National
ਵਿਆਹ ਤੋਂ ਪਰਤ ਰਹੇ 9 ਲੋਕਾਂ ਦੀ ਸੜਕ ਹਾਦਸੇ ‘ਚ ਦਰਦਨਾਕ ਮੌਤ

ACCIDENT: ਰਾਜਸਥਾਨ ਦੇ ਅਕਲੇਰਾ ਇਲਾਕੇ ਨੇੜੇ NH-52 ‘ਤੇ ਭਿਆਨਕ ਸੜਕ ਹਾਦਸਾ ਵਾਪਰ ਗਿਆ ਹੈ| ਜਿਸ ‘ਚ 9 ਲੋਕਾਂ ਦੀ ਮੌਤ ਹੋ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਮਾਰੂਤੀ ਵੈਨ ਅਤੇ ਟਰਾਲੀ ਵਿਚਾਲੇ ਜ਼ਬਰਦਸਤ ਟੱਕਰ ਹੋ ਗਈ, ਜਿਸ ਕਾਰਨ 9 ਲੋਕਾਂ ਦੀ ਮੌਤ ਹੋ ਗਈ।
ਸਾਰੇ ਮ੍ਰਿਤਕ ਮੱਧ ਪ੍ਰਦੇਸ਼ ਵਿੱਚ ਇੱਕ ਵਿਆਹ ਸਮਾਗਮ ਤੋਂ ਘਰ ਪਰਤ ਰਹੇ ਸਨ। ਸਾਰੇ ਮ੍ਰਿਤਕ ਰਾਜਸਥਾਨ ਦੇ ਡੂੰਗਰਗਾਓਂ ਦੇ ਬਾਗੜੀ ਭਾਈਚਾਰੇ ਦੇ ਦੱਸੇ ਜਾਂਦੇ ਹਨ, ਜਿਨ੍ਹਾਂ ਦੀਆਂ ਲਾਸ਼ਾਂ ਨੂੰ ਅਕਲੇਰ ਹਸਪਤਾਲ ਦੇ ਮੁਰਦਾਘਰ ਵਿੱਚ ਰੱਖਿਆ ਗਿਆ ਹੈ। ਅਕਲੇਰ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।