Punjab
ਪਾਕਿ ਡਰੋਨ 3 ਮਿੰਟ ਤੱਕ ਭਾਰਤੀ ਸਰਹੱਦ ‘ਤੇ ਰਿਹਾ ਘੁੰਮਦਾ, BSF ਜਵਾਨਾਂ ਨੇ ਕੀਤੀ ਫਾਇਰਿੰਗ

ਤਰਨਤਾਰਨ, 12ਅਗਸਤ 2023: ਪਾਕਿਸਤਾਨੀ ਡਰੋਨਾਂ ਨੂੰ ਭਾਰਤੀ ਸਰਹੱਦ ‘ਚ ਦਾਖਲ ਕਰਨ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਇਸ ਦੀ ਤਾਜ਼ਾ ਮਿਸਾਲ ਬੀਤੀ ਰਾਤ ਉਸ ਸਮੇਂ ਦੇਖਣ ਨੂੰ ਮਿਲੀ ਜਦੋਂ ਇਕ ਪਾਕਿਸਤਾਨੀ ਡਰੋਨ ਨੇ ਜ਼ਿਲ੍ਹੇ ਦੇ ਅਧੀਨ ਆਉਂਦੇ ਸਰਹੱਦ ਪਾਰ ਕਰ ਕੇ ਭਾਰਤੀਪਾਕਿਸਤਾਨੀ ਡਰੋਨਾਂ ਨੂੰ ਭਾਰਤੀ ਸਰਹੱਦ ‘ਚ ਦਾਖਲ ਕਰਨ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਇਸ ਦੀ ਤਾਜ਼ਾ ਮਿਸਾਲ ਬੀਤੀ ਰਾਤ ਉਸ ਸਮੇਂ ਦੇਖਣ ਨੂੰ ਮਿਲੀ ਜਦੋਂ ਇਕ ਪਾਕਿਸਤਾਨੀ ਡਰੋਨ ਨੇ ਜ਼ਿਲ੍ਹੇ ਦੇ ਅਧੀਨ ਆਉਂਦੇ ਸਰਹੱਦ ਪਾਰ ਕਰ ਕੇ ਭਾਰਤੀ ਸਰਹੱਦ ਵਿੱਚ ਜਾ ਟਕਰਾਇਆ। ਇਸ ਦੌਰਾਨ ਬੀਐਸਐਫ ਪੁਲਿਸ ਵੱਲੋਂ ਕਰੀਬ 1 ਦਰਜਨ ਰਾਉਂਡ ਫਾਇਰ ਕੀਤੇ ਗਏ।
ਸੂਤਰਾਂ ਅਨੁਸਾਰ ਜ਼ਿਲ੍ਹੇ ਅਧੀਨ ਆਉਂਦੇ ਭਾਰਤ-ਪਾਕਿ ਸਰਹੱਦ ਦੇ ਸੈਕਟਰ ਖੇਮਕਰਨ ਵਿੱਚ ਬੀ.ਓ.ਪੀ. ਬੀਤੀ ਰਾਤ 12.57 ‘ਤੇ ਮੀਆ ਵਾਲਾ ਉਤਾੜ ਦੇ ਪਿੱਲਰ ਨੰਬਰ 158,03 ਰਾਹੀਂ ਪਾਕਿਸਤਾਨੀ ਡਰੋਨ ਦੇ ਭਾਰਤੀ ਸਰਹੱਦ ‘ਚ ਦਾਖ਼ਲ ਹੋਣ ਦੀ ਆਵਾਜ਼ ਸੁਣਾਈ ਦਿੱਤੀ, ਜਿਸ ਤੋਂ ਬਾਅਦ ਸਰਹੱਦ ‘ਤੇ ਤਾਇਨਾਤ ਬੀ.ਐਸ.ਐਫ. ਦੀ 101ਵੀਂ ਬਟਾਲੀਅਨ ਹਰਕਤ ਵਿੱਚ ਆਈ ਅਤੇ ਕਰੀਬ 1 ਦਰਜਨ ਰਾਊਂਡ ਫਾਇਰਿੰਗ ਵੀ ਕੀਤੀ ਗਈ। ਇਸ ਦੌਰਾਨ 3 ਮਿੰਟ ਬਾਅਦ ਡਰੋਨ ਪਾਕਿਸਤਾਨ ਵੱਲ ਪਰਤਿਆ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਐਸ.ਪੀ ਇਨਵੈਸਟੀਗੇਸ਼ਨ ਵਿਸ਼ਾਲਜੀਤ ਸਿੰਘ ਨੇ ਦੱਸਿਆ ਕਿ ਥਾਣਾ ਖੇਮਕਰਨ ਅਤੇ ਬੀ.ਐਸ.ਐਫ. ਸ਼ੱਕੀ ਇਲਾਕਿਆਂ ਨੂੰ ਸੀਲ ਕਰਕੇ ਸਰਹੱਦ ਦੇ ਨੇੜੇ ਦੇ ਸਾਰੇ ਇਲਾਕਿਆਂ ‘ਚ ਤਲਾਸ਼ੀ ਮੁਹਿੰਮ ਜਾਰੀ ਹੈ।