਨੂੰ ਸਰਕਾਰੀ ਹਸਪਤਾਲਾਂ ਵਿੱਚ ਰੈਫਰ ਕਰਨ ਲਈ ਕਿਹਾ ਗਿਆ ਹੈ। ਇਨ੍ਹਾਂ ਸਰਕਾਰੀ ਹਸਪਤਾਲਾਂ ਦੇ ਫਲੂ ਕਾਰਨਰਾਂ ਵਿੱਚ ਫਲੂ ਦੇ ਲੱਛਣ ਜਿਵੇਂ ਕਿ ਬੁਖ਼ਾਰ, ਖੰਘ, ਸਾਹ ਲੈਣ ਵਿੱਚ ਤਕਲੀਫ਼, ਨਮੂਨੀਆਂ ਆਦਿ ਦੇ ਸਾਰੇ ਮਰੀਜਾਂ ਦੀ ਮੁਫ਼ਤ ਆਰਟੀ-ਪੀਸੀਆਰ ਟੈਸਟਿੰਗ ਕੀਤੀ ਜਾਵੇਗੀ।

ਬਲਬੀਰ ਸਿੱਧੂ ਨੇ ਦੱਸਿਆ ਕਿ ਸਿਹਤ ਤੇ ਪਰਿਵਾਰ ਭਲਾਈ ਵਿਭਾਗ, ਪੰਜਾਬ ਵੱਲੋਂ ਸਾਰੇ ਜ਼ਿਲ੍ਹਿਆਂ ਨੂੰ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ ਕਿ ਇਸ ਮੁਹਿੰਮ ਜ਼ਰੀਏ ਯਕੀਨੀ ਬਣਾਇਆ ਜਾਵੇਗਾ ਕਿ ਕੋਵਿਡ-19 ਦਾ ਇੱਕ ਵੀ ਸ਼ੱਕੀ ਮਰੀਜ ਜਾਂਚ ਤੋਂ ਵਾਂਝਾ ਨਾ ਰਹਿ ਸਕੇ ਤਾਂ ਜੋ ਇਸ ਬਿਮਾਰੀ ਦੇ ਜਨਤਕ ਪੱਧਰ ਤੇ ਫ਼ੈਲਾਅ ਨੂੰ ਰੋਕਿਆ ਜਾ ਸਕੇ। ਉਨ੍ਹਾਂ ਕਿਹਾ ਕਿ ਇਸ ਵਿੱਚ ਪ੍ਰਾਈਵੇਟ ਹਸਪਤਾਲਾਂ ਤੋਂ ਇਲਾਵਾ ਸਾਰੇ ਕੈਮਿਸਟਾਂ ਨੂੰ ਫਲੂ, ਖੰਘ ਅਤੇ ਜ਼ੁਕਾਮ ਦੇ ਇਲਾਜ ਲਈ ਵੇਚਿਆਂ ਜਾਣ ਵਾਲੀਆਂ ਦਵਾਈਆਂ, ਖਰੀਦਦਾਰ ਦੀ ਜਾਣਕਾਰੀ ਸਮੇਤ ਦੇਣ ਲਈ ਵੀ ਆਦੇਸ਼ ਦਿੱਤੇ ਗਏ ਹਨ।

ਈ-ਸੰਜੀਵਨੀ ਬਾਰੇ ਜਾਣਕਾਰੀ ਦਿੰਦਿਆਂ ਸਿਹਤ ਮੰਤਰੀ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਕੋਵਿਡ-19 ਮਹਾਮਾਰੀ ਦੇ ਮੱਦੇਨਜ਼ਰ ਸੂਬੇ ਦੇ ਲੋਕਾਂ ਲਈ ਨਿਰਵਿਘਨ ਸਿਹਤ ਸੇਵਾਵਾਂ ਨੂੰ ਯਕੀਨੀ ਬਣਾਉਣ ਲਈ ਲੋਕ ਹਿੱਤ ਉਪਰਾਲਾ ਕੀਤਾ ਹੈ। ਪੰਜਾਬ ਸਰਕਾਰ ਨੇ ਸੀ-ਡੈਕ ਮੁਹਾਲੀ ਵਲੋਂ ਵਿਕਸਤ ਏਕੀਕ੍ਰਿਤ ਟੈਲੀਮੇਡੀਸਨਲ ਸਲਿਊਸ਼ਨ, ਈ-ਸੰਜੀਵਨੀ-ਆਨਲਾਈਨ ਓਪੀਡੀ ਸੇਵਾ (ਡਾਕਟਰ ਤੋਂ ਮਰੀਜ਼ ਤੱਕ) ਦੀ ਸ਼ੁਰੂਆਤ ਕੀਤੀ ਹੈ। ਇਹ ਉਪਰਾਲਾ ਪੇਂਡੂ ਖੇਤਰਾਂ ਦੇ ਆਮ ਲੋਕਾਂ ਲਈ ਵਿਸ਼ੇਸ਼ ਸਿਹਤ ਸੇਵਾਵਾਂ ਦੀ ਪਹੁੰਚਾਉਣ ਲਈ ਲੋਕਾਂ ਨੂੰ ਵੱਧ ਤੋਂ ਵੱਧ ਆਨਲਾਈਨ ਓ.ਪੀ.ਡੀ ਦੀਆਂ ਸੇਵਾਵਾਂ ਮੁਹੱੱਈਆ ਕਾਰਵਾਈਆਂ ਜਸ ਸਕਣ। ਉਨ੍ਹਾਂ ਦੱਸਿਆ ਕਿ ਇਹ ਲੋਕਾਂ ਨੂੰ ਵੀਡੀਓ ਕਾਨਫਰੰਸਿੰਗ ਰਾਹੀਂ ਮਾਹਰ ਡਾਕਟਰਾਂ ਦੇ ਨੈਟਵਰਕ ਨਾਲ ਜੁੜਨ ਅਤੇ ਘਰ ਬੈਠੇ ਹੀ ਸਿਹਤ ਸਬੰਧੀ ਆਮ ਸਮੱਸਿਆਵਾਂ ਲਈ ਡਾਕਟਰੀ ਇਲਾਜ ਅਤੇ ਸਲਾਹ ਲੈਣ ਲਈ ਪਲੇਟਫਾਰਮ ਪ੍ਰਦਾਨ ਕਰਦਾ ਹੈ।

Continue Reading
Click to comment

Leave a Reply

Your email address will not be published. Required fields are marked *