Punjab
ਗੁਰਦਾਸਪੁਰ ਸੈਕਟਰ ‘ਚਸਵੇਰੇ ਦਾਖਲ ਹੋਇਆ ਪਾਕਿਸਤਾਨੀ ਡਰੋਨ, BSF ਨੇ ਕੀਤੀ ਗੋਲੀਬਾਰੀ

ਪੰਜਾਬ ਵਿੱਚ ਡਰੋਨਾਂ ਰਾਹੀਂ ਘੁਸਪੈਠ ਦੀਆਂ ਕੋਸ਼ਿਸ਼ਾਂ ਜਾਰੀ ਹਨ। 24 ਮਾਰਚ ਨੂੰ ਤੜਕੇ 2:28 ਵਜੇ ਗੁਰਦਾਸਪੁਰ ਸੈਕਟਰ ਦੇ ਮੇਟਲਾ ਇਲਾਕੇ ‘ਚ ਭਾਰਤ-ਪਾਕਿਸਤਾਨ ਸਰਹੱਦ ‘ਤੇ ਪਾਕਿਸਤਾਨੀ ਡਰੋਨ ਨੇ ਘੁਸਪੈਠ ਦੀ ਕੋਸ਼ਿਸ਼ ਕੀਤੀ। ਸਰਹੱਦ ‘ਤੇ ਤਾਇਨਾਤ ਬੀਐਸਐਫ ਦੇ ਜਵਾਨਾਂ ਨੇ ਡਰੋਨ ‘ਤੇ ਗੋਲੀਬਾਰੀ ਕੀਤੀ ਅਤੇ ਉਸ ਨੂੰ ਭਜਾ ਦਿੱਤਾ।
ਇਸ ਤੋਂ ਬਾਅਦ ਮੌਕੇ ‘ਤੇ ਤਲਾਸ਼ੀ ਮੁਹਿੰਮ ਚਲਾਈ ਗਈ। ਇਸ ਦੌਰਾਨ ਬੀਐਸਐਫ ਜਵਾਨਾਂ ਨੇ ਇੱਕ ਪੈਕੇਟ ਦੀ ਖੇਪ ਬਰਾਮਦ ਕੀਤੀ, ਜਿਸ ਨੂੰ ਡਰੋਨ ਤੋਂ ਸੁੱਟਿਆ ਗਿਆ ਸੀ। ਇਸ ਵਿੱਚ 5 ਪਿਸਤੌਲ, 10 ਪਿਸਤੌਲ ਮੈਗਜ਼ੀਨ, 9 ਐਮਐਮ ਦੇ 71 ਰੌਂਦ ਅਤੇ .311 ਦੇ 20 ਰੌਂਦ ਸਨ।
ਪੰਜਾਬ ਪੁਲਿਸ ਨੇ ਗੈਂਗਸਟਰਾਂ, ਅੱਤਵਾਦੀਆਂ ਅਤੇ ਸਮੱਗਲਰਾਂ ‘ਤੇ ਸ਼ਿਕੰਜਾ ਕੱਸ ਦਿੱਤਾ ਹੈ। ਇੱਕ ਸਾਲ ਵਿੱਚ 26 ਅੱਤਵਾਦੀ ਮਾਡਿਊਲ ਦਾ ਪਰਦਾਫਾਸ਼ ਕੀਤਾ ਗਿਆ ਅਤੇ 168 ਅੱਤਵਾਦੀਆਂ ਨੂੰ ਗ੍ਰਿਫਤਾਰ ਕਰਕੇ ਸਲਾਖਾਂ ਪਿੱਛੇ ਡੱਕਿਆ ਗਿਆ। ਇਸ ਦੇ ਨਾਲ ਹੀ ਪੁਲਿਸ ਨੇ 162 ਗੈਂਗਸਟਰਾਂ ਦੇ ਮਾਡਿਊਲ ਦਾ ਪਰਦਾਫਾਸ਼ ਕਰਨ ਵਿੱਚ ਵੀ ਸਫਲਤਾ ਹਾਸਲ ਕੀਤੀ ਹੈ। ਅੱਤਵਾਦੀਆਂ ਕੋਲੋਂ ਅਤਿ-ਆਧੁਨਿਕ ਹਥਿਆਰ ਵੀ ਬਰਾਮਦ ਹੋਏ ਹਨ। ਇਸ ਤੋਂ ਇਲਾਵਾ ਸਰਹੱਦ ਪਾਰ ਤੋਂ ਆਉਣ ਵਾਲੇ 30 ਡਰੋਨਾਂ ਨੂੰ ਵੀ ਪੁਲਿਸ ਨੇ ਹੋਰ ਸੁਰੱਖਿਆ ਏਜੰਸੀਆਂ ਦੀ ਮਦਦ ਨਾਲ ਹੇਠਾਂ ਉਤਾਰਿਆ ਹੈ।
ਅੱਤਵਾਦੀਆਂ ਖਿਲਾਫ ਕਾਰਵਾਈ
ਅੱਤਵਾਦੀ ਮਾਡਿਊਲ ਦਾ ਪਰਦਾਫਾਸ਼ – 26
ਗ੍ਰਿਫਤਾਰ ਅੱਤਵਾਦੀ/ਕੱਟੜਪੰਥੀ – 168
ਕੁੱਲ ਬਰਾਮਦ ਰਾਈਫਲਾਂ – 31
ਕੁੱਲ ਬਰਾਮਦ ਕੀਤੇ ਰਿਵਾਲਵਰ/ਪਿਸਤੌਲ – 201
ਕੁੱਲ ਟਿਫਨ ਆਈਈਡੀ ਬਰਾਮਦ – 9
ਆਰਡੀਐਕਸ ਅਤੇ ਹੋਰ ਵਿਸਫੋਟਕ ਬਰਾਮਦ – 8.72 ਕਿਲੋਗ੍ਰਾਮ
ਕੁੱਲ ਬਰਾਮਦ ਹੋਏ ਗ੍ਰਨੇਡ: 11
ਡਰੋਨ ਬਰਾਮਦ: 30