Corona Virus
ਅੱਜ ਤੋਂ ਪੰਜਾਬ ‘ਚ ਝੋਨੇ ਦੀ ਬਿਜਾਈ ਸ਼ੁਰੂ, 8 ਘੰਟੇ ਨਿਰਵਿਘਨ ਬਿਜਲੀ ਦੇਣ ਦਾ ਵਾਅਦਾ – ਮੁੱਖਮੰਤਰੀ
ਚੰਡੀਗੜ੍ਹ, 10 ਜੂਨ : ਪੰਜਾਬ ‘ਚ ਝੋਨੇ ਦਾ ਸੀਜ਼ਨ ਅੱਜ ਤੋਂ ਸ਼ੁਰੂ ਹੋਣ ਜਾ ਰਿਹਾ ਹੈ। ਸਾਉਣੀ ਦੇ ਸੀਜ਼ਨ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਟਿਊਬਵੈਲਾਂ ਲਈ ਨਿਰਵਿਘਨ 8 ਘੰਟੇ ਬਿਜਲੀ ਸਪਲਾਈ ਅਤੇ ਝੋਨੇ ਦੀ ਸਫਲਤਾਪੂਰਵਕ ਲੁਆਈ ਲਈ ਲੋੜੀਂਦੇ ਪਾਣੀ ਦੀ ਸਪਲਾਈ ਦਾ ਭਰੋਸਾ ਦਿੱਤਾ ਗਿਆ ਹੈ। ਝੋਨੇ ਦੀ ਲਵਾਈ ਤੋਂ ਪਹਿਲਾਂ ਕਿਸਾਨਾਂ ਨੂੰ ਆਪਣੇ ਸੁਨੇਹੇ ਵਿੱਚ ਮੁੱਖ ਮੰਤਰੀ ਵੱਲੋਂ ਉਨ੍ਹਾਂ ਨੂੰ ਮਾਸਕ ਪਹਿਨਣ ਅਤੇ ਅਧਿਕਾਰੀਆਂ ਵੱਲੋਂ ਸਮੇਂ ਸਮੇਂ ਦਿੱਤੇ ਮਸ਼ਵਰਿਆਂ ਅਤੇ ਸਿਹਤ ਸੁਰੱਖਿਆ ਪੱਖੋਂ ਜ਼ਰੂਰੀ ਉਪਾਵਾਂ ਨੂੰ ਅਮਲ ਵਿੱਚ ਲਿਆਉਣ ਲਈ ਅਪੀਲ ਕੀਤੀ ਗਈ ਹੈ।
ਕੈਪਟਨ ਅਮਰਿੰਦਰ ਸਿੰਘ ਵੱਲੋਂ ਝੋਨੇ ਦੀ ਸਿੱਧੀ ਬਿਜਾਈ ਦੇ ਸ਼ੁਰੂਆਤੀ ਨਤੀਜਿਆਂ ਉਪਰ ਸੰਤੁਸ਼ਟੀ ਜ਼ਾਹਿਰ ਕੀਤੀ ਗਈ, ਸੂਬਾ ਸਰਕਾਰ ਕਿਰਤੀਆਂ ਦੀ ਕਮੀ ਅਤੇ ਹੱਥਾਂ ਰਾਹੀਂ ਰਵਾਇਤੀ ਲੁਆਈ ਵਿੱਚ ਮਹਾਂਮਾਰੀ ਦੇ ਵੱਧ ਖਤਰਿਆ ਨੂੰ ਵੇਖਦਿਆਂ ਕਿਸਾਨਾਂ ਨੂੰ ਇਨ੍ਹਾਂ ਮਸ਼ੀਨਾਂ ਦੀ ਵਰਤੋਂ ਲਈ ਪ੍ਰੇਰਿਤ ਵੀ ਕੀਤਾ ਜਾ ਰਿਹਾ।