Uncategorized
ਪਾਕਿਸਤਾਨ ਦਾ ਸ੍ਰੀ ਨਨਕਾਣਾ ਸਾਹਿਬ ਦੀ ਯਾਤਰਾ ਰੱਦ ਹੋਣ ‘ਤੇ ਆਇਆ ਵੱਡਾ ਬਿਆਨ
ਪੰਜਾਬ ਦੀ ਸਰਕਾਰ ਨੇ ਵੀਰਵਾਰ ਨੂੰ ਸੁਰੱਖਿਆ ਏਜੰਸੀਆਂ ਨੂੰ ਕਿਹਾ ਕਿ ਉਹ ਇਸ ਹਫ਼ਤੇ ਸ੍ਰੀ ਨਨਕਾਣਾ ਸਾਹਿਬ ਦੀ ਸ਼ਤਾਬਦੀ ਮੌਕੇ ਪਾਕਿ ਆਉਣ ਵਾਲੇ ਸਿੱਖ ਸ਼ਰਧਾਲੂਆਂ ਨੂੰ ਪੂਰੀ ਸੁਰੱਖਿਆ ਮੁਹੱਈਆ ਕਰਵਾਉਣ। ਵੀਰਵਾਰ ਨੂੰ ਭਾਰਤ ਨੇ ਪਾਕਿਸਤਾਨ ਜਾਣ ਵਾਲੇ 600 ਸਿੱਖ ਸ਼ਰਧਾਲੂਆਂ ਨੂੰ ਸੁਰੱਖਿਆ ਤੇ ਕੋਵਿਡ-19 ਕਰਨ ਜਾਣ ਦੀ ਇਜਾਜ਼ਤ ਦੇਣ ਤੋਂ ਇਨਕਾਰ ਕਰ ਦਿੱਤਾ ਸੀ। ਪੰਜਾਬ ਸਰਕਾਰ ਦੀ ਕਾਨੂੰਨ ਲਾਗੂ ਕਰਨ ਵਾਲੀ ਕੈਬਨਿਟ ਕਮੇਟੀ ਨੇ ਸੁਰੱਖਿਆ ਏਜੰਸੀਆਂ ਨੂੰ ਉਕਤ ਆਦੇਸ਼ ਜਾਰੀ ਕੀਤੇ ਹਨ।
ਕੈਬਨਿਟ ਕਮੇਟੀ ਨੇ ਓਕਾਫ਼ ਬੋਰਡ ਨੂੰ ਆਦੇਸ਼ ਦਿੱਤੇ ਕਿ ਉਹ ਗੁਰਦੁਆਰਿਆਂ ਵਿਚ ਕੋਵਿਡ-19 ਦੇ ਨਿਯਮਾਂ ਦਾ ਪਾਲਣ ਲਾਜ਼ਮੀ ਕਰਵਾਉਣ। ਪਾਕਿਸਤਾਨ ਨੇ ਸਾਕਾ ਨਨਕਾਣਾ ਸਾਹਿਬ ਦੀ ਸ਼ਤਾਬਦੀ ਮੌਕੇ ਹੋਣ ਵਾਲੇ ਸਮਾਗਮ ਲਈ ਭਾਰਤ ਦੇ 720 ਸਿੱਖ ਸ਼ਰਧਾਲੂਆਂ ਨੂੰ ਵੀਜ਼ੇ ਜਾਰੀ ਕੀਤੇ ਹਨ। ਬੁੱਧਵਾਰ ਰਾਤ ਭਾਰਤ ਦੇ ਗ੍ਰਹਿ ਮੰਤਰਾਲੇ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਸੰਦੇਸ਼ ਭੇਜ ਕੇ ਸਿੱਖ ਸ਼ਰਧਾਲੂਆਂ ਨੂੰ ਪਾਕਿ ਜਾਣ ਦੀ ਇਜਾਜ਼ਤ ਦੇਣ ਤੋਂ ਮਨ੍ਹਾ ਕਰ ਦਿੱਤਾ ਸੀ।
ਓਕਾਫ਼ ਬੋਰਡ ਨੇ ਭਾਰਤ ਦੇ ਗ੍ਰਹਿ ਮੰਤਰਾਲੇ ਵੱਲੋਂ ਸਿੱਖ ਸ਼ਰਧਾਲੂਆਂ ਨੂੰ ਪਾਕਿਸਤਾਨ ਜਾਣ ਤੋਂ ਰੋਕਣ ’ਤੇ ਆਪਣੀ ਨਾਰਾਜ਼ਗੀ ਪ੍ਰਗਟ ਕੀਤੀ ਹੈ। ਓਕਾਫ਼ ਬੋਰਡ ਦੇ ਬੁਲਾਰੇ ਆਮਿਰ ਹਾਸ਼ਮੀ ਨੇ ਕਿਹਾ ਕਿ ਓਕਾਫ਼ ਬੋਰਡ ਤੇ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਪਾਕਿਸਤਾਨ ਵਿਚ ਸਿੱਖ ਸ਼ਰਧਾਲੂਆਂ ਦੇ ਸਵਾਗਤ, ਉਨ੍ਹਾਂ ਦੀ ਰਿਹਾਇਸ਼ ਤੇ ਮੈਡੀਕਲ ਸਹੂਲਤ ਦੇ ਪੂਰੇ ਪ੍ਰਬੰਧ ਕੀਤੇ ਹੋਏ ਸਨ ਪ੍ਰੰਤੂ ਭਾਰਤ ਸਰਕਾਰ ਦੇ ਫ਼ੈਸਲੇ ਤੋਂ ਉਨ੍ਹਾਂ ਨੂੰ ਨਿਰਾਸ਼ਾ ਹੋਈ ਹੈ।