ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਅੱਜ ਤੋਂ ਹਰਿਆਣਾ-ਪੰਜਾਬ ਸਰਹੱਦ ‘ਤੇ ਭੁੱਖ ਹੜਤਾਲ ਸ਼ੁਰੂ ਕਰਨ ਜਾ ਰਹੇ ਹਨ। ਉਨ੍ਹਾਂ ਨੇ ਇਹ...
ਪਟਿਆਲਾ, 03 ਮਈ ( ਅਮਰਜੀਤ ਸਿੰਘ ): ਕੋਰੋਨਾ ਵਾਇਰਸ ਨੇ ਲੋਕਾਂ ਨੂੰ ਘਰ ਬੈਠਣ ਲਈ ਮਜ਼ਬੂਰ ਕੀਤਾ ਹੋਇਆ ਹੈ, ਪਰ ਕਈ ਯੋਧੇ ਇਸ ਮਹਾਮਾਰੀ ਵਿਰੁੱਧ ਜੰਗ...
ਤਲਵੰਡੀ ਸਾਬੋ, 03 ਮਈ( ਮੁਨੀਸ਼ ਗਰਗ ): ਕੋਰੋਨਾ ਮਹਾਂਮਾਰੀ ਦੇ ਚਲਦਿਆਂ ਸਿੱਖ ਕੌਮ ਦੇ ਚੌਥੇ ਤਖ਼ਤ ਸ੍ਰੀ ਦਮਦਮਾ ਸਾਹਿਬ ਸਮੇਤ ਹੋਰਨਾਂ ਧਾਰਮਿਕ ਸਥਾਨਾਂ ਅਤੇ ਸ਼ਹਿਰ ਦੀਆਂ...
ਫਿਰੋਜ਼ਪੁਰ, 03 ਮਈ ( ਪਰਮਜੀਤ ਪੰਮਾ ): ਕਣਕ ਦੇ ਸੀਜਨ ਨੂੰ ਲੈ ਕੇ ਜਿਲ੍ਹਾ ਫਿਰੋਜ਼ਪੁਰ ਦੇ ਕੁੱਝ ਲੋਕ ਕੰਬਾਈਨਾਂ ਦੇ ਨਾਲ ਦੂਸਰੀਆਂ ਸਟੇਟਾ ਵਿੱਚ ਗਏ ਹੋਏ...
ਅੰਮ੍ਰਿਤਸਰ, 03 ਮਈ ( ਮਲਕੀਤ ਸਿੰਘ ): ਪੰਜਾਬ ਵਿੱਚ ਆਏ ਦਿਨ ਕੋਰੋਨਾ ਦੇ ਕੇਸ ਵੱਧ ਰਹੇ ਹਨ। ਤਾਜ਼ਾ ਮਾਮਲਾ ਗੁਰੂ ਨਗਰੀ ਅੰਮ੍ਰਿਤਸਰ ਤੋਂ ਸਾਹਮਣੇ ਆਇਆ ਹੈ...
ਕੋਰੋਨਾ ਅਪਡੇਟ, 03 ਮਈ 2020 : ਕੋਵਿਡ19 ਨੇ ਪੂਰੀ ਦੁਨੀਆਂ ਵਿੱਚ ਦਹਿਸ਼ਤ ਮਚਾ ਰੱਖੀ ਹੈ। ਭਾਰਤ ਵਿੱਚ ਵੀ ਇਸ ਦਾ ਕਹਿਰ ਲਗਾਤਾਰ ਜਾਰੀ ਹੈ। ਪਿਛਲੇ 24...
ਪੰਚਕੂਲਾ, 03 ਮਈ: ਪੰਚਕੂਲਾ ਦੇ ਅਲਕੇਮਿਸਟ ਹਸਪਤਾਲ ਵਿੱਚ ਦਾਖ਼ਿਲ ਚੰਡੀਗੜ੍ਹ ਸੈਕਟਰ 18 ਦੀ ਨਿਵਾਸੀ ਦਰਸ਼ਨਾ ਦੇਵੀ ਦੀ ਕੋਰੋਨਾ ਕਾਰਨ ਮੌਤ ਹੋ ਗਈ। ਦੱਸ ਦਈਏ ਦਰਸ਼ਨਾ ਦੇਵੀ...
ਪਟਿਆਲਾ, 03 ਮਈ (ਅਮਰਜੀਤ ਸਿੰਘ): ਜਿੱਥੇ ਪੂਰੇ ਪੰਜਾਬ ਵਿੱਚ ਕੋਰੋਨਾ ਦਾ ਕਹਿਰ ਫੈਲਿਆ ਹੋਇਆ ਹੈ ਦਿਨੋਂ ਦਿਨ ਕੋਰੋਨਾ ਦੇ ਮਾਮਲੇ ਵੱਧ ਰਹੇ ਹਨ। ਇਸੇ ਵਿਚਕਾਰ ਪਟਿਆਲਾ...
ਸੰਗਰੂਰ, 03 ਮਈ: SGPC ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਦੀ ਪਤਨੀ ਦਾ ਅੱਜ ਸੰਗਰੁਰ ਪਿੰਡ ਵਿਖੇ 10 ਵਜੇ ਅੰਤਿਮ ਸਸਕਾਰ ਕੀਤਾ ਗਿਆ। ਲੌਂਗੋਵਾਲ ਨੇ ਸੰਗਤਾਂ ਨੂੰ ਅਪੀਲ...
ਕਸ਼ਮੀਰ ਦੇ ਹੰਦਵਾੜਾ ਵਿੱਚ ਇੱਕ ਸਾਂਝੇ ਆਪ੍ਰੇਸ਼ਨ ਦੌਰਾਨ 2 ਆਰਮੀ ਅਫ਼ਸਰਾਂ ਸਮੇਤ 4 ਜਵਾਨ ਸ਼ਹੀਦ ਹੋ ਗਏ ਅਤੇ ਜੰਮੂ ਕਸ਼ਮੀਰ ਪੁਲਿਸ ਦਾ ਇਕ ਮੁਲਾਜ਼ਮ ਵੀ ਸ਼ਹੀਦ...
ਮੋਹਾਲੀ, 03 ਮਈ: ਕੋਰੋਨਾ ਦਾ ਕਹਿਰ ਪੰਜਾਬ ਦੇ ਹਰ ਸੂਬੇ ਵਿੱਚ ਫੈਲ ਚੁੱਕਿਆ ਹੈ। ਹਰ ਰੋਜ਼ ਸੂਬੇ ਤੋਂ ਨਵੇਂ ਮਾਮਲਿਆਂ ਦੀ ਪੁਸ਼ਟੀ ਹੋ ਰਹੀ ਹੈ। ਮੋਹਾਲੀ...
ਹੁਸ਼ਿਆਰਪੁਰ, 03 ਮਈ ; ਕੋਰੋਨਾ ਦਾ ਕਹਿਰ ਪੰਜਾਬ ਵਿੱਚ ਬੀਤੇ ਕੁੱਝ ਦਿਨਾਂ ਤੋਂ ਬਹੁਤ ਵੱਧ ਚੁੱਕਿਆ ਹੈ। ਕੋਰੋਨਾ ਦੇ ਮਾਮਲੇ ਵਿੱਚ ਰਫਤਾਰ ਆਉਣ ਨਾਲ ਪੀੜਤਾਂ ਦੀ...
ਬਠਿੰਡਾ, 03 ਮਈ: ਬਠਿੰਡਾ ਚ 33 ਨਵੇਂ ਕੇਸ ਆਏ ਪਾਜ਼ਿਟਿਵ। ਦੱਸ ਦਈਏ ਸ਼ਨੀਵਾਰ ਨੂੰ ਕੁੱਲ 206 ਰਿਪੋਰਟਾਂ ਪ੍ਰਾਪਤ ਕੀਤੀਆਂ ਗਈਆਂ ਜਿੰਨ੍ਹਾਂ ਵਿੱਚੋਂ 173 ਨੈਗੇਟਿਵ ਪਾਈ ਗਈ...
ਚੰਡੀਗੜ੍ਹ, 02 ਮਈ : ਚੰਡੀਗੜ੍ਹ ਦੇ ਲਈ ਰਾਹਤ ਦੀ ਖ਼ਬਰ ਸਾਹਮਣੇ ਇਹ ਆਈ ਹੈ ਕਿ ਕਰਫ਼ਿਊ 3 ਮਈ ਤੋਂ ਖ਼ਤਮ ਹੋ ਜਾਵੇਗਾ ਪਰ ਕਰਫ਼ਿਊ ਜਾਰੀ ਰਹੇਗਾ।...
ਅੰਮ੍ਰਿਤਸਰ, 2 ਮਈ: ਪੰਜਾਬ ਵਿਚੋਂ ਨਸ਼ਿਆਂ ਦੇ ਖਾਤਮੇ ਲਈ ਕੰਮ ਕਰ ਰਹੀ ਐਸ ਟੀ ਐਫ ਦੇ ਮੁੱਖੀ ਹਰਪ੍ਰੀਤ ਸਿੰਘ ਵੱਲੋਂ ਚਲਾਈ ਜਾ ਰਹੀ ਮੁਹਿੰਮ ਤਹਿਤ ਆਈ....
ਤਰਨਤਾਰਨ, 02 ਮਈ (ਪਵਨ ਸ਼ਰਮਾ): ਜ਼ਿਲ੍ਹਾ ਤਰਨਤਾਰਨ ਦੇ ਸਰਹੱਦੀ ਥਾਣਾ ਖਾਲੜਾ ਅਧੀਨ ਆਉਂਦੇ ਨਾਰਲੀ ਚੌਕ ਵਿਖੇ ਅੱਜ ਇਕ ਪੁਲਸ ਨਾਕੇ ‘ਤੇ ਤਾਇਨਾਤ ਏ.ਐੱਸ.ਆਈ ਅਤੇ ਪਿੰਡ ਨਾਰਲੀ...
ਚੰਡੀਗੜ੍ਹ, 02 ਮਈ:ਕੇਂਦਰੀ ਫੂਡ ਪ੍ਰੋਸੈਸਿੰਗ ਇੰਡਸਟਰੀਜ਼ ਮੰਤਰੀ ਬੀਬਾ ਹਰਸਿਮਰਤ ਕੌਰ ਬਾਦਲ ਨੇ ਅੱਜ ਗਿਆਨ ਸਾਗਰ ਮੈਡੀਕਲ ਕਾਲਜ, ਬਨੂੜ ਦੇ ਮੈਡੀਕਲ ਇੰਟਰਨਾਂ ਨੂੰ ਢੁੱਕਵਾਂ ਵਜ਼ੀਫਾ ਦਿੱਤੇ ਜਾਣ...
ਗੁਰਦਾਸਪੁਰ, 02 ਮਈ (ਗੁਰਪ੍ਰੀਤ ਚਾਵਲਾ): ਜ਼ਿਲ੍ਹਾ ਗੁਰਦਾਸਪੁਰ ਦੇ ਵਿੱਚ ਅੱਜ ਭਾਵ ਸ਼ਨੀਵਾਰ ਨੂੰ ਕੋਰੋਨਾ ਪਾਜ਼ਿਟਿਵ ਦੇ 24 ਨਵੇਂ ਮਾਮਲਿਆਂ ਦੀ ਪੁਸ਼ਟੀ ਹੋਈ ਹੈ। ਇਹ ਸਾਰੇ ਪੀੜਤ...
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੀ ਪਤਨੀ ਅਮਰ ਪਾਲ ਕੌਰ ਦਾ 60 ਸਾਲਾਂ ਵਿੱਚ ਹੀ ਅਚਾਨਕ ਦਿਹਾਂਤ ਹੋ ਗਿਆ। ਅਮਰ ਪਾਲ...
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬੁੱਧਵਾਰ ਨੂੰ ਸੂਬੇ ਵਿਚ ਕਰਫਿਊ ਨੂੰ ਵਧਾਉਣ ਦਾ ਐਲਾਨ ਸਵੇਰ ਦੇ 7 ਵਜੇ ਤੋਂ 11 ਵਜੇ ਤੱਕ ਕੀਤਾ ਸੀ ਜਦਕਿ ਅੱਜ ਕੈਬਿਨੇਟ ਮੀਟਿੰਗ ਤੋਂ ਬਾਅਦ ਪੰਜਾਬ ਦੇ ਮੁੱਖਮੰਤਰੀ ਨੇ ਇਸ ਕਰਫਿਊ ਦਾ ਸਮਾਂ ਬਦਲ ਕੇ ਸਵੇਰ ਦੇ 9 ਵਜੇ ਤੋਂ ਦੁਪਹਿਰ ਦੇ 1 ਵਜੇ ਤੱਕ ਕਰ ਦਿੱਤਾ ਹੈ। ਦਸ ਦਈਏ ਕਿ ਕੱਲ੍ਹ ਤੋਂ ਗੈਰ-ਲਾਲ ਜ਼ੋਨਾਂ ਵਿਚ ਕਰਫ਼ਿਊ ਦੌਰਾਨ ਰਾਹਤ ਮਿਲੇਗੀ। ਸੂਬੇ ਨੂੰ ਲੌਕਡਾਊਨ ਤੋਂ ਬਾਹਰ ਕੱਢਣ ਦੀ ਰਣਨੀਤੀ ਬਣਾਉਣ ਲਈ ਗਠਿਤ ਕੀਤੀ ਗਈ ਮਾਹਿਰ ਕਮੇਟੀ ਦੀ ਰਿਪੋਰਟ ਅਤੇ ਸਮਾਜ ਦੇ ਵੱਖ-ਵੱਖ ਵਰਗਾਂ ਤੋਂ ਪ੍ਰਾਪਤਜਾਣਕਾਰੀ ਦੇ ਆਧਾਰ ‘ਤੇ ਮੁੱਖ ਮੰਤਰੀ ਨੇ ਕਿਹਾ ਕਿ ਕੁਝ ਹੋਰ ਸਮੇਂ ਲਈ ਤਾਲਾਬੰਦੀ ਦੀਆਂ ਪਾਬੰਦੀਆਂ ਨੂੰ ਜਾਰੀ ਰੱਖਣਾ ਜ਼ਰੂਰੀ ਹੈ। ਸੂਬੇ ਵਿੱਚ ਕਰਫਿਊ/ਤਾਲਾਬੰਦੀ ਹੁਣ 17 ਮਈ ਤੱਕ ਲਾਗੂ ਰਹੇਗੀ, ਹਾਲਾਂਕਿ ਕੱਲ੍ਹ ਤੋਂ ਸਵੇਰੇ 9 ਵਜੇ ਤੋਂ ਦੁਪਹਿਰ ਦੇ 1 ਵਜੇ ਤੱਕ ਸੀਮਤ ਪਾਬੰਦੀਆਂ ਲਾਗੂ ਹੋਣਗੀਆਂ।ਪਰ, ਕੰਟਰੋਲ ਅਤੇ ਲਾਲ ਜ਼ੋਨਾਂ ਨੂੰ ਪੂਰੀ ਤਰ੍ਹਾਂ ਅਤੇ ਸਖਤ ਤਾਲਾਬੰਦੀ ਅਧੀਨ ਰੱਖਿਆ ਜਾਵੇਗਾ। ਸੂਬੇ ਦੇ ਲੋਕਾਂ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਦੋ ਹਫ਼ਤਿਆਂ ਬਾਅਦ ਸਥਿਤੀ ਦੀ ਸਮੀਖਿਆ ਕੀਤੀ ਜਾਵੇਗੀ ਅਤੇ ਇਸ ਤੋਂ ਬਾਅਦ ਹੋਰ ਢਿੱਲ ਦਾਐਲਾਨ ਕੀਤਾ ਜਾਵੇਗਾ ਜੇਕਰ ਮਹਾਂਮਾਰੀ ਕਾਬੂ ਵਿਚ ਰਹਿੰਦੀ ਹੈ। ਮੁੱਖ ਮੰਤਰੀ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਉਦੋਂ ਤੱਕ ਆਪਣੇ ਘਰਾਂ ਵਿੱਚ ਵਾਪਸ ਆਉਣ ਅਤੇ ਸਮਾਜਿਕ ਦੂਰੀ ਬਣਾਈ ਰੱਖਣ। ਉਨ੍ਹਾਂ ਕਿਹਾ ਕਿ ਆਰਾਮ ਦੀਮਿਆਦ ਦੌਰਾਨ ਬਾਹਰ ਨਿਕਲਣ ਵਾਲੇ ਸਾਰੇ ਲੋਕਾਂ ਨੂੰ ਮਾਸਕ ਪਹਿਨਣਾ ਪਵੇਗਾ ਅਤੇ ਦੂਜਿਆਂ ਤੋਂ 2 ਮੀਟਰ ਦੀ ਦੂਰੀ ਬਣਾਈ ਰੱਖਣੀ ਪਵੇਗੀ, ਉਨ੍ਹਾਂ ਕਿਹਾ ਕਿਰਾਹਤ ਕੇਵਲ ਲੋਕਾਂ ਦੀ ਸਹੂਲਤ ਲਈ ਦਿੱਤੀ ਗਈ ਹੈ ਅਤੇ ਇਸ ਨੂੰ ਦੋਸਤਾਂ ਆਦਿ ਨਾਲ ਗੱਲਬਾਤ ਲਈ ਨਹੀਂ ਵਰਤਿਆ ਜਾਣਾ ਚਾਹੀਦਾ। ਕੈਪਟਨ ਅਮਰਿੰਦਰ ਨੇਕਿਹਾ, ਜੇਕਰ ਦੋ ਹਫਤਿਆਂ ਬਾਅਦ ਸਥਿਤੀ ਸੁਧਰ ਜਾਂਦੀ ਹੈ, ਤਾਂ ਅਸੀਂ ਹੋਰ ਕਦਮ ਚੁੱਕ ਸਕਦੇ ਹਾਂ।
ਕਪੂਰਥਲਾ, 2 ਮਈ : ਜ਼ਿਲ੍ਹੇ ਦੇ ਕੋਵਿਡ ਕੇਅਰ ਸੈਂਟਰਾਂ ਵਿਚ ਰਹਿ ਰਹੇ ਮਰੀਜ਼ਾਂ ਉਤੇ ਸਿਹਤ ਵਿਭਾਗ ਵੱਲੋਂ ਪੂਰੀ ਨਜ਼ਰ ਰੱਖੀ ਜਾ ਰਹੀ ਹੈ, ਤਾਂ ਜੋ ਉਹ ਸਿਹਤਮੰਦ ਰਹਿ ਸਕਣ। ਸਿਵਲ ਸਰਜਨ ਡਾ. ਜਸਮੀਤ ਬਾਵਾ ਨੇ ਦੱਸਿਆ ਕਿ ਸਿਹਤ ਵਿਭਾਗ ਦੇ ਮਾਹਿਰ ਡਾਕਟਰਾਂ ਦੀਆਂ ਟੀਮਾਂ ਸਵੇਰੇ-ਸ਼ਾਮ ਮਰੀਜ਼ਾਂ ਦਾ ਚੈਕਅੱਪ ਕਰਨ ਜਾਂਦੀਆਂ ਹਨ, ਤਾਂ ਜੋ ਉਹਨਾਂ ਨੂੰ ਕੋਈ ਦਿੱਕਤ ਨਾ ਆਵੇ। ਉਨ੍ਹਾਂ ਕਿਹਾ ਕਿ ਕੋਰੋਨਾ ਮਹਾਂਮਾਰੀ ਨੂੰ ਜ਼ਿਲ੍ਹੇ ਵਿਚ ਫੈਲਣ ਤੋਂ ਰੋਕਣ ਲਈ ਸਿਹਤ ਵਿਭਾਗ ਆਪਣੇ ਵੱਲੋਂ ਹਰ ਸੰਭਵ ਕੋਸ਼ਿਸ਼ ਕਰ ਰਿਹਾ ਹੈ, ਪਰ ਨਾਲ ਹੀ ਉਨ੍ਹਾਂ ਨੂੰ ਲੋਕਾਂ ਦੇ ਸਹਿਯੋਗ ਦੀ ਵੀ ਲੋੜ ਹੈ ਤਾਂ ਜੋ ਇਸ ਵਾਇਰਸ ਨੂੰ ਜੜ੍ਹੋਂ ਖ਼ਤਮ ਕੀਤਾ ਜਾ ਸਕੇ। ਉਨ੍ਹਾਂ ਦੱਸਿਆ ਕਿ ਇਨ੍ਹਾਂ ਮਰੀਜ਼ਾਂ ਨੂੰ ਉਦੋਂ ਤੱਕ ਸੈਂਟਰਾਂ ਵਿੱਚ ਰੱਖਿਆ ਜਾਵੇਗਾ, ਜਦੋਂ ਤੱਕ ਇਨ੍ਹਾਂ ਦੀ ਰਿਪੋਰਟ ਨਹੀਂ ਆ ਜਾਂਦੀ। ਰਿਪੋਰਟ ਦੇ ਆਧਾਰ ’ਤੇ (ਪਾਜ਼ੇਟਿਵ ਜਾਂ ਨੈਗੇਟਿਵ) ਆਉਣ ਦੀ ਸੂਰਤ ਵਿੱਚ ਸਿਹਤ ਵਿਭਾਗ ਵੱਲੋਂ ਇਨ੍ਹਾਂ ਨੂੰ ਕਿਥੇ ਸ਼ਿਫਟ ਕਰਨਾ ਹੈ, ਇਸ ਦਾ ਫ਼ੈਸਲਾ ਕੀਤਾ ਜਾਵੇਗਾ। ਜ਼ਿਕਰਯੋਗ ਹੈ ਕਿ ਕੋਵਿਡ ਕੇਅਰ ਸੈਂਟਰ ਵਿਚ ਰਹਿ ਰਹੇ ਮਰੀਜ਼ਾਂ ਦੇਖਾਣ-ਪੀਣ, ਸਾਫ਼-ਸਫ਼ਾਈ ਆਦਿ ਦਾ ਪੂਰਾ ਧਿਆਨ ਰੱਖਿਆ ਜਾ ਰਿਹਾ ਹੈ। ਡਾ. ਜਸਮੀਤ ਬਾਵਾ ਦਾ ਕਹਿਣਾ ਹੈ ਕਿ ਕਿਸੇ ਵੀ ਤਰਾਂ ਦੀ ਗੰਭੀਰ ਸਥਿਤੀ ਨਾਲ ਨਜਿੱਠਣ ਲਈ ਮਾਨਸਿਕ ਤੌਰ ’ਤੇ ਮਜ਼ਬੂਤ ਹੋਣਾ ਵੀ ਬਹੁਤ ਜ਼ਰੂਰੀ ਹੈ। ਉਨ੍ਹਾਂ ਦੱਸਿਆ ਕਿ ਜਿਵੇਂ ਕੋਰੋਨਾ ਮਹਾਂਮਾਰੀ ਨੇ ਪੂਰੇ ਵਿਸ਼ਵ ਵਿਚ ਦਹਿਸ਼ਤ ਪਾਈ ਹੈ, ਅਜਿਹੇ ਹਾਲਾਤ ਵਿਚ ਲੋਕਾਂ ਅਤੇ ਮਰੀਜ਼ਾਂ ਵਿਚ ਡਰ ਦੀ ਸਥਿਤੀ ਅਤੇ ਗਲਤ ਧਾਰਨਾਵਾਂ ਦਾ ਪੈਦਾ ਹੋਣਾ ਸੁਭਾਵਿਕ ਹੈ। ਉਨ੍ਹਾਂ ਕਿਹਾ ਕਿ ਡਰ ਤੇ ਗਲਤ ਧਾਰਨਾਵਾਂ ਮਰੀਜ਼ ਨੂੰ ਮਾਨਸਿਕ ਪੱਖ ਤੋਂ ਕਮਜ਼ੋਰ ਕਰਦੀਆਂ ਹਨ, ਜਿਹੜਾ ਕਿ ਉਨ੍ਹਾਂ ਦੇ ਤੰਦੁਰਸਤ ਹੋਣ ਵਿਚ ਵੀ ਵਿਘਨ ਪਾਉਂਦਾ ਹੈ। ਉਨ੍ਹਾਂ ਕਿਹਾ ਕਿ ਕੋਵਿਡ ਸੈਂਟਰ ਵਿੱਚ ਰਹਿ ਰਹੇ ਮਰੀਜ਼ਾਂ ਵਿਚੋਂ ਡਰ ਖ਼ਤਮ ਕਰਨ ਅਤੇ ਉਨ੍ਹਾਂ ਨੂੰ ਮਾਨਸਿਕ ਤੌਰ ਉਤੇਮਜ਼ਬੂਤ ਤੇ ਚੜ੍ਹਦੀ ਕਲਾ ਵਿੱਚ ਰੱਖਣ ਲਈ ਸਿਹਤ ਵਿਭਾਗ ਤੋਂ ਕਾਊਂਸਲਿੰਗ ਵੀ ਕਰਵਾਈ ਜਾ ਰਹੀ ਹੈ। ਜ਼ਿਕਰਯੋਗ ਹੈ ਕਿ ਕਾਊਂਸਲਿੰਗ ਸ਼ਮਿੰਦਰ ਕੌਰ ਤੇ ਰਾਕੇਸ਼ ਸ਼ਰਮਾ ਵੱਲੋਂ ਪੀ. ਟੀ. ਯੂ ਵਿਖੇ ਬਣੇ ਕੋਵਿਡ ਕੇਅਰ ਸੈਂਟਰ ਵਿਚ ਠਹਿਰੇ ਪੀ. ਏ. ਪੀ ਦੇ ਜਵਾਨਾਂ ਦੀ ਕਾਊਂਸਲਿੰਗ ਕੀਤੀ ਗਈ ਹੈ।
ਚੰਡੀਗੜ੍ਹ, 02 ਮਈ: ਸੂਬੇ ਵਿੱਚ ਕੋਰੋਨਾ ਸਥਿਤੀ ਦੇ ਮੱਦੇਨਜ਼ਰ, ਮੰਤਰੀ ਮੰਡਲ ਨੇ ਮਹਾਂਮਾਰੀ ਅਤੇ ਆਫ਼ਤਾਂ ਦੌਰਾਨ ਪੈਰੋਲ ਦੀ ਮਿਆਦ 16 ਹਫਤਿਆਂ ਤੋਂ ਵੱਧ ਵਧਾਉਣ ਦੀ ਮਨਜ਼ੂਰੀ...
ਚੰਡੀਗੜ੍ਹ/02 ਮਈ: ਸ਼੍ਰੋਮਣੀ ਅਕਾਲੀ ਦਲ ਨੇ ਅੱਜ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਕਿਹਾ ਹੈ ਕਿ ਉਹ ਕਣਕ ਦੇ ਸੁੱਕੇ ਦਾਣੇ ਕਰਕੇ ਘਟੀ ਕੀਮਤ ਦੀਭਰਪਾਈ ਸਟੇਟ ਆਫ਼ਤ ਰਾਹਤ ਫੰਡ ਵਿਚੋਂ ਕਰਨ। ਪਾਰਟੀ ਨੇ ਸਰਕਾਰ ਕੋਲੋਂ ਬੇਮੌਸਮੀ ਮੀਂਹਾਂ ਕਰਕੇ ਘਟੇ ਝਾੜ ਵਾਸਤੇ ਪਟਿਆਲਾ, ਰੋਪੜ, ਮੋਹਾਲੀ ਅਤੇ ਫਤਿਹਗੜ੍ਹ ਸਾਹਿਬ ਜ਼ਿਲ੍ਹਿਆਂ ਦੇ ਕਿਸਾਨਾਂ ਨੂੰ ਮੁਆਵਜ਼ਾ ਦਿੱਤੇ ਜਾਣ ਦੀ ਵੀ ਮੰਗ ਕੀਤੀ ਹੈ। ਇਸ ਦੇ ਨਾਲ ਹੀ ਪਾਰਟੀ ਨੇ ਕੇਂਦਰ ਸਰਕਾਰ ਨੂੰ ਵੀ ਕਿਹਾ ਹੈ ਕਿ ਬੇਮੌਸਮੀ ਬਰਸਾਤਾਂ ਕਰਕੇ ਚਾਰ ਜ਼ਿਲ੍ਹਿਆਂ ਵਿਚ ਹੋਏ ਕਿਸਾਨਾਂ ਦੇ ਨੁਕਸਾਨ ਨੂੰ ਧਿਆਨ ਵਿਚ ਰੱਖਦਿਆਂ ਸੁੱਕੇ ਦਾਣੇ ਕਰਕੇ ਕਣਕ ਦੀ ਕੀਮਤ ਵਿਚ ਕੀਤੀ ਕਟੌਤੀ ਬਾਰੇ ਨਜ਼ਰਸਾਨੀ ਕੀਤੀ ਜਾਵੇ। ਇੱਕ ਪ੍ਰੈਸ ਬਿਆਨ ਰਾਹੀਂ ਇਸ ਦਾ ਖੁਲਾਸਾ ਕਰਦਿਆਂ ਸਾਬਕਾ ਸਾਂਸਦ æਪ੍ਰੋਫੈਸਰ ਪ੍ਰੇਮ ਸਿੰਘ ਚੰਦੂਮਾਜਰਾ ਨੇ ਸਰਕਾਰ ਨੂੰ ਇਹ ਵੀ ਕਿਹਾ ਹੈ ਕਿ ਉਹ ਕੀਮਤ ਵਿਚ ਕੀਤੀ ਗਈ ਕਟੌਤੀ ਨੂੰ ਹਟਾਉਣ ਲਈ ਕੇਂਦਰ ਕੋਲ ਇਸ ਮਾਮਲੇ ਨੂੰ ਉਠਾਏ ਅਤੇ ਇਸ ਦੌਰਾਨ ਕਿਸਾਨਾਂ ਨੂੰ ਲੋੜੀਂਦੀ ਰਾਹਤ ਪ੍ਰਦਾਨ ਕਰੇ। ਪ੍ਰੋਫੈਸਰ ਚੰਦੂਮਾਜਰਾ ਨੇ ਕਿਹਾ ਕਿ ਚਾਰ ਜ਼ਿਲ੍ਹਿਆਂ ਦੇ ਕਿਸਾਨਾਂ ਨੂੰ ਦੂਹਰੀ ਮਸੀਬਤ ਦਾ ਸਾਹਮਣਾ ਕਰਨਾ ਪੈ ਗਿਆ ਹੈ। ਉਹਨਾਂ ਕਿਹਾ ਕਿ ਇਹਨਾਂ ਜ਼ਿਲ੍ਹਿਆਂ ਵਿਚ ਬਹੁਤ ਸਾਰੀਆਂ ਥਾਵਾਂ ਉੱਤੇ ਮਾਰਚ ਅਤੇ ਅਪ੍ਰੈਲ ਵਿਚ ਪਏ ਮੀਂਹ ਸਦਕਾ ਕਣਕ ਦਾ ਝਾੜ 20 ਤੋਂ 22 ਕੁਇੰਟਲ ਪ੍ਰਤੀ ਏਕੜ ਦੀ ਬਜਾਇ ਸਿਰਫ 5 ਤੋਂ 6 ਕੁਇੰਟਲ ਪ੍ਰਤੀ ਏਕੜ ਹੀ ਨਿਕਲਿਆ ਹੈ। ਉਹਨਾਂ ਕਿਹਾ ਕਿ ਇਸ ਖਰਾਬ ਮੌਸਮ ਕਰਕੇ ਇਹਨਾਂ ਥਾਂਵਾਂ ਉੱਤੇ ਕਣਕ ਦਾ ਦਾਣਾ ਸੁੱਕ ਗਿਆ ਹੈ। ਉਹਨਾਂ ਕਿਹਾ ਕਿ ਭਾਵੇਂ ਕਿ ਇਸ ਕਣਕ ਨੂੰ ਖਰੀਦਿਆ ਜਾ ਰਿਹਾ ਹੈ, ਪਰ 16 ਫੀਸਦੀ ਸੁੱਕੇ ਹੋਏ ਦਾਣੇ ਲਈ ਕਿਸਾਨਾਂ ਨੂੰ 24 ਰੁਪਏ ਪ੍ਰਤੀ ਕੁਇੰਟਲ ਕੀਮਤ ‘ਚ ਕਟੌਤੀ ਸਵੀਕਾਰ ਕਰਨ ਲਈ ਮਜ਼ਬੂਰ ਕੀਤਾ ਜਾ ਰਿਹਾ ਹੈ। ਸਾਬਕਾ ਸਾਂਸਦ ਨੇ ਕਿਹਾ ਕਿ ਪੰਜਾਬ ਸਰਕਾਰ ਨੂੰ ਇਹ ਮਾਮਲਾ ਕੇਂਦਰ ਸਰਕਾਰ ਕੋਲ ਉਠਾਉਣਾ ਚਾਹੀਦਾ ਹੈ ਅਤੇ ਸਟੇਟ ਆਫ਼ਤ ਰਾਹਤ ਫੰਡ ਵਿਚੋਂ ਕਿਸਾਨਾਂ ਨੂੰਮੁਆਵਜ਼ਾ ਦੇਣ ਲਈ ਮਨਜ਼ੂਰੀ ਲੈਣੀ ਚਾਹੀਦੀ ਹੈ। ਉਹਨਾਂ ਕਿਹਾ ਕਿ ਇਸ ਫੰਡ ਤਹਿਤ 6 ਹਜ਼ਾਰ ਕਰੋੜ ਰੁਪਏ ਇਕੱਤਰ ਹੋ ਚੁੱਕੇ ਹਨ। ਕਿਉਂਕਿ ਕਿਸਾਨਾਂ ਨੂੰ ਇੱਕ ਕੁਦਰਤੀ ਆਫਤ ਕਰਕੇ ਨੁਕਸਾਨ ਉਠਾਉਣਾ ਪੈ ਰਿਹਾ ਹੈ, ਇਸ ਲਈ ਉਹਨਾਂ ਨੂੰ ਮੁਆਵਜ਼ਾ ਦਿੱਤਾ ਜਾਣਾ ਚਾਹੀਦਾ ਹੈ। ਪ੍ਰੋਫੈਸਰ ਚੰਦੂਮਾਜਰਾ ਨੇ ਕਿਹਾ ਕਿ ਇਹਨਾਂ ਚਾਰੇ ਜ਼ਿਲ੍ਹਿਆਂ ਵਿਚ ਨੁਕਸਾਨ ਦੀ ਗਿਰਦਾਵਰੀ ਦੇ ਹੁਕਮ ਦੇ ਕੇ ਮੁਆਵਜ਼ਾ ਦੇਣ ਦੀ ਪ੍ਰਕਿਰਿਆ ਸ਼ੁਰੂ ਕਰ ਦੇਣੀ ਚਾਹੀਦੀ ਹੈ। ਉਹਨਾਂ ਕਿਹਾ ਕਿ ਜੇਕਰ ਅਜਿਹਾ ਨਾ ਕੀਤਾ ਗਿਆ ਤਾਂ ਇਹਨਾਂ ਚਾਰਾਂ ਜ਼ਿਲ੍ਹਿਆਂ ਦੀ ਅਰਥ ਵਿਵਸਥਾ ਜੋ ਕਿ ਪੂਰੀ ਤਰ੍ਹਾਂ ਖੇਤੀਬਾੜੀ ਉੱਤੇ ਨਿਰਭਰ ਹੈ, ਡਗਮਗਾ ਜਾਵੇਗੀ।
ਚੰਡੀਗੜ੍ਹ, 2 ਮਈ (ਪੰਜਾਬ) ਪੰਜਾਬ ਦੇ ਮੁੱਖ ਮੰਤਰੀ ਨੇ ਸ਼ਨੀਵਾਰ ਨੂੰ ਸਿਹਤ ਵਿਭਾਗ ਨੂੰ ਕਿਹਾ ਕਿ ਉਹ 15 ਮਈ ਤੱਕ ਸੂਬੇ ਵਿਚ ਆਰ.ਟੀ.-ਪੀ.ਸੀ.ਆਰ. ਕੋਵਿਡ ਟੈਸਟਿੰਗ ਸੁਵਿਧਾਵਾਂ...
ਮੁਕਤਸਰ, 02 ਮਈ: ਕੋਰੋਨਾ ਦਾ ਕਹਿਰ ਹੁਣ ਹੋਰ ਵੀ ਵੱਧ ਚੁੱਕਿਆ ਹੈ। ਕੋਰੋਨਾ ਨੇ ਆਪਣੀ ਰਫਤਾਰ ਫੜ ਲਈ ਹੈ। ਦੱਸ ਦਈਏ ਮੁਕਤਸਰ ਵਿੱਚ ਨਵੇਂ ਮਾਮਲੇ ਦੀ...
ਮੋਗਾ, 02 ਮਈ 2020 (ਦੀਪਕ ਸਿੰਗਲਾ): ਪੰਜਾਬ ਵਿੱਚ ਕੋਰੋਨਾ ਦਾ ਕਹਿਰ ਆਏ ਦਿਨ ਵੱਧ ਰਿਹਾ ਹੈ। ਤਾਜ਼ਾ ਮਾਮਲਾ ਮੋਗਾ ਤੋਂ ਸਾਹਮਣੇ ਆਇਆ ਹੈ, ਜਿੱਥੇ ਕੋਰੋਨਾ ਵਾਇਰਸ...