National
ਘਰ ਵਾਪਸ ਪਰਤ ਰਹੇ ਸ਼ਰਧਾਲੂਆਂ ਦੀ ਪਲਟੀ ਗੱਡੀ !
CAR ACCIDENT : ਸ਼ਰਧਾਲੂਆਂ ਨਾਲ ਭਰੀ ਗੱਡੀ ਨਾਲ ਇੱਕ ਹਾਦਸਾ ਹੋ ਗਿਆ ਹੈ ਪਰ ਇਸ ਹਾਦਸੇ ‘ਚ ਜਾਨੀ ਨੁਕਸਾਨ ਹੋਣ ਤੋਂ ਬੱਚ ਗਿਆ ਹੈ | ਤੁਹਾਨੂੰ ਦੱਸ ਦੇਈਏ ਕਿ ਕੋਲਾਂਵਾਲਾ ਟੋਭਾ ਤੋਂ ਮਹਿਜ਼ 2 ਕਿਲੋਮੀਟਰ ਦੀ ਦੂਰੀ ‘ਤੇ ਇਕ ਅਰਟਿਗਾ ਗੱਡੀ ਅਚਾਨਕ ਸੰਤੁਲਨ ਵਿਗੜ ਜਾਣ ਕਾਰਨ ਪਲਟ ਗਈ। ਜਾਣਕਾਰੀ ਮੁਤਾਬਕ ਬੰਗਾ ਪੰਜਾਬ ਤੋਂ ਸ਼ਰਧਾਲੂ ਮਾਤਾ ਜੀ ਦੇ ਦਰਸ਼ਨਾਂ ਲਈ ਆਏ ਹੋਏ ਸਨ ਅਤੇ ਬੰਗਾ ਵਿਖੇ ਆਪਣੇ ਘਰ ਵਾਪਸ ਪਰਤ ਰਹੇ ਕੋਲਾਂਵਾਲਾ ਟੋਭਾ ਤੋਂ ਮਹਿਜ਼ 2 ਕਿਲੋਮੀਟਰ ਪਿੱਛੇ ਉਨ੍ਹਾਂ ਦੀ ਕਾਰ ਬੇਕਾਬੂ ਹੋ ਕੇ ਇੱਕ ਛੋਟੀ ਖਾਈ ਵਿੱਚ ਜਾ ਡਿੱਗੀ ਅਤੇ ਕਾਰ ਦਾ ਸਾਰਾ ਨੁਕਸਾਨ ਹੋ ਗਿਆ ਗੱਡੀ ਵਿਚ ਸਵਾਰ ਯਾਤਰੀ ਸੁਰੱਖਿਅਤ ਪਾਏ ਗਏ।
ਸ਼ਰਧਾਲੂਆਂ ਦਾ ਕਹਿਣਾ ਹੈ ਕਿ ਉਹ ਮਾਤਾ ਸ਼੍ਰੀ ਨਯਨਾਦੇਵੀ ਜੀ ਦੇ ਦਰਸ਼ਨ ਕਰਕੇ ਵਾਪਿਸ ਪਰਤ ਰਹੇ ਸਨ ਕਿ ਅਚਾਨਕ ਇੱਕ ਮੋੜ ‘ਤੇ ਇੱਕ ਟਰੱਕ ਲੰਘਦੇ ਸਮੇਂ ਉਨ੍ਹਾਂ ਦੀ ਬ੍ਰੇਕ ਨਹੀਂ ਲੱਗੀ, ਜਿਸ ਕਾਰਨ ਗੱਡੀ ਸੱਜੇ ਪਾਸੇ ਇੱਕ ਟੋਏ ਕੋਲ ਪਲਟ ਗਈ। ਸੂਚਨਾ ਮਿਲਦੇ ਹੀ ਥਾਣਾ ਸਦਰ ਦੇ ਐਸ.ਐਚ.ਓ. ਬਲਬੀਰ ਸਿੰਘ ਮੌਕੇ ’ਤੇ ਪੁੱਜੇ।