Punjab
ਪਾਕਿਸਤਾਨੀ ਡਰੋਨ ਮੁੜ ਗੁਰਦਾਸਪੁਰ ‘ਚ ਹੋਇਆ ਦਾਖ਼ਲ,BSF ਵੱਲੋ 98 ਰਾਉਂਡ ਫਾਇਰਿੰਗ ਕਰਕੇ ਵਾਪਸ ਭੇਜਿਆ
ਪੰਜਾਬ: ਪੰਜਾਬ ਬਾਰਡਰ ‘ਤੇ ਰਾਤ ਸਮੇਂ ਡਰੋਨ ਆਉਂਦੇ ਰਹਿੰਦੇ ਹਨ। ਇਹ ਹੁਣ ਆਮ ਜਿਹੀ ਗੱਲ ਹੋ ਗਈ ਹੈ ਕਿ ਪਾਕਿਸਤਾਨੀ ਡਰੋਨ ਹਰ ਰੋਜ਼ ਆਉਦੇ ਰਹਦੇ ਹਨ | ਜਿਸ ਨੂੰ ਹੁਣ ਦੇਖਦੇ ਹੈ ਕਿ ਸਰਦੀ ਸ਼ੁਰੂ ਹੋ ਗਈ ਹੈ ਤੇ ਧੁੰਦ ਦਾ ਪੈਣਾ ਲਾਜ਼ਮੀ ਹੈ,ਜਿਸ ਕਰਕੇ ਹੁਣ ਧੁੰਦ ਦਾ ਫਾਇਦਾ ਉਠਾਉਂਦੇ ਹੋਏ ਪਾਕਿ ਤਸਕਰ ਹੈਰੋਇਨ ਅਤੇ ਹਥਿਆਰਾਂ ਦੀ ਖੇਪ ਨੂੰ ਭਾਰਤੀ ਸਰਹੱਦ ਵੱਲ ਸਮੱਗਲ ਕਰਨ ਦੀਆਂ ਨਾਪਾਕ ਕੋਸ਼ਿਸ਼ਾਂ ਕਰ ਰਹੇ ਹਨ। ਪੰਜਾਬ ਦੇ ਗੁਰਦਾਸਪੁਰ ਸੈਕਟਰ ਵਿੱਚ ਰਾਤ ਨੂੰ ਦੋ ਵਾਰ ਡਰੋਨ ਦੀ ਹਰਕਤ ਦੇਖੀ ਗਈ। ਸੀਮਾ ਸੁਰੱਖਿਆ ਬਲ (ਬੀ.ਐੱਸ.ਐੱਫ.) ਦੇ ਜਵਾਨਾਂ ਨੇ ਕਰੀਬ 100 ਰਾਊਂਡ ਫਾਇਰ ਕੀਤੇ ਅਤੇ ਡਰੋਨ ਨੂੰ ਵਾਪਸ ਭੇਜ ਦਿੱਤਾ।
ਮਿਲੀ ਜਾਣਕਾਰੀ ਮੁਤਾਬਿਕ ਦੱਸਿਆ ਜਾ ਰਿਹਾ ਹੈ ਕਿ ਗੁਰਦਾਸਪੁਰ ਸੈਕਟਰ ਵਿੱਚ ਰਾਤ ਨੂੰ ਦੋ ਵਾਰ ਡਰੋਨ ਦੀ ਹਰਕਤ ਦੇਖੀ ਗਈ ਹੈ। ਰਾਤ 10:20 ਵਜੇ ਗੁਰਦਾਸਪੁਰ ਦੇ ਬੀਓਪੀ ਚੰਦੂ ਵਡਾਲਾ ਵਿਖੇ ਡਰੋਨ ਦੀ ਆਵਾਜ਼ ਸੁਣਾਈ ਦਿੱਤੀ। ਜਵਾਨਾਂ ਨੇ 26 ਰਾਊਂਡ ਫਾਇਰ ਕੀਤੇ। ਡਰੋਨ ਦੀ ਸਹੀ ਮੂਵਮੈਂਟ ਦੇਖਣ ਲਈ 6 ਹਲਕੇ ਬੰਬ ਵੀ ਸੁੱਟੇ ਗਏ। ਜਿਸ ਤੋਂ ਬਾਅਦ ਡਰੋਨ ਪਾਕਿਸਤਾਨ ਵਾਪਸ ਪਰਤਿਆ।
ਡਰੋਨ ਗੋਲੀਬਾਰੀ ਤੋਂ ਬਾਅਦ ਪਾਕਿਸਤਾਨ ਨੂੰ ਵਾਪਸ ਪਰਤਿਆ
ਚੰਦੂ ਵਡਾਲਾ ਘਟਨਾ ਤੋਂ ਕੁਝ ਮਿੰਟ ਬਾਅਦ 10:48 ‘ਤੇ ਡਰੋਨ ਦੀ ਆਵਾਜ਼ ਫਿਰ ਸੁਣਾਈ ਦਿੱਤੀ। ਇਹ ਆਵਾਜ਼ ਬੀਓਪੀ ਕੱਸੋਵਾਲ ਦੇ ਇਲਾਕੇ ਵਿੱਚ ਸੁਣਾਈ ਦਿੱਤੀ। ਜਿਸ ਤੋਂ ਬਾਅਦ ਤਾਇਨਾਤ ਜਵਾਨਾਂ ਨੇ ਗੋਲੀਬਾਰੀ ਸ਼ੁਰੂ ਕਰ ਦਿੱਤੀ। ਪ੍ਰਾਪਤ ਜਾਣਕਾਰੀ ਅਨੁਸਾਰ ਇਸ ਦੌਰਾਨ ਜਵਾਨਾਂ ਨੇ 4 ਹਲਕੇ ਬੰਬਾਂ ਵਾਲੇ ਡਰੋਨਾਂ ਦੀ ਹਰਕਤ ਦਾ ਪਤਾ ਲਗਾਇਆ। ਉਥੇ 72 ਰਾਉਂਡ ਫਾਇਰ ਕੀਤੇ ਗਏ। ਜਿਸ ਤੋਂ ਬਾਅਦ ਡਰੋਨ ਪਾਕਿਸਤਾਨੀ ਸਰਹੱਦ ਵੱਲ ਵਾਪਸ ਆ ਗਿਆ।